ਖ਼ਰਚਾ ਅਬਜ਼ਰਵਰਾਂ ਵੱਲੋਂ ਬੈਂਕ ਅਧਿਕਾਰੀਆਂ ਨਾਲ ਮੀਟਿੰਗ
ਖ਼ਰਚਾ ਅਬਜ਼ਰਵਰਾਂ ਵੱਲੋਂ ਬੈਂਕ ਅਧਿਕਾਰੀਆਂ ਨਾਲ ਮੀਟਿੰਗ
ਪਰਦੀਪ ਕਸਬਾ ,ਸੰਗਰੂਰ, 7 ਫ਼ਰਵਰੀ 2022
ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਖਰਚਾ ਅਬਜਰਵਰਾਂ ਸ਼੍ਰੀ ਸੁਭਾਸ਼ ਚੰਦਰਾ ਅਤੇ ਸ਼੍ਰੀ ਲਿਆਕਤ ਅਲੀ ਅਫ਼ਾਕੀ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲੇ ਦੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਉਨਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਕਿਸੇ ਵੀ ਬੈਂਕ ਖਾਤੇ ਵਿਚ 10 ਲੱਖ ਰੁਪਏ ਤੋਂ ਵੱਧ ਦੀ ਟ੍ਰਾਂਜੈਕਸ਼ਨ ਹੁੰਦੀ ਹੈ ਤਾਂ ਉਸ ਦੀ ਰਿਪੋਰਟ ਰੋਜ਼ਾਨਾ 11 ਵਜੇ ਤੱਕ ਜ਼ਿਲਾ ਪ੍ਰਸ਼ਾਸਨ ਨੂੰ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਮੀਦਵਾਰ ਜਾਂ ਉਨਾਂ ਦੇ ਨਾਮਜ਼ਦਗੀ ਪੱਤਰ ਵਿਚ ਦਰਜ ਰਿਸ਼ਤੇਦਾਰ ਜਾਂ ਵਿਅਕਤੀ ਦੇ ਬੈਂਕ ਖਾਤੇ ਵਿਚ ਇਕ ਲੱਖ ਤੋਂ ਵੱਧ ਦੀ ਟ੍ਰਾਂਜੈਕਸ਼ਨ ਦੀ ਰਿਪੋਰਟਿੰਗ ਵੀ ਕੀਤੀ ਜਾਣੀ ਲਾਜਮੀ ਹੈ। ਉਨਾਂ ਕਿਹਾ ਕਿ ਕਾਫ਼ੀ ਸਮੇਂ ਤੋਂ ਬੰਦ ਪਏ ਬੈ੍ਂਕ ਖਾਤੇ ਜਾਂ ਲਿਮਟਾਂ ਵਿਚ ਅਚਾਨਕ ਲੈਣ-ਦੇਣ ਹੁੰਦਾ ਹੈ ਤਾਂ ਅਜਿਹੀ ਟ੍ਰਾਂਜੈਕਸ਼ਨ ਦੀ ਜਾਣਕਾਰੀ ਵੀ ਜ਼ਰੂਰ ਸਾਂਝੀ ਕੀਤੀ ਜਾਵੇ। ਇਸ ਤੋਂ ਇਲਾਵਾ ਪੇਮੈਂਟ ਵਾਲਟ ਵਿਚੋਂ ਕੀਤੇ ਗਏ ਸ਼ੱਕੀ ਲੈਣ ਦੇਣ ਨੂੰ ਵੀ ਰਿਪੋਰਟਿੰਗ ਦੇ ਘੇਰੇ ਵਿਚ ਲਿਆਂਦਾ ਜਾਵੇ। ਇਸ ਮੌਕੇ ਵਧੀਕ ਜ਼ਿਲਾ ਚੋਣ ਅਫ਼ਸਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।