Skip to content
Advertisement
ਡੇਅਰੀ ਸਿਖਲਾਈ ਪ੍ਰੋਗਰਾਮ 13 ਦਸੰਬਰ ਤੋਂ ਕੀਤਾ ਜਾਵੇਗਾ ਸ਼ੁਰੂ : ਤੇਜਿੰਦਰਪਾਲ ਸਿੰਘ
– ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨਾਂਦੀ 09 ਦਸੰਬਰ ਨੂੰ ਹੋਵੇਗੀ ਕਾਊਂਸਲਿਗ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 06 ਦਸੰਬਰ:2021
ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਤੇਜਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ 13 ਦਸੰਬਰ ਨੂੰ ਡੇਅਰੀ ਸਿਖਲਾਈ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਡੇਅਰੀ ਦੇ ਧੰਦੇ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਡੇਅਰੀ ਦਾ ਧੰਦਾ ਖੇਤੀਬਾੜੀ ਦੇ ਸਹਾਇਕ ਧੰਦਿਆਂ ਵਜੋਂ ਕਾਫੀ ਉਭਰ ਕੇ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਦੀ ਕਾਊਸਲਿੰਗ 9 ਦਸੰਬਰ ਨੂੰ ਹੋਵੇਗੀ। ਚਾਹਵਾਨ ਉਮੀਦਵਾਰ ਪੰਜਵੀਂ ਪਾਸ ਹੋਣਾ ਚਾਹੀਦਾ ਹੈ, ਉਸ ਦੀ ਉਮਰ 18 ਸਾਲ ਤੋਂ 50 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਉਮੀਦਵਾਰ ਦਿਹਾਤੀ ਖੇਤਰ ਦਾ ਵਸਨੀਕ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਚਾਹਵਾਨ ਨੌਜਵਾਨ ਆਪਣੇ ਦਸਤਾਵੇਜ ਜਿਵੇਂ ਕਿ ਵਿਦਿਅਕ ਯੋਗਤਾ ਦਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਦੀਆਂ 2 ਫੋਟੋਆਂ ਲੈ ਕੇ ਡੇਅਰੀ ਵਿਕਾਸ ਦੇ ਦਫ਼ਤਰ ਵਿਖੇ ਰਿਪੋਰਟ ਕਰਨ।
, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੇ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜਿ਼ਲ ’ਤੇ ਸਥਿਤ ਦਫ਼ਤਰ ਦੇ ਕਮਰਾ ਨੰ:406 ਵਿੱਚ ਰਿਪੋਰਟ ਕਰਨ। ਉਨ੍ਹਾਂ ਸਮੂਹ ਚਾਹਵਾਨ ਸਿਖਿਆਰਥੀਆਂ, ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਖਲਾਈ ਪ੍ਰੋਗਰਾਮ ਵਿੱਚ ਦਾਖਲਾ ਲੈ ਕੇ ਇਸ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਸਿਖਲਾਈ ਪ੍ਰੋਗਰਾਮ ਸਮੇਂ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਜਰੂਰੀ ਹੋਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਟੈਲੀਫੋਨ ਨੰ: 01763-2333344 ’ਤੇ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।
Advertisement
Advertisement
error: Content is protected !!