ਤਿੰਨ ਵਿਧਾਨ ਸਭਾ ਹਲਕਿਆਂ ’ਚ 496580 ਵੋਟਰ ਕਰ ਸਕਣਗੇ ਜਮਹੂਰੀ ਹੱਕ ਦੀ ਵਰਤੋਂ
ਤਿੰਨ ਵਿਧਾਨ ਸਭਾ ਹਲਕਿਆਂ ’ਚ 496580 ਵੋਟਰ ਕਰ ਸਕਣਗੇ ਜਮਹੂਰੀ ਹੱਕ ਦੀ ਵਰਤੋਂ
- ਸਿਆਸੀ ਰੈਲੀਆਂ ਉੱਪਰ 15 ਜਨਵਰੀ ਤੱਕ ਪਾਬੰਦੀ: ਵਧੀਕ ਜ਼ਿਲਾ ਚੋਣ ਅਫਸਰ
ਰਵੀ ਸੈਣ,ਬਰਨਾਲਾ, 9 ਜਨਵਰੀ 2022
ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਮਾਂ ਸਾਰਣੀ ਦਾ ਐਲਾਨ ਕਰਨ ਦੇ ਨਾਲ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਵਧੀਕ ਜ਼ਿਲਾ ਚੋਣ ਅਫਸਰ ਬਰਨਾਲਾ ਸ੍ਰ੍ਰੀ ਵਰਜੀਤ ਵਾਲੀਆ ਨੇ ਇੱਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਹਲਕਿਆਂ 102 (ਅ.ਜ) ਭਦੌੜ, 103 ਬਰਨਾਲਾ ਤੇ 104 (ਅ.ਜ) ਮਹਿਲ ਕਲਾਂ ਲਈ ਵੋਟਾਂ 14 ਫਰਵਰੀ ਨੂੰ ਪੈਣਗੀਆਂ, ਜਿਸ ਲਈ 4,96,580 ਵੋਟਰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰ ਸਕਣਗੇ, ਇਸ ਤੋਂ ਇਲਾਵਾ ਸਰਵਿਸ ਵੋਟਰ 2451 ਹਨ।
ਉਨਾਂ ਦੱਸਿਆ ਕਿ ਤਿੰਨੇ ਹਲਕਿਆਂ ਵਿਚ 5625 ਵੋਟਰ (18-19) ਅਜਿਹੇ ਹਨ, ਜੋ ਪਹਿਲੀ ਵਾਰ ਵੋਟ ਪਾਉਣਗੇ, ਜਦੋਂਕਿ ਕੁੱਲ ਨਵੇਂ ਰਜਿਸਟਰਡ ਵੋਟਰ 7997 ਹਨ। ਐਨਆਰਆਈ ਵੋਟਰ 27 ਹਨ, ਪੀਡਬਲਿਊਡੀ ਵੋਟਰ 3438, 80 ਤੋਂਂ ਵੱਧ ਉਮਰ ਦੇ ਵੋਟਰ 11,494 ਹਨ। ਉਨਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ 268 ਪੋਿਗ ਸਥਾਨਾਂ ’ਤੇ 558 ਪੋਲਿੰਗ ਸਟੇਸ਼ਨ ਹਨ।
ਉਨਾਂ ਦੱਸਿਆ ਕਿ ਚੋਣ ਸਮਾਂ ਸਾਰਣੀ ਅਨੁਸਾਰ 21 ਜਨਵਰੀ ਨੂੰ ਨਾਮਜ਼ਦਗੀਆਂ ਸ਼ੁਰੂ ਹੋਣਗੀਆਂ ਤੇ 28 ਜਨਵਰੀ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। 29 ਜਨਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ। 31 ਜਨਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। 14 ਫਰਵਰੀ ਨੂੰ ਤਿੰਨਾਂ ਵਿਧਾਨ ਸਭਾ ਹਲਕਿਆਂ ਅੰਦਰ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਉਨਾਂ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ 15 ਜਨਵਰੀ ਤੱਕ ਸਿਆਸੀ ਰੈਲੀਆਂ, ਇਕੱਠਾਂ ਉੱਪਰ ਪਾਬੰਦੀ ਲਾਈ ਗਈ ਹੈ। ਉਨਾਂ ਕਿਹਾ ਕਿ ਵੱਖ-ਵੱਖ ਥਾਵਾਂ ’ਤੇ ਸਿਆਸੀ ਪ੍ਰਚਾਰ ਲਈ ਲਗਾਏ ਹੋਰਡਿੰਗਜ਼, ਬੈਨਰ, ਪੋਸਟਰ ਆਦਿ ਹਟਾਏ ਜਾਣ ਦੇ ਹੁਕਮ ਦਿੱਤੇ ਗਏ ਹਨ।
ਸ੍ਰੀ ਵਾਲੀਆ ਨੇ ਦੱਸਿਆ ਕਿ ਸਟੈਟਿਕ ਸਰਵੀਲੈਂਸ ਟੀਮਾਂ, ਵੀਡੀਓ ਟੀਮਾਂ, ਫਲਾਇੰਗ ਸਕੂਐਡਜ਼ ਨੂੰ ਤੁਰੰਤ ਪ੍ਰਭਾਵ ਨਾਲ ਕੰਮ ਸ਼ੁਰੂ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਤਿੰਨੇ ਵਿਧਾਨ ਸਭਾ ਹਲਕਿਆਂ ਵਿਚ 9 ਉਡਣ ਦਸਤੇ (3 ਪ੍ਰਤੀ ਹਲਕਾ) ਤਾਇਨਾਤ ਕੀਤੇ ਗਏ ਹਨ।
ਉਨਾਂ ਦੱਸਿਆ ਕਿ ਹਲਕਾ ਭਦੌੜ ਲਈ ਰਿਟਰਨਿੰਗ ਅਫਸਰ ਐਸਡੀਐਮ ਤਪਾ, ਹਲਕਾ ਬਰਨਾਲਾ ਲਈ ਐਸਡੀਐਮ ਬਰਨਾਲਾ ਤੇ ਹਲਕਾ ਮਹਿਲ ਕਲਾਂ ਲਈ ਰਿਟਰਨਿੰਗ ਅਫਸਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਨ।
ਇਸ ਤੋਂ ਇਲਾਵਾ ਵਧੀਕ ਜ਼ਿਲਾ ਚੋਣ ਅਫਸਰ ਬਰਨਾਲਾ ਵੱਲੋਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਇੰਦਿਆਂ ਅਤੇ ਪਿ੍ਰੰਟਿੰਗ ਪ੍ਰੈਸ ਮਾਲਕਾਂ ਨਾਲ ਮੀਟਿੰਗ ਕੀਤੀ ਗਈ ਅਤੇ ਉਨਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂੰ ਕਰਵਾਇਆ ਗਿਆ ਤਾਂ ਜੋ ਚੋਣ ਜ਼ਾਬਤੇ ਦੀ ਉਲੰਘਣਾ ਨਾ ਹੋਵੇ। ਉਨਾਂ ਦੱਸਿਆ ਕਿ ਲੋਕ ਨੁਮਾਇੰਦਗੀ ਐਕਟ 1951 ਦੀ ਧਾਰਾ 127 ਏ ਤਹਿਤ ਕੋਈ ਵੀ ਵਿਅਕਤੀ ਚੋਣਾਂ ਨਾਲ ਸਬੰਧਤ ਪੈਂਫਲੇਟ ਜਾਂ ਪੋਸਟਰ ਤਦ ਤੱਕ ਪ੍ਰਕਾਸ਼ਿਤ ਨਹੀਂ ਕਰੇਗਾ ਜਦ ਤੱਕ ਉਸ ’ਤੇ ਪਿ੍ਰੰਟਰ ਅਤੇ ਪਬਲਿਸ਼ਰ ਦਾ ਨਾਮ ਅਤੇ ਪਤਾ ਆਦਿ ਦਰਜ ਨਾ ਹੋਵੇ ਅਤੇ ਇਸ਼ਤਿਹਾਰਬਜ਼ੀ ਲਈ ਉਮੀਦਵਾਰ ਦੀ ਪ੍ਰਵਾਨਗੀ ਲਈ ਜਾਵੇ। ਜੇਕਰ ਕੋਈ ਵਿਅਕਤੀ ਉਮੀਦਵਾਰ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਇਸ਼ਤਿਹਾਰਬਾਜ਼ੀ ਕਰੇਗਾ ਤਾਂ ਆਈਪੀਸੀ ਦੀ ਧਾਰਾ 171 ਐੱਚ ਤਹਿਤ ਪ੍ਰਕਾਸ਼ਕ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।ਬੌਕਸ ਲਈ ਪ੍ਰਸਤਾਵਿਤ
ਕੀ ਹੈ ਸੀ-ਵਿਜਿਲ ?
ਵਧੀਕ ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਕਮਿਸ਼ਨਰ ਵੱਲੋਂ ਸੀ ਵਿਜਿਲ ਮੋਬਾਈਲ ਐਪਲੀਕੇਸ਼ਨ ਤਿਆਰ ਕੀਤੀ ਗਈ ਹੈ, ਜਿਸ ’ਤੇ ਫੋਟੋ ਆਦਿ ਸਮੇਤ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਕੀਤੀ ਜਾ ਸਕਦੀ ਹੈ, ਜਿਸ ਦਾ 100 ਮਿੰਟ ਅੰਦਰ ਨਿਬੇੜਾ ਹੋਵੇਗਾ। ਇਸ ਤੋਂ ਇਲਾਵਾ ਜ਼ਿਲਾ ਪੱਧਰ ’ਤੇ ਸ਼ਿਕਾਇਤ ਸੈੱਲ ਵੀ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਸੰਪਰਕ ਨੰਬਰ 01679-244364 ਹੈ।ਕੌਣ ਪਾ ਸਕੇਗਾ ਡਾਕ ਰਾਹੀਂ ਵੋਟ
ਵਧੀਕ ਜ਼ਿਲਾ ਚੋਣ ਅਫਸਰ ਨੇ ਦੱਸਿਆ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਇਸ ਵਾਰ ਪੀਡਬਲਿਊਡੀ ਵੋਟਰ, 80 ਤੋਂ ਵੱਧ ਉਮਰ ਵਾਲੇ ਵੋਟਰ, ਕੋਵਿਡ ਮਰੀਜ਼ ਤੇ ਜ਼ਰੂਰੀ ਸੇਵਾਵਾਂ ਡਿਊਟੀ ਵਾਲੇ ਮੁਲਾਜ਼ਮ ਪੋਸਟਲ ਬੈਲੇਟ ਰਾਹੀਂ ਵੋਟ ਪਾ ਸਕਣਗੇ। ਇਸ ਸਬੰਧੀ ਵੋਟਰ ਵੱਲੋਂ ਫਾਰਮ 12 ਡੀ ਭਰਿਆ ਜਾਵੇਗਾ।