ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲੇ੍ ਵਿੱਚ ਵੱਖ-ਵੱਖ ਪਾਬੰਦੀਆਂ ਲਾਗੂ ਉਲੰਘਣਾ ਕਰਨ ਤੇ ਹੋਵੇਗੀ ਸਖਤ ਕਾਰਵਾਈ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲੇ੍ ਵਿੱਚ ਵੱਖ-ਵੱਖ ਪਾਬੰਦੀਆਂ ਲਾਗੂ ਉਲੰਘਣਾ ਕਰਨ ਤੇ ਹੋਵੇਗੀ ਸਖਤ ਕਾਰਵਾਈ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ 3 ਫਰਵਰੀ 2022
ਫੋਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਬਬੀਤਾ ਆਈ.ਏ.ਐਸ ਨੇ ਫਾਜ਼ਿਲਕਾ ਜ਼ਿਲੇ੍ਹ ਦੀ ਹਦੂਦ ਅੰਦਰ ਮਨਾਹੀ ਦੇ ਵੱਖ-ਵੱਖ ਹੁਕਮ ਜਾਰੀ ਕੀਤੇ ਹਨ।ਇਹ ਸਾਰੇ ਹੁਕਮ 31 ਮਾਰਚ 2022 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਨਾ ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਇਸੇ ਤਰ੍ਹਾਂ ਇਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਕੱਢੇ ਜਾਂਦੇ ਲੱਕੀ ਡਰਾਅ, ਸਕੀਮਾਂ, ਪ੍ਰਾਈਵੇਟ ਲਾਟਰੀਆਂ, ਕਮੇਟੀਆਂ ਜਿਸ ਵਿੱਚ ਹਫਤਾ ਵਾਰੀ ਜਾਂ ਮਹੀਨਾਵਾਰ ਪੈਸੇ ਇਕੱਠੇ ਕਰ ਕੇ ਡਰਾਅ ਕੱਢੇ ਜਾਂਦੇ ਹਨ ਜਾਂ ਡਰਾਅ ਰਾਹੀਂ ਪੈਸੇ, ਈਨਾਮੀ ਵਸਤੂ ਦਿੱਤੀ ਜਾਂਦੀ ਹੈ ਜਾਂ ਬੋਲੀ ਕੀਤੀ ਜਾਂਦੀ ਹੈ ਤੇ ਪਾਬੰਦੀ ਲੱਗਾ ਦਿੱਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਵਿੱਚ ਅੰਤਰਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਪਾਕਿਸਤਾਨੀ ਸਿਮ ਕਾਰਡ ਰੱਖਣ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲੱਗਾ ਦਿੱਤੀ ਗਈ ਹੈ।ਇਸੇ ਤਰ੍ਹਾਂ ਜ਼ਿਲ੍ਹਾ ਫਾਜ਼ਿਲਕਾ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ, 8″ ¿ 13″ ਅਕਾਰ ਤੋਂ ਘੱਟ ਨਿਰਧਾਰਤ ਰੰਗ ਤੋਂ ਬਗੈਰ ਦੇ ਅਨਲਗ ਪਲਾਸਟਿਕ ਦੇ ਲਿਫਾਫਿਆ ਦੇ ਬਣਾਉਣ/ ਵਰਤੋਂ ਅਤੇ ਇਨ੍ਹਾਂ ਲਿਫਾਫਿਆ ਨੂੰ ਨਾਲੀਆਂ/ਸੀਵਰੇਜ਼ ਜਾਂ ਪਬਲਿਕ ਥਾਂਵਾਂ ਤੇ ਸੁਟਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ ਖਰੀਦਣ ਅਤੇ ਵਰਤਣ ਤੇ ਪੂਰਣ ਪਾਬੰਦੀ ਲਗਾਈ ਗਈ ਹੈ।ਇਸੇ ਤਰ੍ਹਾਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਜਨਤਕ ਥਾਵਾਂ ਤੇ ਅਵਾਰਾ ਪਸ਼ੂਆਂ ਨੂੰ ਹਰਾ ਚਾਰਾ ਪਾਉਣ ਤੇ ਰੋਕ ਲਗਾਈ ਗਈ ਹੈ। ਇਸੇ ਤਰ੍ਹਾਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਨਜਾਇਜ ਤੌਰ ਤੇ ਚੱਲ ਰਹੀਆ ਮੋਬਾਇਲ ਆਟਾ ਚੱਕੀਆਂ ਤੇ ਵੀ ਪਾਬੰਦੀ ਲੱਗਾ ਦਿੱਤੀ ਗਈ ਹੈ।