ਜ਼ਿਲ੍ਹਾ ਬਠਿੰਡਾ ਦੀ ਸਾਧ ਸੰਗਤ ਨੇ 200 ਜਰੂਰਤਮੰਦ ਪਰਿਵਾਰਾਂ ਨੂੰ ਵੰਡੇ ਗਰਮ ਕੱਪੜੇ
ਜ਼ਿਲ੍ਹਾ ਬਠਿੰਡਾ ਦੀ ਸਾਧ ਸੰਗਤ ਨੇ 200 ਜਰੂਰਤਮੰਦ ਪਰਿਵਾਰਾਂ ਨੂੰ ਵੰਡੇ ਗਰਮ ਕੱਪੜੇ
ਅਸ਼ੋਕ ਵਰਮਾ,ਬਠਿੰਡਾ, 5 ਦਸੰਬਰ 2021
ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ 135 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਦੇਸ਼-ਵਿਦੇਸ਼ ਵਿਚ ਸਾਧ ਸੰਗਤ ਇਨ੍ਹਾਂ ਮਾਨਵਤਾ ਭਲਾਈ ਕੰਮਾਂ ਵਿਚ ਦਿਨ ਰਾਤ ਲੱਗੀ ਹੋਈ ਹੈ। ਅੱਜ ਜ਼ਿਲ੍ਹਾ ਬਠਿੰਡਾ ਦੀ ਸਾਧ ਸੰਗਤ ਵੱਲੋਂ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੀ ਅਗਵਾਈ ਵਿਚ ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੀ ਪਵਿੱਤਰ ਯਾਦ ਵਿਚ 200 ਜਰੂਰਤਮੰਦ ਪਰਿਵਾਰਾਂ ਨੂੰ ਗਰਮ ਕੱਪੜਿਆਂ ਦੀਆਂ ਕਿੱਟਾਂ ਜਿਸ ਵਿਚ ਕੰਬਲ, ਜਰਸੀ, ਟੋਪੀ ਅਤੇ ਜੁਰਾਬਾਂ ਸ਼ਾਮਿਲ ਹਨ ਵੰਡੀਆਂ ਗਈਆਂ। ਇਸ ਸਬੰਧੀ ਅੱਜ ਰੇਲਵੇ ਸਟੇਸ਼ਨ ਦੇ ਨੇੜੇ ਗਾਂਧੀ ਮਾਰਕੀਟ ਦੀ ਪਾਰਕਿੰਗ ਵਿਚ ਇੱਕ ਸਾਦਾ ਸਮਾਗਮ ਕਰਕੇ ਜਰੂਰਤਮੰਦ ਪਰਿਵਾਰਾਂ ਨੂੰ ਇਹ ਸਮਾਨ ਵੰਡਿਆ ਗਿਆ। ਇਸ ਮੌਕੇ ਰੱਖੇ ਗਏ ਸਮਾਗਮ ਵਿਚ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਮੁੱਖ ਮਹਿਮਾਨ ਜਦੋਂ ਕਿ ਨਗਰ ਨਿਗਮ ਬਠਿੰਡਾ ਦੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਸੰਦੀਪ ਬੌਬੀ ਅਤੇ ਇੰਦਰਜੀਤ ਸਿੰਘ ਇੰਦਰ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਨੇ ਕਿਹਾ ਕਿ ਜੋ ਅੱਜ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ ਗਰੀਬ ਪਰਿਵਾਰਾਂ ਨੂੰ ਗਰਮ ਕੱਪੜੇ ਵੰਡਣ ਦਾ ਉਪਰਾਲਾ ਕੀਤਾ ਹੈ ਇਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅੱਜ ਸਾਧ ਸੰਗਤ ਨੇ ਮੈਨੂੰ ਇੱਥੇ ਬੁਲਾ ਕੇ ਜੋ ਮਾਣ ਬਖਸ਼ਿਆ ਹੈ ਮੈਂ ਬਹੁਤ ਧੰਨਵਾਦੀ ਹਾਂ। ਇਸ ਮੌਕੇ ਬੋਲਦਿਆਂ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਨੇ ਕਿਹਾ ਕਿ ਮੈਂ ਸਾਰੇ ਹੀ ਸੇਵਾਦਾਰਾਂ ਨੂੰ ਵਧਾਈ ਦਿੰਦਾ ਹਾਂ ਜਿੰਨ੍ਹਾਂ ਨੇ ਇਸ ਸਰਦੀ ਦੇ ਮੌਸਮ ਵਿੱਚ ਗਰਮ ਕੱਪੜੇ ਵੰਡਣ ਦਾ ਉਪਾਰਾਲਾ ਕੀਤਾ ਹੈ। ਮੌਕੇ ਬੋਲਦਿਆਂ ਸੀਨੀਅਰ ਐਡਵੋਕੇਟ ਕੇਵਲ ਬਰਾੜ ਇੰਸਾਂ ਨੇ ਕਿਹਾ ਕਿ ਡੇੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ ਅੱਜ ਵਿਸ਼ਵ ਪੱਧਰ ਤੇ ਇਹ ਮਾਨਵਤਾ ਭਲਾਈ ਦੇ ਕਾਰਜ ਕੀਤੇ ਗਏ ਹਨ। ਅੱਜ ਜ਼ਿਲ੍ਹਾ ਬਠਿੰਡਾ ਦੀ ਸਾਧ ਸੰੰਗਤ ਵੱਲੋਂ ਵੀ 200 ਜਰੂਰਤਮੰਦ ਪਰਿਵਾਰਾਂ ਨੂੰ ਗਰਮ ਕੱਪੜੇ ਵੰਡੇ ਗਏ ਹਨ। ਇਸ ਮੌਕੇ 45 ਮੈਂਬਰ ਪੰਜਾਬ ਜਸਵੰਤ ਸਿੰਘ ਗਰੇਵਾਲ ਇੰਸਾਂ, 45 ਮੈਂਬਰ ਭੈਣਾਂ ਊਸ਼ਾ ਇੰਸਾਂ, ਕੁਲਦੀਪ ਇੰਸਾਂ, ਮਾਧਵੀ ਇੰਸਾਂ, ਅਮਰਜੀਤ ਇੰਸਾਂ, ਪਰਮਜੀਤ ਇੰਸਾਂ, ਇੰਦਰਜੀਤ ਇੰਸਾਂ, ਬਿਮਲਾ ਇੰਸਾਂ, ਸੁਖਵਿੰਦਰ ਇੰਸਾਂ, ਚਰਨਜੀਤ ਇੰਸਾਂ, ਸੁਖਵਿੰਦਰ ਕੌਰ ਇੰਸਾਂ, ਨਸੀਬ ਕੌਰ ਇੰਸਾਂ, ਵਿਨੋਦ ਇੰਸਾਂ, ਜ਼ਿਲ੍ਹਾ 25 ਮੈਂਬਰ, ਜ਼ਿਲ੍ਹਾ ਸੁਜਾਣ ਭੈਣਾਂ, ਜ਼ਿਲ੍ਹਾ ਬਠਿੰਡਾ ਦੇ ਵੱਖ-ਵੱਖ ਬਲਾਕਾਂ ਦੇ 15 ਮੈਂਬਰ, ਸੁਜਾਨ ਭੈਣਾਂ ਅਤੇ ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ ਅਤੇ ਸੇਵਾਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।