Skip to content
Advertisement
ਜ਼ਿਲਾ ਬਠਿੰਡਾ ਦੀ ਸਾਧ ਸੰਗਤ ਨੇ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਇਆ ਅਵਤਾਰ ਦਿਹਾੜਾ
51 ਜਰੂਰਤਮੰਦ ਪਰਿਵਾਰਾਂ ਨੂੰ ਵੰਡੇ ਕੰਬਲ
ਅਸ਼ੋਕ ਵਰਮਾ,ਬਠਿੰਡਾ, 28 ਨਵੰਬਰ:2021
ਜ਼ਿਲਾ ਬਠਿੰਡਾ ਦੀ ਸਾਧ ਸੰਗਤ ਵੱਲੋਂ ਅੱਜ ਬਲਾਕ ਬਠਿੰਡਾ ਦੇ ਡੱਬਵਾਲੀ ਰੋਡ ਤੇ ਸਥਿਤ ਨਾਮ ਚਰਚਾ ਘਰ ਵਿਖੇ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦਾ 130ਵਾਂ ਪਵਿੱਤਰ ਅਵਤਾਰ ਦਿਹਾੜਾ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਾਧ ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕਾਰਜ ਕੀਤੇ ਗਏ। ਸਵੇਰ ਤੋਂ ਜ਼ਿਲਾ ਬਠਿੰਡਾ ਦੇ ਵੱਖ-ਵੱਖ ਬਲਾਕਾਂ ਤੋਂ ਸਾਧ ਸੰਗਤ ਦੇ ਕਾਫਲੇ ਨਾਮ ਚਰਚਾ ਘਰ ਵਿੱਚ ਪੁੱਜਣੇ ਸ਼ੁਰੂ ਹੋ ਗਏ ਸਨ। 2 ਘੰਟੇ ਚੱਲੀ ਇਸ ਨਾਮ ਚਰਚਾ ਦੌਰਾਨ ਕਵੀਰਾਜ ਵੀਰਾਂ ਨੇ ਖੁਸ਼ੀਆਂ ਭਰੇ ਆਗਮਨ ਦਿਵਸ ਸਬੰਧੀ ਭਜਨ ਸੁਣਾਏ ਇਸ ਮੌਕੇ ਸਾਧ ਸੰਗਤ ਨੇ ਪੰਡਾਲਾਂ ’ਚ ਲੱਗੀਆਂ ਵੱਡੀਆਂ-ਵੱਡੀਆਂ ਸਕਰੀਨਾਂ ਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਰਿਕਾਰਡਿਡ ਅਨਮੋਲ ਬਚਨ ਸਰਵਣ ਕੀਤੇ। ਜ਼ਿਲਾ ਬਠਿੰਡਾ ਦੀ ਸਾਧ ਸੰਗਤ ਵੱਲੋਂ ਨਾਮ ਚਰਚਾ ’ਚ 51 ਜਰੂਰਤਮੰਦ ਭੈਣ-ਭਾਈਆਂ ਨੂੰ ਕੰਬਲ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ। ਨਾਮ ਚਰਚਾ ’ਚ ਆਈ ਹੋਈ ਸਾਧ ਸੰਗਤ ਨੂੰ ਲੰਗਰ ਅਤੇ ਪ੍ਰਸ਼ਾਦ ਵੰਡਿਆ ਗਿਆ।
ਇਸ ਮੌਕੇ ਸਾਧ ਸੰਗਤ ਨੂੰ ਸੰਬੋਧਨ ਕਰਦਿਆਂ 45 ਮੈਂਬਰ ਬਲਜਿੰਦਰ ਸਿੰਘ ਬਾਂਡੀ ਇੰਸਾਂ ਨੇ ਸਾਧ ਸੰਗਤ ਨੂੰ ‘ਧੰਨ ਧੰਨ ਸਤਿਗੁਰੂ ਤੇਰਾ ਹੀ ਅਸਰਾ’ ਪਵਿੱਤਰ ਨਾਅਰਾ ਲਗਾ ਕੇ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਦਿਹਾੜੇ ਦੀ ਵਧਾਈ ਦਿੱਤੀ। ਉਨਾਂ ਸਾਧ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੇਪਰਵਾਹ ਜੀ ਨੇ ਆਪਣੀਆਂ ਸਿੱਖਿਆਵਾਂ ਨਾਲ ਨਰਕ ਵਰਗੇ ਘਰਾਂ ਨੂੰ ਸਵਰਗ ਵਿਚ ਬਦਲ ਦਿੱਤਾ। ਅੱਜ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਰਹਿਨੁਮਾਈ ਹੇਠ 135 ਮਾਨਵਤਾ ਭਲਾਈ ਦੇ ਕਾਰਜ ਕਰ ਰਹੀ ਹੈ। ਉਨਾਂ ਕਿਹਾ ਕਿ ਪੂਜਨੀਕ ਗੁਰੂ ਜੀ ਨੇ ਸਾਨੂੰ ਜੋ ਇਨਸਾਨੀਅਤ ਦੀ ਸੇਵਾ ਦਾ ਪਾਠ ਪੜਾਇਆ ਹੈ ਇਹ ਜਜਬਾ ਦਿਨ-ਬ-ਦਿਨ ਵਧਦਾ ਹੀ ਜਾਵੇਗਾ। ਉਨਾਂ ਕਿਹਾ ਕਿ ਡੇਰੇ ਦੇ ਛੇ ਕਰੋੜ ਤੋਂ ਜਿਆਦਾ ਸ਼ਰਧਾਲੂ ਅੱਜ ਡੇਰੇ ਨਾਲ ਚੱਟਾਨ ਵਾਂਗ ਅਡੋਲ ਖੜੇ ਹਨ, ਸਾਧ ਸੰਗਤ ਦਾ ਆਪਣੇ ਸਤਿਗੁਰੂ ਤੇ ਅਟੁੱਟ ਵਿਸ਼ਵਾਸ਼ ਸੀ, ਹੈ ਅਤੇ ਹਮੇਸ਼ਾਂ ਹੀ ਰਹੇਗਾ। ਉਨਾਂ ਕਿਹਾ ਕਿ ਪੂਜਨੀਕ ਗੁਰੂ ਜੀ ਨੇ ਹਮੇਸ਼ਾਂ ਹੀ ਸਾਧ ਸੰਗਤ ਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਪਾਠ ਪੜਾਇਆ ਹੈ ਜਿਸ ਤੇ ਚਲਦਿਆਂ ਸਾਧ ਸੰਗਤ ਮਾਨਵਤਾ ਭਲਾਈ ਦੇ ਕਾਰਜਾਂ ਵਿਚ ਦਿਨ ਰਾਤ ਲੱਗੀ ਹੋਈ। ਇਸ ਮੌਕੇ ਸਾਧ ਸੰਗਤ ਨੇ ਹੱਥ ਖੜੇ ਕਰਕੇ ਜਿੰਮੇਵਾਰਾਂ ਨੂੰ ਵਿਸਵਾਸ਼ ਦਿਵਾਇਆ ਕਿ ਉਹ ਆਪਸੀ ਏਕਾ, ਪ੍ਰੇਮ, ਭਾਈਚਾਰਾ ਬਣਾਈ ਰੱਖਣਗੇ ਅਤੇ ਮਾਨਵਤਾ ਭਲਾਈ ਦੇ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਬੁਲੰਦੀਆਂ ਤੇ ਪਹੁੰਚਾਉਣਗੇ। ਇਸ ਮੌਕੇ 45 ਮੈਂਬਰ ਪੰਜਾਬ ਸੇਵਕ ਸਿੰਘ ਇੰਸਾਂ, ਜਸਵੰਤ ਸਿੰਘ ਗਰੇਵਾਲ ਇੰਸਾਂ, ਸ਼ਿੰਦਰਪਾਲ ਇੰਸਾਂ, ਊਧਮ ਸਿੰਘ ਭੋਲਾ ਇੰਸਾਂ, ਰਣਜੀਤ ਸਿੰਘ ਇੰਸਾਂ, ਪਿਆਰਾ ਸਿੰਘ ਇੰਸਾਂ, ਬੂਟਾ ਸਿੰਘ ਇੰਸਾਂ, 45 ਮੈਂਬਰ ਭੈਣ ਊਸ਼ਾ ਇੰਸਾਂ, ਅਮਰਜੀਤ ਕੌਰ ਇੰਸਾਂ, ਮਾਧਵੀ ਇੰਸਾਂ, ਮੀਨੂੰ ਇੰਸਾਂ, ਇੰਦਰਜੀਤ ਇੰਸਾਂ, ਸੁਖਵਿੰਦਰ ਇੰਸਾਂ, ਪ੍ਰਦੀਪ ਇੰਸਾਂ, ਸਿਮਰਨ ਇੰਸਾਂ, ਜ਼ਿਲਾ 25 ਮੈਂਬਰ, ਜ਼ਿਲਾ ਸੁਜਾਣ ਭੈਣਾਂ, ਜ਼ਿਲਾ ਬਠਿੰਡਾ ਦੇ ਵੱਖ-ਵੱਖ ਬਲਾਕਾਂ ਦੇ 15 ਮੈਂਬਰ, ਸੁਜਾਨ ਭੈਣਾਂ ਅਤੇ ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ ਅਤੇ ਸੇਵਾਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ
ਜਾਰੀ ਕਰਤਾ
ਗੁਰਦੇਵ ਸਿੰਘ ਇੰਸਾਂ
45 ਮੈਂਬਰ ਪੰਜਾਬ। ਮੋ.98554-34111
Advertisement
Advertisement
error: Content is protected !!