ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਵੀਂ ਜੇਲ ਨਾਭਾ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਵੀਂ ਜੇਲ ਨਾਭਾ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪ੍ਰੋਗਰਾਮ ਵਿੱਚ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਕੀਤਾ ਗਿਆ ਜਾਗਰੂਕ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 15 ਫਰਵਰੀ 2022
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਸੈਸ਼ਨ ਜੱਜ ਦੀ ਅਗਵਾਈ ਹੇਠ ਨਵੀਂ ਜੇਲ੍ਹ ਨਾਭਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚਹਿਰਾਸਤੀਆਂ ਅਤੇ ਕੈਦੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਗਿਆ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਜਾਗਰੂਕਤਾ ਪ੍ਰੋਗਰਾਮ ਤਹਿਤ ਹਿਰਾਸਤੀਆਂ ਅਤੇ ਕੈਦੀਆਂ ਨੂੰ ਕਾਨੂੰਨੀ ਤੌਰ *ਤੇ ਜਾਗਰੂਕ ਕੀਤਾ ਗਿਆ। ਕੈਦੀਆਂ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਪਹਿਲਾਂ, ਗ੍ਰਿਫਤਾਰੀ ਦੌਰਾਨ ਅਤੇ ਰੀਮਾਂਡ ਦੇ ਸਮੇਂ ਦੇ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਕਾਨੂੰਨੀ ਸੇਵਾਵਾਂ ਅਥਾਰਟੀਆਂ ਵਲੋਂ ਮਿਲਣ ਵਾਲੀਆਂ ਕਾਨੂੰਨੀ ਸਕੀਮਾਂ ਅਤੇ ਸੇਵਾਵਾਂ ਅਤੇ ਕੇਂਦਰ ਅਤੇ ਰਾਜ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਦੱਸਿਆ ਗਿਆ। ਇਸ ਮੌਕੇ ਉਹਨਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਹਿਗੜ੍ਹ ਸਾਹਿਬ ਤੋਂ ਮਿਲਣ ਵਾਲੀਆਂ ਕਾਨੂੰਨੀ ਸੇਵਾਵਾਂ ਜਿਵੇਂ ਕਿ ਮੁਫਤ ਕਾਨੂੰਨੀ ਸਲਾਹ, ਕੋਈ ਵੀ ਕੇਸ ਕਰਨ ਲਈ ਵਕੀਲ ਦੀਆਂ ਮੁਫਤ ਸੇਵਾਵਾਂ, ਕੋਰਟ ਵਿੱਚ ਲੰਬਿਤ ਕੇਸ ਨੂੰ ਸਲਝਾਉਣ ਲਈ ਸਮਝੋਤਾ ਸਦਨ ਦੀਆਂ ਸੇਵਾਵਾਂ, ਜਨ ਉਪਯੋਗੀ ਸੇਵਾਵਾਂ ਦੇ ਝਗੜਿਆਂ ਸਬੰਧੀ ਸਥਾਈ ਲੋਕ ਅਦਾਲਤ, ਅਤੇ ਆਉਣ ਵਾਲੀ ਕੌਮੀ ਲੋਕ ਅਦਾਲਤ 12.03.2021 ਬਾਰੇ ਵੀ ਵਿਸਥਾਰ ਸਹਿਤ ਦੱਸਿਆ ਕਿ ਕਿਸ ਤਰਾਂ ਉਹ ਲੋੜ ਪੈਣ ਤੇ ਇਹਨਾਂ ਸਕੀਮਾਂ ਅਤੇ ਸੇਵਾਵਾਂ ਦੀ ਵਰਤੋਂ ਕਰ ਸਕਦੇ ਹਨ । ਇਸ ਮੌਕੇ ਜੇਲ ਅੰਦਰ ਕੈਦੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਵੀ ਨਿਰੀਖਣ ਕੀਤਾ ਗਿਆ। ਇਸ ਮੌਕੇ ਅਥਾਰਟੀ ਦੇ ਪੈਨਲ ਵਕੀਲ ਸ੍ਰੀ ਸੁਖਜਿੰਦਰ ਸਿੰਘ ਮਾਰਵਾ, ਸ੍ਰੀ ਨਵਜੋਤ ਸਿੰਘ ਸਿੱਧੂ, ਸ੍ਰੀਮਤੀ ਹਰਪ੍ਰੀਤ ਕੌਰ ਹੁੰਝਣ, ਲਵਪ੍ਰੀਤ ਕੌਰ, ਪਾਇਲ ਕੌਰ, ਵੀ ਨਾਲ ਸਨ।