PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ ਫ਼ਾਜ਼ਿਲਕਾ ਮਾਲਵਾ ਮੁੱਖ ਪੰਨਾ ਰਾਜਸੀ ਹਲਚਲ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Advertisement
Spread Information

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ


ਬਿੱਟੂ ਜਲਾਲਾਬਾਦੀ,ਫਾਜ਼ਿਲਕਾ 2 ਫਰਵਰੀ 2022

ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਬਬੀਤਾ ਆਈ.ਏ.ਐਸ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆ ਲਾਗੂ ਕੀਤੀਆਂ ਗਈਆ ਹਨ। ਇਹ ਪਾਬੰਦੀਆ 31 ਮਾਰਚ 2022 ਤੱਕ ਲਾਗੂ ਰਹਿਣਗੀਆਂ ਅਤੇ ਇਨ੍ਹਾ ਦੀ ਉਲੰਘਨਾ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਅਜਿਹੇ ਹੀ ਇੱਕ ਹੁਕਮ ਰਾਹੀ ਜ਼ਿਲ੍ਹਾ ਮੈਜਿਸਟਰੇਟ ਨੇ ਨਿਰਦੇਸ਼ ਦਿੱਤੇ ਗਏ ਹਨ ਕਿ ਅੰਤਰਰਾਸ਼ਟਰੀ ਹੱਦ ਤੋ ਕੰਢਿਆਲੀ ਤਾਰ ਤੋਂ ਪਾਰ ਕੋਈ ਵੀ ਕਿਸਾਨ ਨਰਮਾ, ਮੱਕੀ, ਗਵਾਰਾ, ਜਵਾਰ , ਗੰਨਾ, ਸਰੋ, ਤੋਰੀਆਂ, ਸੂਰਜਮੁੱਖੀ ਜਾਂ ਤਿੰਨ ਚਾਰ ਫੁੱਟ ਤੋ ਉੱਚੀਆ ਫ਼ਸਲਾ ਦੀ ਬੀਜਾਈ ਨਹੀਂ ਕਰ ਸਕਣਗੇ। ਇਹ ਹੁਕਮ ਤਾਰ ਤੋਂ 100 ਮੀਟਰ ਦੇਸ਼ ਦੇ ਅੰਦਰ ਵਾਲੇ ਪਾਸੇ ਲਈ ਵੀ ਲਾਗੂ ਹੋਣਗੇ।
ਇੱਕ ਹੋਰ ਹੁਕਮ ਰਾਹੀ ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ ਨੂੰ ਸੂਰਜ ਡੁੱਬਣ ਤੋ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋ ਪਹਿਲਾ ਗਊ ਵੰਸ਼ ਦੀ ਢੋਆ ਢੋਆਈ ਤੇ ਪੂਰਨ ਪਾਬੰਧੀ ਲਗਾ ਦਿੱਤੀ ਹੈ। ਇਸ ਤੋਂ ਬਿਨ੍ਹਾ ਇਹ ਵੀ ਹੁਕਮ ਕੀਤੇ ਗਏ ਹਨ ਕਿ ਜ਼ਿਨ੍ਹਾ ਲੋੋਕਾਂ ਨੇ ਗਊ ਵੰਸ਼ ਰੱਖਿਆ ਹੋਇਆ ਹੈ ਉਨ੍ਹਾ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ। ਰਜਿਸਟਰੇਸ਼ਨ ਦਾ ਕੰਮ ਕਰਨ ਲਈ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੂੰ ਪਾਬੰਦ ਕੀਤਾ ਗਿਆ ਹੈ।ਇਸੇ ਤਰ੍ਹਾ ਇੱਕ ਹੋਰ ਹੁਕਮ ਰਾਹੀ ਜ਼ਿਲ੍ਹਾ ਫਾਜ਼ਿਲਕਾ ਅੰਦਰ ਅਨ-ਅਧਿਕਾਰਤ ਤੌਰ ਤੇ ਪਸ਼ੂ ਸੀਮਨ ਦਾ ਭੰਡਾਰ ਕਰਨ/ਟਰਾਂਸਪੋਰਟ ਕਰਨ, ਵਰਤਨ ਜਾਂ ਵੇਚਣ ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਾਨਤਾ ਪ੍ਰਾਪਤ ਸੰਸਥਾਵਾਂ ਤੇ ਲਾਗੂ ਨਹੀਂ ਹੋਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀ ਜ਼ਿਲ੍ਹਾ ਫਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤਰ੍ਹਾਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਮੈਰਿਜ ਪੈਲੇਸ ਤੇ ਹਰ ਕਿਸਮ ਦਾ ਅਸਲਾ ਲੈ ਕੇ ਜਾਣ ਕੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।ਇਸੇ ਤਰ੍ਹਾਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪਤੰਗਾ ਆਦਿ ਦੀ ਵਰਤੋ ਲਈ ਚਾਇਨਾ ਡੋਰ ਵੇਚਣ, ਸਟੋਰ ਤੇ ਵਰਤੋ ਕਰਨ ਤੇ ਪਾਬੰਦੀ ਲਗਾਉਣ ਦਾ ਹੁਕਮ ਦਿੱਤੇ ਹਨ।
ਇਸੇ ਤਰ੍ਹਾਂ ਜ਼ਿਲ੍ਹਾ ਫਾਜ਼ਿਲਕਾ ਦੇ ਪਾਕਿਸਤਾਨ ਦੇ ਨੇੜੇ ਲੱਗਦੇ ਅੰਤਰਰਾਸ਼ਟਰੀ ਸਰਹੱਦ, ਐਨ.ਐਚ ਲੁਧਿਆਣਾ ਵਾਇਆ ਫਿਰੋਜ਼ਪੁਰ ਤੋਂ ਲਾਧੂਕਾ ਤੇ ਫਾਜ਼ਿਲਕਾ ਤੋਂ ਅਬੋਹਰ, 1 ਕਿਲੋਮੀਟਰ ਦੇ ਘੇਰੇ ਅੰਦਰ ਆਉਂਦੀਆਂ ਡਰੇਨਾਂ ਨਹਿਰਾਂ ਵਿੱਚ ਅਮਨ ਤੇ ਸ਼ਾਤੀ ਬਣਾਈ ਰੱਖਣ ਅਤੇ ਬੀ.ਐਸ.ਐਫ ਤੇ ਮਿਲਟਰੀ ਏਰੀਏ ਵਿੱਚ ਸੁਰੱਖਿਆ ਦੇ ਮੰਤਵ ਤਹਿਤ ਆਮ ਲੋਕਾਂ ਲਈ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਇਨ੍ਹਾਂ ਥਾਵਾਂ ਤੇ ਆਉਣ ਜਾਣ ਤੇ ਪਾਬੰਦੀ ਲਗਾਈ ਜਾਂਦੀ ਹੈ।ਇਹ ਹੁਕਮ ਫੌਜ/ਬੀ.ਐਸ.ਐਫ/ਪੁਲਿਸ/ਠੇਕੇਦਾਰ ਤੇ ਉਹ ਮਜ਼ਦੂਰ ਜ਼ੋ ਕਿ ਮਿਲਟਰੀ ਏਰੀਆਂ ਵਿੱਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ ਤੇ ਲਾਗੂ ਨਹੀਂ ਹੋਣਗੇ।
ਇਨਾਂ ਹੁਕਮਾਂ ਤਹਿਤ ਜਨਤਕ ਥਾਵਾਂ ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਵਾਂ ਤੇ ਕਿਸੇ ਵਿਅਕਤੀ ਵੱਲੋਂ ਨਾਅਰੇ ਲਗਾਉਣ ਜਾਂ ਭੜਕਾਊ ਭਾਸ਼ਣ ਦੇਣ ਜਾਂ ਉਤੇਜਿਕ ਸਬਦਾਂ ਦਾ ਇਸਤੇਮਾਲ ਕਰਨ ਤੇ ਪਾਬੰਦੀ ਲੱਗਾ ਦਿੱਤੀ ਹੈ।ਪਰ ਇਹ ਹੁਕਮ ਡਿਊਟੀ ਨਿਭਾਅ ਰਹੇ ਪੁਲਿਸ, ਫੌਜ਼ ਦੇ ਜਵਾਨਾਂ ਅਤੇ ਸਰਕਾਰੀ ਕਰਮਚਾਰੀਆਂ, ਵਿਆਹ, ਮਾਤਮੀ ਜਲੂਸ ਅਤੇ ਜਿਥੇ ਜ਼ਿਲਾ ਮੈਜਿਸਟਰੇਟ ਜਾਂ ਉਪ ਮੰਡਲ ਮੈਜਿਸਟਰੇਟ ਤੋ ਪ੍ਰਵਾਨਗੀ ਲਈ ਹੋਵੇ ਤੇ ਲਾਗੂੂ ਨਹੀਂ ਹੋਣਗੇ।
ਇਕ ਹੋਰ ਹੁਕਮ ਵਿੱਚ ਰੈਸਟੋਰੇਟਾਂ/ਹੁੱਕਾ ਬਾਰ ਵਿੱਚ ਗਾਹਕਾਂ ਨੂੰ ਹੁੱਕਾ ਪਰੋਸਨ ਤੇ ਰੋਕ ਲਗਾਈ ਗਈ ਹੈ, ਭਾਵ ਜ਼ਿਲੇ ਵਿੱਚ ਹੁੱਕਾ ਬਾਰ ਤੇ ਪਾਬੰਦੀ ਰਹੇਗੀ।ਇਸੇ ਤਰਾਂ ਇਕ ਹੋਰ ਹੁਕਮ ਰਾਹੀਂ ਜ਼ਿਲੇ ਫਾਜ਼ਿਲਕਾ ਦੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਤ ਮਹਿਕਮੇ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧੀਨ ਆਉਂਦੇ ਕਰਮਚਾਰੀਆਂ/ ਚੌਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਉਣ  ਤਾਂ ਜ਼ੋ ਕਿਸੇ ਵੀ ਜਥੇਬੰਦੀ ਨੂੰ ਅਜਿਹੀਆਂ ਟੈਂਕੀਆ ਤੇ ਚੜਣ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ।
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟਰੇਟ ਨੇ ਪੰਜਾਬ ਵੀਲੇਜ਼ ਅਤੇ ਸਮਾਲ ਟਾਂਊਨ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡ/ਟਰੱਟਸ ਦੇ ਮੁੱਖੀਆਂ ਦੀ ਜਿਮੇਵਾਰੀ ਲਗਾਈ ਗਈ ਹੈ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!