Skip to content
Advertisement
ਖੇਤੀਬਾੜੀ ਵਿਭਾਗ ਵੱਲੋਂ ਯੂਰੀਆ ਖਾਦ ਦਾ ਗੁਦਾਮ ਸੀਲ
ਰਿਚਾ ਨਾਗਪਾਲ,ਪਟਿਆਲਾ, 2 ਦਸੰਬਰ: 2021
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਾਰਵਾਈ ਕਰਦਿਆ ਪਾਤੜਾਂ ਵਿਖੇ ਯੂਰੀਆ ਖਾਦ ਦਾ ਗੁਦਾਮ ਸੀਲ ਕਰਕੇ ਫਰਟੀਲਾਈਜ਼ਰ ਕੰਟਰੋਲ ਆਰਡਰ 1985 ਤਹਿਤ ਕੇਸ ਦਰਜ ਕਰਨ ਅਤੇ ਅਗਲੇਰੀ ਕਾਰਵਾਈ ਲਈ ਪੁਲਿਸ ਨੂੰ ਲਿਖਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੂੰ ਕਿਸਾਨ ਯੂਨੀਅਨ ਵੱਲੋਂ ਇਹ ਸੂਚਨਾ ਦਿੱਤੀ ਗਈ ਸੀ ਕਿ ਬੱਸ ਸਟੈਂਡ ਪਾਤੜਾਂ ਨੇੜੇ ਇਕ ਗੁਦਾਮ ‘ਚ ਯੂਰੀਆ ਖਾਦ ਸਟਾਕ ਕੀਤੀ ਹੋਈ ਹੈ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆ ਖੇਤੀਬਾੜੀ ਵਿਭਾਗ ਵੱਲੋਂ ਗੁਦਾਮ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਬਣਦੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ।
ਡਾ. ਜਸਵੰਤ ਰਾਏ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਖੇਤੀ ਸਮਗਰੀ ਦੀ ਸਪਲਾਈ ਅਤੇ ਸੁਚੱਜੀ ਵੰਡ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜੇਕਰ ਕਿਸੇ ਵਿਅਕਤੀ ਵੱਲੋਂ ਖਾਦਾਂ ਦੀ ਜਮ੍ਹਾਖੋਰੀ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਖੇਤੀਬਾੜੀ ਅਫ਼ਸਰ ਸਮਾਣਾ ਡਾ. ਕੁਲਦੀਪ ਇੰਦਰ ਸਿੰਘ ਢਿੱਲੋਂ, ਖੇਤੀਬਾੜੀ ਵਿਕਾਸ ਅਫ਼ਸਰ ਪਟਿਆਲਾ ਡਾ. ਅਮਨਪ੍ਰੀਤ ਸਿੰਘ ਸੰਧੂ, ਇੰਸਪੈਕਟਰ ਵਿਵੇਕ ਕੁਮਾਰ ਮੌਜੂਦ ਸਨ।
Advertisement
Advertisement
error: Content is protected !!