PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਫ਼ਤਿਹਗੜ੍ਹ ਸਾਹਿਬ ਮਾਲਵਾ

ਕਰਿਆਨਾ ਡਿਸਟਰੀਬਿਊਟਰਜ਼ ਦੀਆਂ ਮੁਸ਼ਕਲਾਂ ਹਰ ਹਾਲ ਹੋਣਗੀਆਂ ਹੱਲ: ਨਾਗਰਾ

Advertisement
Spread Information

ਕਰਿਆਨਾ ਡਿਸਟਰੀਬਿਊਟਰਜ਼ ਦੀਆਂ ਮੁਸ਼ਕਲਾਂ ਹਰ ਹਾਲ ਹੋਣਗੀਆਂ ਹੱਲ: ਨਾਗਰਾ

  • ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਕਰਿਆਨਾ ਡਿਸਟਰੀਬਿਊਟਰਜ਼ ਐਸੋਸੀਏਸ਼ਨ ਨਾਲ ਮੀਟਿੰਗ

 

ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 05 ਦਸੰਬਰ 2021

ਪੰਜਾਬ ਸਰਕਾਰ ਵੱਲੋਂ ਦੁਕਾਨਦਾਰਾਂ ਤੇ ਵਪਾਰੀਆਂ ਦੀਆਂ ਵੱਡੀਆਂ ਮੁਸ਼ਕਲਾਂ ਪਹਿਲਾਂ ਹੀ ਹੱਲ ਕੀਤੀਆਂ ਗਈਆਂ ਹਨ ਤੇ ਰਹਿੰਦੀਆਂ ਮੁਸ਼ਕਲਾਂ ਲਗਾਤਾਰ ਹੱਲ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਕਰਿਆਨਾ ਡਿਸਟਰੀਬਿਊਟਰਜ਼ ਐਸੋਸੀਏਸ਼ਨ ਵੱਲੋਂ ਜਿਹੜੀਆਂ ਮੁਸ਼ਕਲਾਂ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ, ਉਹ ਪਹਿਲ ਦੇ ਆਧਾਰ ਉਤੇ ਹੱਲ ਕੀਤੀਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਰਿਆਨਾ ਡਿਸਟਰੀਬਿਊਟਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨਾਲ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।
ਸ. ਨਾਗਰਾ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਜੀ.ਐਸ.ਟੀ. ਅਤੇ ਪੁਲੀਸ ਸਬੰਧੀ ਕਈ ਮਸਲੇ ਤੇ ਮੁਸ਼ਕਲਾਂ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ, ਜਿਨ੍ਹਾਂ ਦੇ ਹੱਲ ਲਈ ਉਹ ਆਪਣੀ ਅਗਵਾਈ ਵਿੱਚ ਛੇਤੀ ਹੀ ਐਸੋਸੀਏਸ਼ਨ ਦੀ ਮੀਟਿੰਗ ਸਬੰਧਤ ਅਧਿਕਾਰੀਆਂ ਨਾਲ ਕਰਵਾ ਕੇ ਸਾਰੀਆਂ ਮੁਸ਼ਕਲਾਂ ਤੇ ਮਸਲਿਆਂ ਦਾ ਹੱਲ ਕਰਵਾਉਣਗੇ।
ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ, ਜਿਸ ਦੇ ਮੱਦੇਨਜ਼ਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵੱਡੀਆਂ ਰਿਆਤਾਂ ਦਿੱਤੀਆਂ ਗਈਆਂ ਹਨ। ਇਸ ਨਾਲ ਜਿੱਥੇ ਸੂਬੇ ਵਿੱਚ ਵਪਾਰ ਤੇ ਕਾਰੋਬਾਰ ਪ੍ਰਫੁੱਲਤ ਹੋ ਰਹੇ ਹਨ, ਉਥੇ ਰੁਜ਼ਗਾਰ ਦੇ ਵੀ ਅਥਾਹ ਮੌਕੇ ਪੈਦਾ ਹੋ ਰਹੇ ਹਨ। 
ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਵਿਕਾਸ ਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੇ ਹਨ ਤੇ ਜਦ ਤੱਕ ਹਲਕੇ ਦੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਨਹੀਂ ਹੋ ਜਾਂਦੀਆਂ, ਉਦੋਂ ਤੱਕ ਉਹ ਅਰਾਮ ਨਾਲ ਨਹੀਂ ਬੈਠਣਗੇ।
ਇਸ ਮੌਕੇ ਕੌਂਸਲਰ ਨਰਿੰਦਰ ਕੁਮਾਰ ਪ੍ਰਿੰਸ, ਅਮਿਤ,ਸੰਦੀਪ,ਗੋਲਡੀ,ਪਰਮਜੀਤ,ਰਾਜੀਵ,ਰਾਜੂ,ਸਿਵ,ਨਰਿੰਦਰ,ਮੁਨੀਸ਼,ਅੰਕੁਰ,ਜੱਸੀ,ਸੱਚਿਤ,ਜਸਪਾਲ,ਪ੍ਰਦੀਪ ਆਦਿ ਹਾਜ਼ਰ ਸਨ।

Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!