PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਬਰਨਾਲਾ ਮਾਲਵਾ ਰਾਜਸੀ ਹਲਚਲ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੋਵਿਡ 19 ਸਬੰਧੀ ਸੋਧੀਆਂ ਹੋਈਆਂ ਹਦਾਇਤਾਂ ਜਾਰੀ

Advertisement
Spread Information

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੋਵਿਡ 19 ਸਬੰਧੀ ਸੋਧੀਆਂ ਹੋਈਆਂ ਹਦਾਇਤਾਂ ਜਾਰੀ


ਰਵੀ ਸੈਣ,ਬਰਨਾਲਾ,7 ਫਰਵਰੀ 2022
ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਸੋਧੀਆਂ ਕੋਵਿਡ ਪਾਬੰਦੀਆਂ 15 ਫਰਵਰੀ ਤੱਕ ਲਾਗੂ ਕੀਤੀਆਂ ਹਨ।
     ਪਾਬੰਦੀਆਂ ਅਨੁਸਾਰ ਜਨਤਕ ਥਾਵਾਂ ’ਤੇ ਮਾਸਕ ਪਾਉਣਾ ਅਤੇ 6 ਫੁੱਟ ਦੀ ਦੂਰੀ ਦਾ ਨਿਯਮ ਲਾਗੂ ਹੈ। ਅੰਦਰ (ਇੰਡੋਰ) ਵੱਧ ਤੋਂ ਵੱਧ 500 ਅਤੇ ਆਊਟਡੋਰ ਵਿਚ ਵੱਧ ਤੋਂ ਵੱਧ 1000 ਵਿਅਕਤੀਆਂ ਦੇ ਇੱਕਠ ਕਰਨ ਦੀ ਛੋਟ ਪਹਿਲਾਂ ਵਾਂਗ ਹੋਵੇਗੀ, ਪਰ ਇਹ ਇਕੱਠ ਉਪਲਬੱਧ ਥਾਂ ਦੀ ਸਮੱਰਥਾ ਤੋਂ 50 ਫੀਸਦੀ ਤੋਂ ਵੱਧ ਨਾ ਹੋਵੇ। ਇੱਕਠ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਲਾਜ਼ਮੀ ਹੋਵੇਗੀ।
 ਜ਼ਿਲ੍ਹੇ ਵਿਚ ਯੂਨੀਵਰਸਿਟੀਆਂ, ਕਾਲਜ (ਸਮੇਤ ਮੈਡੀਕਲ ਅਤੇ ਨਰਸਿੰਗ ਕਾਲਜ), ਸਕੂਲ (6ਵੀਂ ਜਮਾਤ ਤੋਂ ਉਪਰ ਦੀਆਂ ਕਲਾਸਾਂ), ਪੋਲੀਟੈਕਨਿਕ ਕਾਲਜਾਂ, ਆਈਟੀਆਈ, ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਤੇ ਸਿਖਲਾਈ ਸੰਸਥਾਵਾਂ (ਭਾਵੇਂ ਸਰਕਾਰੀ ਜਾਂ ਪ੍ਰਾਈਵੇਟ) ਨੂੰ ਮਿਤੀ 7 ਫਰਵਰੀ ਤੋਂ ਖੋਲ੍ਹਣ ਦੀ ਇਜਾਜ਼ਤ ਇਸ ਸ਼ਰਤ ’ਤੇ ਦਿੱਤੀ ਗਈ ਹੈ ਕਿ ਕੋਵਿਡ 19 ਉਚਿਤ ਵਿਵਹਾਰ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਗੇ। ਵਿਦਿਅਕ ਸੰਸਥਾਵਾਂ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਕੋਵਿਡ 19 ਸਬੰਧੀ ਟੀਕਾਕਰਨ ਦੀ ਸਲਾਹ ਦੇ ਸਕਦੀਆਂ ਹਨ। ਜਿਹੜੇ ਵਿਦਿਆਰਥੀ ਆਨਲਾਈਨ ਕਲਾਸ ਲਾਉਣ ਦੇ ਇੱਛੁਕ ਹੋਣਗੇ ਉਨ੍ਹਾਂ ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ।  
 ਹੁਕਮਾਂ ਅਨੁਸਾਰ ਸਾਰੇ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਜਿਮ, ਸਪੋਰਟਸ ਕੰਪਲੈਕਸ, ਮਿਉਜ਼ੀਅਮ, ਚਿੜੀਆਘਰ 75 ਫ਼ੀਸਦੀ ਸਮੱਰਥਾ ਨਾਲ ਖੁੱਲ੍ਹ ਸਕਦੇ ਹਨ। ਏਸੀ ਬੱਸਾਂ 50 ਫੀਸਦੀ ਸਵਾਰੀਆਂ ਨਾਲ ਹੀ ਚੱਲ ਸਕਦੀਆਂ ਹਨ।
ਬਿਨਾਂ ਮਾਸਕ ਤੋਂ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਦਫਤਰਾਂ ਜਾਂ ਪ੍ਰਾਈਵੇਟ ਦਫਤਰਾਂ ਤੋਂ ਸੇਵਾ ਉਪਲਬੱਧ ਨਹੀਂ ਹੋ ਸਕੇਗੀ। ਜ਼ਿਲ੍ਹੇ ਤੋਂ ਬਾਹਰ ਤੋਂ ਆਉਣ ਵਾਲੇ ਲੋਕ ਪੂਰੀ ਤਰ੍ਹਾਂ ਵੈਕਸੀਨੇਟਡ ਹੋਣ। ਇਨ੍ਹਾਂ ਹਦਾਇਤਾਂ ਦੀ ਉਲਘਣਾ ਕਰਨ ’ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।   


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!