- Homepage
- ਸੱਜਰੀ ਖ਼ਬਰ
- ਜ਼ਿਲਾ ਮੈਜਿਸਟੇ੍ਰਟ ਵੱਲੋਂ 27 ਸਤੰਬਰ ਨੂੰ ਹਥਿਆਰ ਚੁੱਕ ਕੇ ਚੱਲਣ ਤੇ ਪਾਬੰਦੀ
ਜ਼ਿਲਾ ਮੈਜਿਸਟੇ੍ਰਟ ਵੱਲੋਂ 27 ਸਤੰਬਰ ਨੂੰ ਹਥਿਆਰ ਚੁੱਕ ਕੇ ਚੱਲਣ ਤੇ ਪਾਬੰਦੀ
panjadmin
Posted on
ਜ਼ਿਲਾ ਮੈਜਿਸਟੇ੍ਰਟ ਵੱਲੋਂ 27 ਸਤੰਬਰ ਨੂੰ ਹਥਿਆਰ ਚੁੱਕ ਕੇ ਚੱਲਣ ਤੇ ਪਾਬੰਦੀ
ਬੀ ਟੀ ਐਨ , ਫਾਜ਼ਿਲਕਾ, 26 ਸਤੰਬਰ 2021
ਜ਼ਿਲਾ ਮੈਜਿਸਟ੍ਰੇਟ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 27 ਸਤੰਬਰ 2021 ਨੂੰ ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਹਥਿਆਰ ਚੁੱਕ ਕੇ ਚੱਲਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਦੀ ਉਲੰਘਣਾ ਕਰਨ ਤੇ ਫੌਜਦਾਰੀ ਜਾਬਤਾ ਤਹਿਤ ਕਾਰਵਾਈ ਅਮਲ ਵਿਚ ਲਿਆਉਣ ਦੇ ਨਾਲ ਨਾਲ ਸਬੰਧਤ ਦਾ ਅਸਲਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਹੁਕਮ ਭਾਰਤ ਬੰਦ ਦੇ ਮੱਦੇਨਜ਼ਰ ਜਾਰੀ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਅੰਦਰ ਕਿਸੇ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾ ਵਾਪਰੇ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰਹੇ।