PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਫ਼ਤਿਹਗੜ੍ਹ ਸਾਹਿਬ ਮਾਲਵਾ ਮੁੱਖ ਪੰਨਾ ਰਾਜਸੀ ਹਲਚਲ

ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਵਿੱਚ ਦੇਸ਼ ਦੇ ਸੈਨਿਕਾਂ ਦਾ ਵੱਡਾ ਯੋਗਦਾਨ : ਡੀ.ਸੀ.

Advertisement
Spread Information

ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਵਿੱਚ ਦੇਸ਼ ਦੇ ਸੈਨਿਕਾਂ ਦਾ ਵੱਡਾ ਯੋਗਦਾਨ : ਡੀ.ਸੀ.

  • ਸੈਨਿਕਾਂ ਤੇ ਸਾਬਕਾ ਸੈਨਿਕਾਂ ਨੂੰ ਮਾਣ ਸਨਮਾਨ ਦੇਣਾ ਸਾਡਾ ਮੁਢਲਾ ਫਰਜ਼

    ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 07 ਦਸੰਬਰ : 22021
    ਦੇਸ਼ ਦੀ ਸੁਰੱਖਿਆ ਲਈ ਬਹਾਦਰ ਸੈਨਿਕਾਂ ਵੱਲੋਂ ਕੀਤੀਆਂ ਬੇਮਿਸਾਲ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਜਿ਼ਲ੍ਹਾ ਪੱਧਰ ’ਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ, ਇਸ ਦੀ ਸ਼ੁਰੂਆਤ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ਼੍ਰੀਮਤੀ ਅਨੀਤਾ ਦਰਸ਼ੀ ਨੂੰ ਫਲੈਗ ਲਾ ਕੇ ਕੀਤੀ।
    ਡਿਪਟੀ ਕਮਿਸ਼ਨਰ ਨੇ ਸੈਨਾ ਝੰਡਾ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਫੌਜੀਆਂ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਪਾਇਆ ਗਿਆ ਯੋਗਦਾਨ ਦੇਸ਼ ਦੇ ਸਮੂਹ ਨਾਗਰਿਕਾਂ ਲਈ ਪ੍ਰੇਰਣਾ ਦਾ ਸਰੋਤ ਹੈ। ਉਹਨਾਂ ਦੇਸ਼ ਦੀ ਆਨ ਤੇ ਸ਼ਾਨ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਸਮਾਜ ਵਿੱਚ ਬਣਦਾ ਮਾਣ ਤੇ ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਉਹਨਾਂ ਆਖਿਆ ਕਿ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਇਕੱਤਰ ਕੀਤੇ ਝੰਡਾ ਦਿਵਸ ਫੰਡ ਵਿੱਚ ਹਰੇਕ ਨਾਗਰਿਕ ਨੂੰ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਦੀ ਸਹਾਇਤਾ ਲਈ ਦਿੱਤਾ ਗਿਆ ਦਾਨ ਸਹੀ ਅਰਥਾਂ ਵਿੱਚ ਪਰਉਪਕਾਰ ਵਾਲਾ ਕਾਰਜ ਹੈ ਕਿਉਂਕਿ ਇਸ ਦਾਨ ਰਾਸ਼ੀ ਵਿੱਚੋਂ ਹੀ ਸ਼ਹੀਦਾਂ ਦੀਆਂ ਵਿਧਵਾਵਾਂ, ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਤੋਂ ਇਲਾਵਾ ਸੇਵਾ ਕਰ ਰਹੇ ਸੈਨਿਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
    ਸ਼੍ਰੀਮਤੀ ਪੂਨਮਦੀਪ ਕੌਰ ਨੇ ਜਿ਼ਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਸੈਨਿਕ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਾਡੀ ਸੁਰੱਖਿਆ ਨੂੰ ਕਾਇਮ ਰੱਖਣ ਲਈ ਦਿਨ ਰਾਤ ਆਪਣੇ ਫਰਜ਼ ਨਿਭਾ ਰਹੇ ਹਨ ਉਸ ਤਰ੍ਹਾਂ ਸਾਨੂੰ ਵੀ ਝੰਡਾ ਦਿਵਸ ਮੌਕੇ ਵੱਧ ਤੋਂ ਵੱਧ ਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਝੰਡਾ ਦਿਵਸ ਮੌਕੇ ਦਿੱਤਾ ਗਿਆ ਦਾਨ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਖਰਚਿਆ ਜਾਂਦਾ ਹੈ ਜਿਸ ਵਿੱਚ ਸਾਨੂੰ ਵੀ ਆਪਣਾਂ ਯੋਗਦਾਨ ਪਾਉਣਾ ਚਾਹੀਦਾ ਹੈ।
    ਇਸ ਮੌਕੇ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸਾਬਕਾ ਕਰਨਲ ਜਰਨੈਲ ਸਿੰਘ, ਗੁਰਦੀਪ ਸਿੰਘ, ਸੁਰਜੀਤ ਕੌਰ , ਕੁਲਵੰਤ ਸਿੰਘ ,ਕਰਨੈਲ ਸਿੰਘ ਸੈਨਿਕ ਭਲਾਈ ਪ੍ਰਬੰਧਕ, ਨਿਰਮਲ ਸਿੰਘ , ਗੁਰਜੰਟ ਸਿੰਘ ਮਨਪ੍ਰੀਤ ਕੌਰ, ਅਤੇ ਉਘੇ ਸਾਬਕਾ ਸੈਨਿਕ ਸੂਬੈਦਾਰ ਜਰਨੈਲ ਸਿੰਘ, ਕੈਪਟਨ ਆਰ ਐਸ. ਗਰੇਵਾਲ ਤੇ ਸੂਬੈਦਾਰ ਮਹਿੰਦਰ ਸਿੰਘ ਵੀ ਮੌਜੂਦ ਸਨ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!