Skip to content
Advertisement
ਨਵਜੋਤ ਸਿੰਘ ਸਿੱਧੂ ਦੀ ਬਰਨਾਲਾ ਰੈਲੀ ਦੀ ਸਫ਼ਲਤਾ ‘ਤੇ ਕੇਵਲ ਸਿੰਘ ਢਿੱਲੋਂ ਨੇ ਕੀਤਾ ਲੋਕਾਂ ਦਾ ਧੰਨਵਾਦ
ਰਘਬੀਰ ਹੈਪੀ,,ਬਰਨਾਲਾ 07 ਜਨਵਰੀ 2022
ਬਰਨਾਲਾ ਦੀ ਦਾਣਾ ਮੰਡੀ ਵਿੱਚ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋ ਵਿਸ਼ਾਲ ਮਹਾਂ ਰੈਲੀ ਕੀਤੀ ਗਈ। ਇਸ ਰੈਲੀ ਦੀ ਭਰਪੂਰ ਸਫ਼ਲਤਾ ‘ਤੇ ਕੇਵਲ ਸਿੰਘ ਢਿੱਲੋਂ ਵਲੋਂ ਕਾਂਗਰਸ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਹਲਕਾ ਬਰਨਾਲਾ ਦੇ ਲੋਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਰੈਲੀ ਵਿੱਚ ਹਲਕੇ ਦੇ ਲੋਕ ਮੀਂਹ ਦੀ ਪ੍ਰਵਾਹ ਕੀਤੇ ਵਗੇਰ, ਬਿਨ੍ਹਾਂ ਕਿਸੇ ਰੁਕਾਵਤ ਤੋਂ ਪੁੱਜੇ। ਜਿਸ ਕਰਕੇ ਇਸ ਰੈਲੀ ਵਿੱਚ ਰਿਕਾਰਡ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠ ਹੋ ਸਕਿਆ। ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਸਿੱਧੂ ਨੇ ਜਿਸ ਤਰ੍ਹਾਂ ਕਿਹਾ ਹੈ ਕਿ ਆਉਣ ਵਾਲੀ ਚੋਣ ਪੰਜਾਬ ਦੇ ਭਵਿੱਖ ਅਤੇ ਸਾਡੀ ਆਉਣ ਵਾਲੀ ਪੀੜ੍ਹੀ ਲਈ ਲੜੀ ਜਾਵੇਗੀ। ਉਸੇ ਤਰ੍ਹਾਂ ਹੁਣ ਹਲਕਾ ਬਰਨਾਲਾ ਦੇ ਲੋਕਾਂ ਨੂੰ ਵੀ ਨਵਜੋਤ ਸਿੱਧੂ ਦੇ ਕਹੇ ਅਨੁਸਾਰ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਕਾਂਗਰਸ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ। ਬਰਨਾਲਾ ਜਿਲ੍ਹੇ ਅਤੇ ਹਲਕੇ ਨੂੰ ਪੰਜਾਬ ਭਰ ਵਿੱਚੋਂ ਵਿਕਾਸ ਪੱਖੋਂ ਨੰਬਰ ਇੱਕ ਬਨਾਉਣ ਲਈ ਅਤੇ ਮੁੜ ਬਨਣ ਜਾ ਰਹੀ ਕਾਂਗਰਸ ਪਾਰਟੀ ਦੀ ਸਰਕਾਰ ਵਿੱਚ ਬਰਨਾਲਾ ਨੂੰ ਹਿੱਸੇਦਾਰ ਬਨਣ ਵਿੱਚ ਯੋਗਦਾਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਿੱਥੇ ਇਸ ਵਾਰ ਕਾਂਗਰਸ ਪਾਰਟੀ ਦੀ ਸਰਕਾਰ ਪੱਕੀ ਹੈ, ਉਥੇ ਬਰਨਾਲਾ ਸਮੇਤ ਜਿਲ੍ਹੇ ਦੀਆਂ ਤਿੰਨੇ ਸੀਟਾਂ ਤੇ ਕਾਂਗਰਸ ਪਾਰਟੀ ਦੀ ਜਿੱਤ ਵੀ ਯਕੀਨੀ ਹੈ। ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਕਰਨਇੰਦਰ ਸਿੰਘ ਢਿੱਲੋਂ, ਕੰਵਰਇੰਦਰ ਸਿੰਘ ਢਿੱਲੋਂ, ਕਾਂਗਰਸ ਐਨਆਰਆਈ ਸੈਲ ਤੋਂ ਦਲਜੀਤ ਸਿੰਘ ਸਹੋਤਾ, ਚੇਅਰਮੈਨ ਮੱਖਣ ਸ਼ਰਮਾ, ਪ੍ਰਧਾਨ ਗੁਰਜੀਤ ਸਿੰਘ, ਮੀਤ ਪ੍ਰਧਾਨ ਨਰਿੰਦਰ ਨੀਟਾ, ਕਾਰਜਕਾਰੀ ਜਿਲ੍ਹਾ ਪ੍ਰਧਾਨ ਰਾਜੀਵ ਗੁਪਤਾ ਲੂਬੀ, ਜੱਗਾ ਸਿੰਘ ਮਾਨ, ਨਰਿੰਦਰ ਸ਼ਰਮਾ, ਗੁਰਜਿੰਦਰ ਪੱਪੀ, ਜਿਲ੍ਹਾ ਯੂਥ ਕਾਂਗਰਸ ਪ੍ਰਧਾਨ ਹਰਦੀਪ ਸਿੰਘ ਸੋਢੀ ਆਦਿ ਵੀ ਹਾਜ਼ਰ ਸਨ।
Advertisement
Advertisement
error: Content is protected !!