PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਪੰਜਾਬ ਫ਼ਿਰੋਜ਼ਪੁਰ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Advertisement
Spread Information

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ, 1 ਅਗਸਤ 2023


  ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।                                                             
       ਜ਼ਿਲ੍ਹਾ ਮੈਜਿਸਟਰੇਟ ਨੇ ਬਾਰਡਰ ਏਰੀਏ ਵਿੱਚ ਪੈਂਦੇ ਦਰਿਆ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ ਤੇ ਪੂਰਨ ਤੌਰ ਦੇ ਪਾਬੰਦੀ ਲਗਾਈ ਹੈ।  ਇਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਦੂਜੇ ਜ਼ਿਲ੍ਹਿਆਂ ਦੇ ਅਸਲਾ ਲਾਇਸੰਸ ਧਾਰਕਾਂ ਦੇ ਆਪਣੇ ਪੱਕੇ ਰਿਹਾਇਸ਼ੀ ਪਤੇ ਸਮੇਤ ਅਸਲਾ ਲਾਇਸੰਸ ਅਤੇ ਅਸਲੇ ਸਬੰਧੀ ਲੋੜੀਂਦੀ ਸੂਚਨਾ ਨਜ਼ਦੀਕੀ ਪੁਲਿਸ ਥਾਣੇ ਵਿੱਚ ਦਿੱਤੇ ਬਗੈਰ, ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸੀਮਾਂਵਾਂ ਵਿੱਚ ਦਾਖਲ ਹੋਣ ਤੇ ਰੋਕ ਲਗਾਈ ਹੈ।
     ਜ਼ਿਲ੍ਹਾ ਮੈਜਿਸਟਰੇਟ ਨੇ ਫਿਰੋਜ਼ਪੁਰ ਦੀ ਹਦੂਦ ਅੰਦਰ ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਦੇ ਸਮੇਂ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਮਨਾਹੀ ਦੇ ਹੁਕਮ ਰਾਹੀਂ ਜ਼ਿਲ੍ਹੇ ਵਿੱਚ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ਦੀ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।  
     ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ ਸਰਕਾਰੀ ਸੜਕ ਦੀ ਜਮੀਨ/ਲਿੰਕ ਸੜਕਾਂ ਦੇ ਨਾਲ ਲਗਦੀ ਜਗ੍ਹਾਂ ਤੇ ਨਜਾਇਜ ਕਬਜਾ ਨਾ ਕਰੇ ਕਿਉਂਕਿ ਅਜਿਹਾ ਕਰਨ ਨਾਲ ਪਬਲਿਕ ਦੀ ਅਸੁਰੱਖਿਅਤਤਾ ਵਧਦੀ ਹੈ।


Spread Information
Advertisement
Advertisement
error: Content is protected !!