Skip to content
Advertisement
ਡਿਪਟੀ ਕਮਿਸ਼ਨਰ ਵੱਲੋਂ ਟੀਮਾਂ ਸਮੇਤ ਚਲਾਈ ਜਾ ਰਹੀ ਹੈ ਵਿਸ਼ੇਸ਼ ਵੈਕਸੀਨੇਸ਼ਨ ਮੁਹਿੰਮ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 3 ਫਰਵਰੀ 2022
ਹਰੇਕ ਯੋਗ ਵਿਅਕਤੀ ਨੂੰ ਕਰੋਨਾ ਵੈਕਸੀਨੇਸ਼ਨ ਦੀਆਂ ਦੋਨੋ ਖੁਰਾਕਾਂ ਲਗਵਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਸਮੇਤ ਖੁਦ ਨਿਗਰਾਨੀ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਵੱਲੋਂ ਖੁਦ ਸ਼ਹਿਰ ਦੇ ਵੱਖ-ਵੱਖ ਏਰੀਏ ਵਿਖੇ ਜਾ ਜਾ ਕੇ ਵੈਕਸੀਨੇਸ਼ਨ ਸਬੰਧੀ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਮੈਡਮ ਬਬੀਤਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੁਦ ਲੋਕਾਂ ਤੱਕ ਪਹੰੁਚ ਕੀਤੀ ਜਾ ਰਹੀ ਹੈ ਤਾਂ ਜ਼ੋ ਕੋਈ ਵੀ ਵਿਅਕਤੀ ਟੀਕਾ ਲਗਵਾਉਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ `ਚ ਵੀ ਜਾਗਰੂਕਤਾ ਆਈ ਹੈ ਤੇ ਉਹ ਵੀ ਅੱਗੇ ਆ ਕੇ ਆਪਣੀਆਂ ਰਹਿੰਦੀਆਂ ਵੈਕਸੀਨੇਸ਼ਨ ਦੀਆਂ ਖੁਰਾਕਾਂ ਲਗਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹਰੇਕ ਪਿੰਡ ਵਿਚ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਨਾਲ ਲੈ ਕੇ ਬਿਜਲੀ ਬੋਰਡ, ਗਉਸ਼ਾਲਾ ਰੋਡ, ਸ਼ਾਸਤਰੀ ਚੌਂਕ ਆਦਿ ਮੁੱਖ ਬਜਾਰ ਵਿਖੇ ਚੈਕਿੰਗ ਅਭਿਆਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਟੀਮਾਂ ਵੱਲੋਂ ਦੇਰ ਰਾਤ ਤੱਕ ਚੈਕਿੰਗ ਕਰਦਿਆਂ ਲੋਕਾਂ ਨੂੰ ਵੈਕਸੀਨੇਸ਼ਨ ਦੀਆਂ ਖੁਰਾਕਾਂ ਲਗਾਈਆਂ ਗਈਆਂ।ਉਨ੍ਹਾਂ ਜ਼ਿਲੇ੍ਹ ਦੇ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਯੋਗ ਵਿਅਕਤੀ ਆਪਣੀ ਵੈਕਸੀਨੇਸ਼ਨ ਜ਼ਰੂਰ ਕਰਵਾਉਣ।
Advertisement
Advertisement
error: Content is protected !!