Skip to content
Advertisement
ਜ਼ਿਲਾ ਚੋਣ ਅਫ਼ਸਰ ਵੱਲੋਂ ਵਿਧਾਨ ਸਭਾ ਹਲਕਿਆਂ ’ਚ ਚੋਣ ਜਾਗਰੂਕਤਾ ਲਈ ਵਿਸ਼ੇਸ਼ ਵੈਨ ਹਰੀ ਝੰਡੀ ਦਿਖਾ ਕੇ ਰਵਾਨਾ
*ਵੱਡੀ ਸਕਰੀਨ ਰਾਹੀਂ ਦਿਖਾਈਆਂ ਜਾ ਰਹੀਆਂ ਚੋਣ ਪ੍ਰਣਾਲੀ ਸਬੰਧੀ ਵੀਡੀਓਜ਼
ਪਰਦੀਪ ਕਸਬਾ,ਸੰਗਰੂਰ, 16 ਦਸੰਬਰ: 2021
ਚੋਣ ਕਮਿਸ਼ਨ ਵੱਲੋਂ ਵੋਟਰਾਂ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਜਾਗਰੂਕਤਾ ਲਈ ਤਿਆਰ ਕਰਵਾਈ ਗਈ ਵਿਸ਼ੇਸ਼ ਵੈਨ ਨੂੰ ਜ਼ਿਲਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ ਅਨੁਸਾਰ ਜ਼ਿਲੇ ਦੇ ਵੋਟਰਾਂ ਨੂੰ ਇਨਫੌਰਮਡ ਅਤੇ ਐਥੀਕਲ ਵੋਟਿੰਗ, ਸੀ-ਵਿਜਿਲ ਐਪ, ਵੋਟਰ ਹੈਲਪ ਲਾਈਨ ਤੇ ਹੋਰਨਾਂ ਐਪਸ ਦੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਮੋਬਾਇਲ ਵੈਨ ਤਿਆਰ ਕੀਤੀ ਗਈ ਹੈ, ਜੋ ਜ਼ਿਲੇ ਦੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਪ੍ਰਚਾਰ ਕਰੇਗੀ। ਉਨਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸੁਵਿਧਾ ਲਈ ਕੁਝ ਐਪਸ ਤਿਆਰ ਕੀਤੀਆਂ ਗਈਆਂ ਹਨ, ਜਿਨਾਂ ਬਾਰੇ ਵੋਟਰਾਂ ਨੂੰ ਜਾਣਕਾਰੀ ਦੇਣ ਲਈ ਜ਼ਿਲਾ ਸਵੀਪ ਟੀਮ ਵੱਲੋਂ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।
ਉਨਾਂ ਦੱਸਿਆ ਕਿ ਇਨਫੌਰਮਡ ਤੇ ਐਥੀਕਲ ਐਪ ਦਾ ਮਕਸਦ ਚੋਣ ਪ੍ਰਣਾਲੀ ਨੂੰ ਸੁਚਾਰੂ ਰੂਪ ’ਚ ਚਲਾਉਣ ਲਈ ਵੋਟਰਾਂ ਨੂੰ ਜਾਗਰੂਕ ਕਰਨਾ ਹੈ। ਸੀ-ਵਿਜਿਲ ਐਪ ਦਾ ਮਨੋਰਥ ਮਤਦਾਨ ਤੋਂ ਪਹਿਲਾਂ ਜਾਂ ਮੌਕੇ ’ਤੇ ਕਿਸੇ ਵੀ ਤਰਾਂ ਦੇ ਗਲਤ ਢੰਗਾਂ ਦੀ ਵਰਤੋਂ ਕਰਨ ਵਾਲਿਆਂ ਦੀ ਚੋਣ ਕਮਿਸ਼ਨ ਨੂੰ ਫੌਰੀ ਜਾਣਕਾਰੀ ਦੇਣਾ ਹੈ, ਜਿਸ ਤਹਿਤ ਕਮਿਸ਼ਨ ਦੀਆਂ ਹਦਾਇਤਾਂ ’ਤੇ ਸੌ ਮਿੰਟ ਦੇ ਅੰਦਰ ਅੰਦਰ ਕਾਰਵਾਈ ਕੀਤੀ ਜਾਵੇਗੀ ਜਦਕਿ ਵੋਟਰ ਹੈਲਪ ਲਾਈਨ ਦਾ ਮਕਸਦ ਵੋਟਰਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਦੇਣਾ ਹੈ ਜਾਂ ਵੋਟਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਢੁਕਵੇਂ ਕਦਮ ਪੁੱਟਣਾ ਹੈ।
ਉਨਾਂ ਦੱਸਿਆ ਕਿ ਇਹ ਵੈਨ ਜਨਤਕ ਥਾਵਾਂ ’ਤੇ ਲੋਕਾਂ ਨੂੰ ਚੋਣ ਕਮਿਸ਼ਨ ਦੀਆਂ ਐਪਸ ਤੇ ਸਹੂਲਤਾਂ ਬਾਰੇ ਵੀਡੀਓਜ਼ ਰਾਹੀਂ ਜਾਣਕਾਰੀ ਪ੍ਰਦਾਨ ਕਰੇਗੀ ।
ਇਸ ਮੌਕੇ ਏ.ਡੀ.ਸੀ ਅਨਮੋਲ ਸਿੰਘ ਧਾਲੀਵਾਲ, ਤਹਿਸੀਲਦਾਰ ਚੋਣਾਂ ਵਿਜੇ ਕੁਮਾਰ ਵੀ ਹਾਜ਼ਰ ਸਨ।
Advertisement
Advertisement
error: Content is protected !!