ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਸਬੰਧੀ ਕੀਤਾ ਜਾ ਰਿਹਾ ਹੈ ਜਾਗਰੂਕ : ਜ਼ਿਲ੍ਹਾ ਚੋਣ ਅਫਸਰ
ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਸਬੰਧੀ ਕੀਤਾ ਜਾ ਰਿਹਾ ਹੈ ਜਾਗਰੂਕ : ਜ਼ਿਲ੍ਹਾ ਚੋਣ ਅਫਸਰ
– ਵੋਟਰਾਂ ਨੂੰ ਜਾਗਰੂਕ ਕਰਨ ਲਈ ਪੋਲਿੰਗ ਬੂਥਾਂ ਅਤੇ ਮੋਬਾਇਲ ਵੈਨ ਰਾਹੀਂ ਕੀਤਾ ਜਾ ਰਿਹਾ ਹੈ ਜਾਗਰੂਕ
– ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਦੀ ਅਪੀਲ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 04 ਦਸੰਬਰ : 2021
ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਵੋਟਰਾਂ ਨੂੰ ਈ.ਵੀ.ਐਮ. ਤੇ ਵੀ.ਵੀ. ਪੈਟ ਮਸ਼ੀਨਾਂ ਬਾਰੇ ਜਾਗਰੂਕ ਕਰਨ ਲਈ ਪੋਲਿੰਗ ਬੂਥਾਂ ਅਤੇ ਮੋਬਾਇਲ ਵੈਨ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਵੋਟਰਾਂ ਨੂੰ ਆਪਣੀ ਵੋਟ ਪਾਉਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਵੋਟਰਾਂ ਨੂੰ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਅਤੇ ਇਹ ਮੁਹਿੰਮ ਜਿ਼ਲ੍ਹੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਮੋਬਾਇਲ ਵੈਨ ਰਾਹੀਂ ਵੀ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨ/ਲੋਕੇਸ਼ਨਾਂ ਤੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਹ ਜਾਗਰੂਕਤਾ ਮੁਹਿੰਮ ਇਸ ਲਈ ਸ਼ੁਰੂ ਕੀਤੀ ਗਈ ਹੈ ਤਾਂ ਜੋ ਵਿਧਾਨ ਸਭਾ ਚੋਣਾਂ ਵਿੱਚ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਜਿ਼ਲ੍ਹੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟ ਹਰੇਕ ਨਾਗਰਿਕ ਦਾ ਅਧਿਕਾਰ ਹੈ, ਜਿਸਦੀ ਸਹੀ ਅਤੇ ਬਿਨਾਂ ਕਿਸੇ ਡਰ, ਲਾਲਚ ਜਾਂ ਭੈਅ ਤੋਂ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਵੋਟ ਦੀ ਵਰਤੋਂ ਸਹੀ ਢੰਗ ਨਾਲ ਕਰਾਂਗੇ ਤਾਂ ਹੀ ਅਸੀਂ ਆਪਣੇ ਬੱਚਿਆਂ ਨੂੰ ਇੱਕ ਬਿਹਤਰ ਕੱਲ ਦੇ ਸਕਦੇ ਹਾਂ ਇਸ ਲਈ ਸਾਨੂੰ ਆਪਣੀ ਇਸ ਜਿੰਮੇਵਾਰੀ ਤੋਂ ਭੱਜਣਾ ਨਹੀਂ ਚਾਹੀਦਾ ਕਿਉਂਕਿ ਵੋਟ ਬਣਾਉਣਾ ਤੇ ਉਸ ਦਾ ਸਹੀ ਇਸਤੇਮਾਲ ਕਰਨਾ ਸਮਾਜ ਪ੍ਰਤੀ ਸਾਡੀ ਜਿੰਮੇਵਾਰੀ ਬਣਦੀ ਹੈ। ਇਸ ਲਈ ਵੋਟ ਪਾਉਣ ਤੋਂ ਕਦੇ ਵੀ ਅਵੇਸਲੇ ਨਹੀਂ ਹੋਣਾ ਚਾਹੀਦਾ।
ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਇਸ ਜਾਗਰੂਕਤਾ ਮੁਹਿੰਮ ਵਿੱਚ ਵੱਧ ਚੜਕੇ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ ।