ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ-ਜ਼ਿਲ੍ਹਾ ਚੋਣ ਅਫ਼ਸਰ
ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ-ਜ਼ਿਲ੍ਹਾ ਚੋਣ ਅਫ਼ਸਰ
ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ 25 ਜਨਵਰੀ 2022
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀ. ਗਿਰੀਸ਼ ਦਯਾਲਨ ਨੇ ਦੱਸਿਆ ਕਿ 20 ਫਰਵਰੀ 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਲਏ ਜਾ ਰਹੇ ਨਾਮਜ਼ਦਗੀ ਪੱਤਰ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ। ਇਨ੍ਹਾਂ ਚੋਣਾਂ ਲਈ 1 ਫਰਵਰੀ 2022 ਤੱਕ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਭਰ ਸਕਦੇ ਹਨ।
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਵੋਟਾਂ 20 ਫਰਵਰੀ ਨੂੰ ਪੈਣਗੀਆਂ। 2 ਫਰਵਰੀ ਨੂੰ ਕਾਗ਼ਜ਼ਾਂ ਦੀ ਪੜਤਾਲ ਹੋਵੇਗੀ ਅਤੇ ਚਾਹਵਾਨ ਉਮੀਦਵਾਰ 4 ਫਰਵਰੀ ਨੂੰ ਕਾਗ਼ਜ਼ ਲੈ ਸਕਦੇ ਹਨ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।