ਜ਼ਿਲ੍ਹਾ ਚੋਣ ਅਫਸਰ ਵੱਲੋਂ ਗਿਣਤੀ ਕੇਂਦਰ ਦਾ ਦੌਰਾ
ਜ਼ਿਲ੍ਹਾ ਚੋਣ ਅਫਸਰ ਵੱਲੋਂ ਗਿਣਤੀ ਕੇਂਦਰ ਦਾ ਦੌਰਾ
- ਸਬੰਧਤ ਅਧਿਕਾਰੀਆਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਚੋਣਾਂ ਮੁਕੰਮਲ ਕਰਾਉਣ ਦੀ ਹਦਾਇਤ
ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 13 ਫਰਵਰੀ 2022
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਵੱਲੋਂ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਵਿਧਾਨ ਸਭਾ ਹਲਕਾ 80 ਫਾਜ਼ਿਲਕਾ ਦੀਆਂ ਚੋਣਾਂ ਲਈ ਬਣਾਏ ਗਏ ਗਿਣਤੀ ਕੇਂਦਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ 20 ਫਰਵਰੀ ਨੂੰ ਪੈਣ ਜਾ ਰਹੀਆਂ ਵੋਟਾਂ ਨੂੰ ਲੈ ਕੇ ਅਤੇ 10 ਮਾਰਚ ਨੂੰ ਵੋਟਾਂ ਦੀ ਹੋਣ ਵਾਲੀ ਗਿਣਤੀ ਸਬੰਧੀ ਕੀਤੇ ਗਏ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ।
ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਬਬੀਤਾ ਕਲੇਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਦੌਰਾਨ ਅਧਿਕਾਰੀਆਂ ਵੱਲੋਂ ਤਨਦੇਹੀ ਨਾਲ ਡਿਉਟੀ ਨਿਭਾਈ ਜਾਵੇ ਅਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣੀਆਂ ਯਕੀਨੀ ਬਣਾਂਈਆਂ ਜਾਣ। ਉਨ੍ਹਾਂ ਕਿਹਾ ਕਿ ਜਿੰਨਾਂ ਵੀ ਚੋਣ ਅਮਲਾ ਵਿਧਾਨ ਸਭਾ ਚੋਣਾਂ ਦੌਰਾਨ ਡਿਉਟੀ ਨਿਭਾ ਰਿਹਾ ਹੈ ਉਨ੍ਹਾਂ ਸਾਰਿਆਂ ਦਾ ਫਰਜ ਬਣਦਾ ਹੈ ਕਿ ਉਹ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਵਿਚ ਆਪਣਾ ਯੋਗਦਾਨ ਪਾਵੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਕਿਸੇ ਤਰ੍ਹਾਂ ਦੀ ਕੋਈ ਮੁਕਸ਼ਲ ਪੇਸ਼ ਨਾ ਆਵੇ ਇਸ ਲਈ ਸਾਰਾ ਕੰਮ ਮੁਕੰਮਲ ਕੀਤਾ ਜਾਵੇ ਅਤੇ ਜੇਕਰ ਸਬੰਧਤ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ। ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਸ. ਰਵਿੰਦਰ ਸਿੰਘ ਅਰੋੜਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।