ਜ਼ਿਲ੍ਹਾ ਫਾਜ਼ਿਲਕਾ ਵਿੱਚ ਸਥਾਪਿਤ ਕੀਤੇ 5 ਈ.ਵੀ.ਐਮ. ਪ੍ਰਦਰਸ਼ਨੀ ਸੈਂਟਰ: ਜ਼ਿਲ੍ਹਾ ਚੋਣ ਅਫ਼ਸਰ
ਜ਼ਿਲ੍ਹਾ ਫਾਜ਼ਿਲਕਾ ਵਿੱਚ ਸਥਾਪਿਤ ਕੀਤੇ 5 ਈ.ਵੀ.ਐਮ. ਪ੍ਰਦਰਸ਼ਨੀ ਸੈਂਟਰ: ਜ਼ਿਲ੍ਹਾ ਚੋਣ ਅਫ਼ਸਰ
- ਆਮ ਲੋਕ ਲੈ ਸਕਦੇ ਹਨ ਇਨ੍ਹਾਂ ਸੈਂਟਰਾਂ ਤੋਂ ਈ.ਵੀ.ਐਮ./ਵੀ.ਵੀ.ਪੈਟ ਸਬੰਧੀ ਵਿਸਥਾਰ ਸਹਿਤ
ਜਾਣਕਾਰੀ - ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤੀ ਆਮ ਲੋਕਾਂ ਨੂੰ ਇਨ੍ਹਾਂ ਸੈਂਟਰਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
ਬਿੱਟੂ ਜਲਾਲਾਬਾਦੀ,ਫਾਜ਼ਿਕਲਾ, 10 ਦਸੰਬਰ 2021
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਨਿਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਜੀ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੀ ਆਮ ਜਨਤਾ ਵਿੱਚ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੈਟ ਦੀ ਵਰਤੋਂ ਕਰਨ ਦੇ ਤਰੀਕੇ ਦਾ ਪ੍ਰਚਾਰ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ ਵਿੱਚ 5 ਈ.ਵੀ.ਐਮ. ਪ੍ਰਦਰਸ਼ਨ ਕੇਂਦਰ ਸਥਾਪਿਤ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਬਬੀਤਾ ਕਲੇਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਈ.ਵੀ.ਐਮ. ਪ੍ਰਦਰਸ਼ਨ ਸੈਂਟਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਏ ਬਲਾਕ, ਫਾਜ਼ਿਲਕਾ, ਜਲਾਲਾਬਾਦ, ਅਬੋਹਰ ਦੇ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਬੋਹਰ ਵਿਖੇ ਸਥਾਪਿਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਦਰਸ਼ਨੀ ਕੇਂਦਰਾਂ ਨੂੰ ਸਥਾਪਿਤ ਕਰਨ ਦਾ ਮੁੱਖ ਮੰਤਵ ਆਮ ਲੋਕਾਂ ਵਿੱਚ ਈ.ਵੀ.ਐਮ./ਵੀ.ਵੀ.ਪੈਟ ਰਾਹੀਂ ਵੋਟ ਪਾਉਣ ਦੇ ਤਰੀਕਿਆਂ ਸਬੰਧੀ ਜਾਗਰੂਕਤਾ ਫੈਲਾਉਣਾ ਹੈ।ਕੋਈ ਵੀ ਵਿਅਕਤੀ ਜ਼ੋ ਈ.ਵੀ.ਐਮ./ਵੀ.ਵੀ.ਪੈਟ ਮਸ਼ੀਨਾਂ ਰਾਹੀਂ ਵੋਟ ਪਾਉਣ ਦੇ ਤਰੀਕਿਆਂ ਦੀ ਜਾਣਕਾਰੀ ਲੈਣਾ ਚਹੁੰਦਾ ਹੈ ਉਹ ਆਪਣੇ ਸਬੰਧਤ ਹਲਕੇ ਦੇ ਉਪ ਮੰਡਲ ਮੈਜਿਸਟ੍ਰੇਟ ਦਫ਼ਤਰਾਂ ਵਿੱਚ ਸਥਾਪਿਤ ਕੀਤੇ ਉਪਰੋਕਤ ਈ.ਵੀ.ਐਮ. ਪ੍ਰਦਰਸ਼ਨੀ ਕੇਂਦਰਾਂ ਵਿਖੇ ਪਹੁੰਚ ਕੇ ਵਿਸਥਾਰ ਸਹਿਤ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।
ਇਸ ਤੋਂ ਇਲਾਵਾ ਜਿ਼ਲ੍ਹਾ ਫਾਜ਼ਿਲਕਾ ਦੇ ਪਿੰਡ ਵਾਸੀਆਂ ਨੂੰ ਈ.ਵੀ.ਐਮ./ਵੀ.ਵੀ.ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਮੋਬਾਇਲ ਵੈਨਾਂ ਵੀ ਚਲਾਈਆਂ ਜਾ ਰਹੀਆਂ ਹਨ, ਜਿਹੜੀਆਂ ਪਿੰਡ ਪਿੰਡ ਜਾ ਕੇ ਇਸ ਸਬੰਧੀ ਜਾਗਰੂਕਤਾ ਫੈਲਾਉਣਗੀਆਂ।ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਈ.ਵੀ.ਐਮ./ਵੀ.ਵੀ.ਪੈਟ ਪ੍ਰਦਰਸ਼ਨੀ ਕੇਂਦਰਾਂ ਅਤੇ ਮੋਬਾਇਲ ਵੈਨਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੀ ਜਾਣਕਾਰੀ ਵਿੱਚ ਵਾਧਾ ਕਰਨ।