ਅਗਾਮੀ ਵਿਧਾਨ ਸਭਾ ਚੋਣਾਂ ਲਈ ਅੱਜ ਤਿੰਨ ਉਮੀਦਵਾਰਾਂ ਨੇ ਭਰੇ ਕਾਗਜ਼ : ਜਿ਼ਲ੍ਹਾ ਚੋਣ ਅਫਸਰ
ਅਗਾਮੀ ਵਿਧਾਨ ਸਭਾ ਚੋਣਾਂ ਲਈ ਅੱਜ ਤਿੰਨ ਉਮੀਦਵਾਰਾਂ ਨੇ ਭਰੇ ਕਾਗਜ਼ : ਜਿ਼ਲ੍ਹਾ ਚੋਣ ਅਫਸਰ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 29 ਜਨਵਰੀ:2022
ਅਗਾਮੀ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਅੱਜ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ 54-ਬਸੀ ਪਠਾਣਾ, 55-ਫ਼ਤਹਿਗੜ੍ਹ ਸਾਹਿਬ ਤੇ 56 ਅਮਲੋਹ ਤੋਂ ਅੱਜ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫਸਰਾਂ ਕੋਲ ਦਾਖਲ ਕੀਤੇ।
ਇਹ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਹਲਕਾ 54-ਬਸੀ ਪਠਾਣਾ ਤੋਂ ਰਸ਼ਟਰਵਾਦੀ ਪਾਰਟੀ ਆਫ ਇੰਡੀਆ ਦੇ ਦਲਜੀਤ ਸਿੰਘ ਪੁੱਤਰ ਜਰਨੈਲ ਸਿੰਘ ਅਤੇ ਲੋਕ ਇਨਸਾਫ ਪਾਰਟੀ ਦੇ ਜਗਦੇਵ ਸਿੰਘ ਪੁੱਤਰ ਭਗਤ ਸਿੰਘ ਨੇ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਯਸ਼ਪਾਲ ਸ਼ਰਮਾ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਦੋਂ ਕਿ ਵਿਧਾਨ ਸਭਾ ਹਲਕਾ 55- ਫ਼ਤਹਿਗੜ੍ਹ ਸਾਹਿਬ ਤੋਂ ਪੰਜਾਬ ਕਿਸਾਨ ਦਲ ਦੇ ਅਮ੍ਰਿਤਬੀਰ ਸਿੰਘ ਪੁੱਤਰ ਅਵਤਾਰ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ: ਹਿਮਾਂਸ਼ੂ ਗੁਪਤਾ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜਦੋਂ ਕਿ ਵਿਧਾਨ ਸਭਾ ਹਲਕਾ 56-ਅਮਲੋਹ ਦੇ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਸ਼੍ਰੀਮਤੀ ਜੀਵਨਜੋਤ ਕੌਰ ਕੋਲ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਕੀਤੇ।
ਸ਼੍ਰੀਮਤੀ ਪੂਨਮਦੀਪ ਕੌਰ ਨੇ ਜਿ਼ਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਵੋਟ ਦਾ ਇਸਤੇਮਾਲ ਕਰਨਾ ਜਿਥੇ ਸਾਡਾ ਸੰਵਿਧਾਨਕ ਹੱਕ ਹੈ ਉਥੇ ਹੀ ਇਹ ਸਾਡੀ ਸਮਾਜ ਪ੍ਰਤੀ ਜਿੰਮੇਵਾਰੀ ਵੀ ਬਣਦੀ ਹੈ ਕਿਉਂਕਿ ਵੋਟ ਦਾ ਸਹੀ ਇਸਤੇਮਾਲ ਕਰਕੇ ਹੀ ਅਸੀਂ ਭਵਿੱਖ ਦੇ ਉਜਵਲ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ ਇਸ ਲਈ ਕਿਸੇ ਵੀ ਨਾਗਰਿਕ ਨੂੰ ਆਪਣੀ ਵੋਟ ਦੇ ਇਸਤੇਮਾਲ ਤੋਂ ਕਦੇ ਵੀ ਅਵੇਸਲੇ ਨਹੀਂ ਹੋਣਾ ਚਾਹੀਦਾ ਕਿਉਂਕਿ ਅਜਿਹਾ ਕਰਨਾ ਆਪਣੀ ਜਿੰਮੇਵਾਰੀ ਤੋਂ ਭੱਜਣ ਵਾਂਗ ਹੈ। ਇਸ ਲਈ ਹਰੇਕ ਵੋਟਰ ਨੂੰ ਆਪਣੀ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨਾਲ ਹੀ ਸਾਡਾ ਲੋਕਤੰਤਰ ਹੋਰ ਵੀ ਮਜਬੂਤ ਹੋ ਸਕਦਾ ਹੈ।