Skip to content
Advertisement
ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਨੇ ਇਲੈਕਸ਼ਨ ਮਸਕਟ ‘ਸ਼ੇਰਾ` ਲਾਂਚ ਕੀਤਾ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 3 ਫਰਵਰੀ 2022
ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ ਮਸਕਟ – ‘ਸ਼ੇਰਾ` ਲਾਂਚ ਕੀਤਾ ਹੈ।ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਬਬੀਤਾ ਕਲੇਰ ਨੇ ਫਾਜਿਲ਼ਕਾ ਜਿ਼ਲ੍ਹੇ ਵਿਚ ਵੀ ਇਲੈਕਸ਼ਨ ਮਸਕਟ ‘ਸ਼ੇਰਾ` ਲਾਂਚ ਕੀਤਾ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਕਿਹਾ ਕਿ ਰਵਾਇਤੀ ਪੰਜਾਬੀ ਪਹਿਰਾਵੇ `ਚ ਤਿਆਰ ਇਲੈਕਸ਼ਨ ਮਸਕਟ `ਸ਼ੇਰਾ` ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ। ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਦੇ ਤਹਿਤ ਪ੍ਰਚਾਰਿਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਅਤੇ ਨੈਤਿਕ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਸਵੀਪ ਯੋਜਨਾ ਦੇ ਹਿੱਸੇ ਵਜੋਂ ਸੋਸ਼ਲ ਮੀਡੀਆ `ਤੇ ਵੋਟਰ ਜਾਗਰੂਕਤਾ ਸੰਦੇਸ਼ਾਂ ਨੂੰ ਵਿਆਪਕ ਤੌਰ `ਤੇ ਪ੍ਰਸਾਰਿਤ ਕਰਨ ਤੋਂ ਇਲਾਵਾ ਚੋਣ ਮਸਕਟ, ‘ਸ਼ੇਰਾ` ਦੇ ਪੋਸਟਰ, ਤਸਵੀਰਾਂ ਅਤੇ ਵੱਡੇ ਆਕਾਰ ਦੇ ਕੱਟ-ਆਊਟਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਖਾਸ ਤੌਰ `ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ।
ਇਸ ਮੌਕੇ ਫਾਜਿ਼ਲਕਾ ਦੇ ਰਿਟਰਨਿੰਗ ਅਫ਼ਸਰ ਸ: ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਸੱਭਿਆਚਾਰ ਅਤੇ ਵੋਟਰਾਂ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨਾਲ ਮਜ਼ਬੂਤ ਸਬੰਧ ਸਥਾਪਤ ਕਰਨ ਲਈ ਨੁੱਕੜ ਨਾਟਕ ਦੀਆਂ ਪੇਸ਼ਕਾਰੀਆਂ ਨੂੰ ਜ਼ਿਲ੍ਹੇ ਭਰ ਵਿੱਚ ਵੱਡੇ ਪੱਧਰ `ਤੇ ਦਿਖਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਰੂਰ ਪਾਉਣ ਤਾਂ ਜੋ ਫਾਜ਼ਿਲਕਾ ਵਿੱਚ 100 ਫੀਸਦੀ ਵੋਟਿੰਗ ਹੋ ਸਕੇ ਅਤੇ ਲੋਕ ਆਪਣੀ ਪਸੰਦ ਦੀ ਸਰਕਾਰ ਬਣਾ ਸਕਣ।
Advertisement
Advertisement
error: Content is protected !!