ਡੇਅਰੀ ਸਵੈ ਰੁਜ਼ਗਾਰ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਕਾਊਂਸਲਿੰਗ 9 ਦਸੰਬਰ ਨੂੰ
ਡੇਅਰੀ ਸਵੈ ਰੁਜ਼ਗਾਰ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਕਾਊਂਸਲਿੰਗ 9 ਦਸੰਬਰ ਨੂੰ
- ਪੰਜਾਬ ਸਰਕਾਰ ਵੱਲੋਂ ਡੇਅਰੀ ਤੇ 1.60 ਲੱਖ ਰੁਪਏ ਕੇ.ਸੀ.ਸੀ ਲਿਮਟ ਦੁਬਾਰਾ ਸ਼ੁਰੂ
ਰਿਚਾ ਨਾਗਪਾਲ,ਪਟਿਆਲਾ, 7 ਦਸੰਬਰ:2021
ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਦੋ ਹਫ਼ਤੇ ਦਾ ਡੇਅਰੀ ਸਵੈ ਰੁਜ਼ਗਾਰ ਸਿਖਲਾਈ ਕੋਰਸ 13 ਦਸੰਬਰ ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਲੁਧਿਆਣਾ), ਚਤਾਮਲੀ (ਰੋਪੜ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ 9 ਦਸੰਬਰ ਨੂੰ ਸਵੇਰੇ 10:00 ਵਜੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਪਟਿਆਲਾ ਵਿਖੇ ਕੀਤੀ ਜਾਣੀ ਹੈ।
ਇਸ ਸਬੰਧੀ ਵਿਸਥਾਰ ‘ਚ ਜਾਣਕਾਰੀ ਦਿੰਦਿਆ ਡੇਅਰੀ ਵਿਕਾਸ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਦਫ਼ਤਰ ਵਿਖੇ ਘੱਟੋ ਘੱਟ ਪੰਜਵੀਂ ਪਾਸ ਦਾ ਸਬੂਤ, ਅਧਾਰ ਕਾਰਡ, ਫ਼ੋਟੋ ਜਾਤੀ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ। ਸਿੱਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 50 ਸਾਲ ਹੈ। ਚਾਹਵਾਨ ਉਮੀਦਵਾਰ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਸਰਕਾਰੀ ਕੁਆਟਰ ਨੰਬਰ 313-321, ਬਲਾਕ-14, ਟਾਈਪ-5 , ਘਲੋੜੀ ਗੇਟ, ਸਾਹਮਣੇ ਮਹਿੰਦਰਾ ਕਾਲਜ ਗੇਟ, ਪਟਿਆਲਾ ਵਿਖੇ ਕਾਊਂਸਲਿੰਗ ਲਈ ਆ ਸਕਦੇ ਹਨ।
ਬੁਲਾਰੇ ਨੇ ਦੱਸਿਆ ਕਿ ਟ੍ਰੇਨਿੰਗ ਤੋਂ ਬਾਅਦ ਲਾਭਪਾਤਰੀਆਂ ਦੇ 2 ਤੋਂ 20 ਪਸ਼ੂਆਂ ਦੇ ਕਰਜ਼ੇ ਬੈਂਕਾਂ ਨੂੰ ਭੇਜੇ ਜਾਣਗੇ ਜਿਸ ਵਿੱਚ ਜਨਰਲ ਜਾਤੀ ਲਈ 25 ਪ੍ਰਤੀਸ਼ਤ 17500 ਰੁਪਏ ਪ੍ਰਤੀ ਪਸ਼ੂ ਅਤੇ ਅਨੁਸੂਚਿਤ ਜਾਤੀ ਲਈ 33 ਪ੍ਰਤੀਸ਼ਤ 23100 ਰੁਪਏ ਪ੍ਰਤੀ ਪਸ਼ੂ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡੇਅਰੀ ‘ਤੇ 1.60 ਲੱਖ ਰੁਪਏ ਕੇ.ਸੀ.ਸੀ ਲਿਮਟ ਦੁਬਾਰਾ ਸ਼ੁਰੂ ਕਰ ਦਿੱਤੀ ਗਈ ਹੈ। ਜਿਸਦੇ ਫਾਰਮ ਵੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਪਟਿਆਲਾ ਵਿਖੇ ਭਰੇ ਜਾ ਰਹੇ ਹਨ। ਚਾਹਵਾਨ ਲਾਭਪਾਤਰੀ ਜਿਸ ਕੋਲ ਘੱਟੋ ਘੱਟ 2 ਦੁਧਾਰੂ ਪਸ਼ੂ ( ਮੱਝਾਂ ਜਾਂ ਗਾਵਾਂ) ਹੋਣ ਆਪਣਾ ਕੇ.ਸੀ.ਸੀ ਫਾਰਮ ਅਪਲਾਈ ਕਰ ਸਕਦਾ ਹੈ। ਅਪਲਾਈ ਕਰਨ ਲਈ 4 ਫ਼ੋਟੋਆਂ, ਬੈਂਕ ਖਾਤੇ ਦੀ ਕਾਪੀ, ਪੈਨ ਕਾਰਡ, ਅਧਾਰ ਕਾਰਡ , ਪੜਾਈ ਸਰਟੀਫਿਕੇਟ ਲੈ ਕੇ ਦਫ਼ਤਰ ਵਿਖੇ ਜਮ੍ਹਾ ਕਰਵਾਉਣ।