ਕੋਵਿਡ 19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲ ਰਹੀ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਰਾਸ਼ੀ
ਕੋਵਿਡ 19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲ ਰਹੀ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਰਾਸ਼ੀ
- ਯੋਗ ਪਰਿਵਾਰ ਆਨ ਲਾਈਨ ਅਤੇ ਆਫ਼ ਲਾਈਨ ਕਰ ਸਕਦੇ ਹਨ ਅਪਲਾਈ – ਡਿਪਟੀ ਕਮਿਸ਼ਨਰ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ 15 ਦਸੰਬਰ 2021
ਪੰਜਾਬ ਸਰਕਾਰ ਵੱਲੋਂ ਕੋਵਿਡ 19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਰਾਸ਼ੀ ਦਿੱਤੀ ਜਾ ਰਹੀ ਹੈ। ਜਿਸ ਲਈ ਯੋਗ ਪਰਿਵਾਰਾਂ ਨੂੰ ਤੁਰੰਤ ਅਪਲਾਈ ਕਰਨਾ ਚਾਹੀਦਾ ਹੈ।ਇਸ ਲਈ ਆਨਲਾਈਨ ਜਾਂ ਆਫਲਾਈਨ ਦੋਨਾਂ ਤਰੀਕਿਆਂ ਨਾਲ ਅਰਜੀ ਦਿੱਤੀ ਜਾ ਸਕਦੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਕਿ ਯੋਗ ਪਰਿਵਾਰ http://covidexgratia.punjab.
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਆਈ.ਏ.ਐਸ ਨੇ ਦੱਸਿਆ ਕਿ ਮੁਆਵਜਾ ਪ੍ਰਾਪਤ ਕਰਨ ਲਈ ਮ੍ਰਿਤਕ ਦੇ ਕਾਨੂੰਨੀ ਵਾਰਿਸ ਆਪਣੀ ਪ੍ਰਤੀਬੇਨਤੀ ਨਿਰਧਾਰਤ ਅਰਜੀ ਫਾਰਮ ਆਨਲਾਈਨ ਜਮਾਂ ਕਰਵਾ ਸਕਦੇ ਹਨ ਜਾਂ ਅਰਜੀ ਫਾਰਮ ਡਿਪਟੀ ਕਮਿਸ਼ਨਰ ਦਫਤਰ ਦੀ ਰਸੀਟ ਬਰਾਂਚ ਵਿਖੇ ਆਫਲਾਈਨ ਵੀ ਜਮਾ ਕਰਵਾ ਸਕਦੇ ਹਨ। ਅਰਜੀ ਫਾਰਮ ਦੇ ਨਾਲ ਨਿਮਨ ਅਨੁਸਾਰ ਦਰਸਤਾਜ ਨੱਥੀ ਕੀਤੇ ਜਾਣ: 1. ਮ੍ਰਿਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ 2. ਕਲੇਮ ਕਰਤਾ ਦੇ ਪਹਿਚਾਣ ਕਾਰਡ ਦੀ ਕਾਪੀ 3. ਕਲੇਮ ਕਰਤਾ ਅਤੇ ਮ੍ਰਿਤਕ ਵਿਅਕਤੀ ਦੇ ਸਬੰਧ ਦਾ ਪਹਿਚਾਣ ਕਾਰਡ ਦੀ ਕਾਪੀ 4. ਕੋਵਿਡ 19 ਟੈਸਟ ਦੀ ਪੋਜਟਿਵ ਰਿਪੋਰਟ ਦੀ ਕਾਪੀ 5. ਹਸਪਤਾਲ ਦੁਆਰਾ ਜਾਰੀ ਹੋਏ ਮੌਤ ਦੇ ਕਾਰਣਾਂ ਦਾ ਸੰਖੇਪ ਸਾਰ ( ਜੇਕਰ ਮੌਤੇ ਹਸਪਤਾਲ ਵਿੱਚ ਹੋਈ ਹੋਵੇ) ਤੇ ਮੌਤ ਹੋਣ ਦੇ ਕਾਰਨਾ ਦਾ ਮੈਡੀਕਲ ਸਰਟੀਫਿਕੇਟ 6. ਮ੍ਰਿਤਕ ਵਿਅਕਤੀ ਦੇ ਮੌਤ ਦਾ ਸਰਟੀਫਿਕੇਟ 7. ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ 8. ਕਲੇਮ ਕਰਤਾ ਦੇ ਬੈੱਕ ਖਾਤੇ ਦਾ ਰੱਦ ਹੋਇਆ ਬੈਂਕ ਚੈੱਕ 9.ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜਹੀਣਤਾ ਸਰਟੀਫਿਕੇਟ(ਜਿੱਥੇ ਕਲੇਮ ਕਰਤਾ ਇੱਕ ਹੋਵੇ)
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮ੍ਰਿਤਕਾਂ ਦੇ ਵਾਰਿਸਾਂ ਨੂੰ ਐਕਸਗ੍ਰੇਸ਼ੀਆ ਸਹਾਇਤਾ ਦੇਣ ਲਈ ਜਿਲਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਵੀ ਬਣਾਈ ਗਈ ਹੈ। ਜਿਸ ਦਾ ਚੇਅਰਮੈਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੂੰ ਬਣਾਇਆ ਗਿਆ ਹੈ। ਸਿਵਲ ਸਰਜਨ ਫਾਜਿਲਕਾ ਇਸ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ ਇਸ ਤੋ ਬਿਨਾ ਵਧੀਕ ਸਿਵਲ ਸਰਜਨ, ਮੈਡੀਕਲ ਅਫਸਰ (ਮੈਡੀਸਨ) ਅਤੇ ਐਪੀਡੈਮੀਓਲੋਜਿਸਟ ਇਸ ਕਮੇਟੀ ਦੇ ਮੈਂਬਰ ਹੋਣਗੇ। ਮੁਆਵਜਾ ਪ੍ਰਾਪਤੀ ਸਬੰਧੀ ਕੋਈ ਵੀ ਸ਼ਿਕਾਇਤ ਹੋਣ ਸਬੰਧੀ ਇਸ ਕਮੇਟੀ ਦੀ ਸੁਨਮੁੱਖ ਅਰਜੀ ਦਾਇਰ ਕੀਤੀ ਜਾ ਸਕਦੀ ਹੈ।