ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੈਰੀਅਰ ਕਾਉਂਸਲਿੰਗ ਅਤੇ ਗਾਈਡੈਂਸ ਸੈਸ਼ਨ ਆਯੋਜਿਤ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੈਰੀਅਰ ਕਾਉਂਸਲਿੰਗ ਅਤੇ ਗਾਈਡੈਂਸ ਸੈਸ਼ਨ ਆਯੋਜਿਤ
ਪਰਦੀਪ ਕਸਬਾ,ਸੰਗਰੂਰ, 30 ਦਸੰਬਰ 2021
ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੈਰੀਅਰ ਕਾਉਂਸਿਲਗ ਅਤੇ ਗਾਇਡੈਂਸ ਸੈਸ਼ਨ ਆਯੋਜਿਤ ਕੀਤਾ ਗਿਆ । ਇਸ ਸੈਸ਼ਨ ਵਿਚ ਅਕਾਲ ਡਿਗਰੀ ਕਾਲਜ਼ ਫਾਰ ਵੂਮੈਨ, ਸੰਗਰੂਰ ਦੇ ਕਰੀਬ 20 ਵਿਦਿਆਰਥੀਆਂ ਨੇ ਹਿੱਸਾ ਲਿਆ।
ਜਾਣਕਾਰੀ ਦਿੰਦਿਆਂ ਸ਼੍ਰੀ ਰਵਿੰਦਰਪਾਲ ਸਿੰਘ ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਇਸ ਦੋਰਾਨ ਵਿਦਿਆਰਥੀਆਂ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਉਪਲੱਬਧ ਸਹੂਲਤਾਂ ਸੰਬੰਧੀ ਜਾਣਕਾਰੀ ਦਿਤੀ ਗਈ ਤਾਂ ਜੋ ਉਹ ਭਵਿੱਖ ਵਿੱਚ ਇਹਨਾਂ ਸਹੂਲਤਾਂ ਦਾ ਲਾਭ ਲੈ ਕੇ ਰੋਜ਼ਗਾਰ ਦੇ ਮੌਕੇ ਹਾਸਿਲ ਕਰ ਸਕਣ । ਇਸ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਫ੍ਰੀ-ਆਨਲਾਈਨ ਕੋਚਿੰਗ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਯੂ.ਪੀ.ਐੱਸ. ਸੀ., ਐੱਸ. ਐੱਸ. ਸੀ. , ਰੇਲਵੇ ਅਤੇ ਬੈੰਕਿੰਗ ਸੈਕਟਰ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ । ਵਿਦਿਆਰਥੀਆਂ ਨੂੰ ਨਿੱਜੀ ਖੇਤਰ ਅਤੇ ਸਵੈ-ਰੋਜ਼ਗਾਰ ਵਿੱਚ ਉਪਲੱਬਧ ਰੋਜ਼ਗਾਰ ਦੇ ਮੌਕਿਆਂ ਤੋਂ ਵੀ ਜਾਣੂ ਕਰਵਾਇਆ ਗਿਆ । ਇਸ ਦੌਰਾਨ ਵਿਦਿਆਰਥੀਆਂ ਨੂੰ ਮਜਬੂਤ ਲੋਕਤੰਤਰ ਦਾ ਹਿੱਸੇਦਾਰ ਬਣਨ ਲਈ ਸਵੀਪ ਪ੍ਰੋਗਰਾਮ ਤਹਿਤ ਸੀ-ਵਿਜ਼ਿਲ ਐੱਪ ਅਤੇ ਵੋਟਰ ਹੈਲਪਲਾਇਨ ਐੱਪ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੱਧ-ਚੜ੍ਹਕੇ ਹਿੱਸਾ ਲੈਣ ਲਈ ਪ੍ਰੇਰਤ ਵੀ ਕੀਤਾ ਗਿਆ।