ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ : ਭਾਂਬਰੀ
ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ : ਭਾਂਬਰੀ
- ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ ਨੇ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 8 ਲੱਖ ਰੁਪਏ ਦੇ ਚੈੱਕ ਵੰਡੇ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 06 ਦਸੰਬਰ : 2021
ਪਿੰਡਾਂ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ ਅਤੇ ਇਨ੍ਹਾਂ ਕੰਮਾਂ ਵਿੱਚ ਕਿਸੇ ਕਿਸਮ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਹਰਿੰਦਰ ਸਿੰਘ ਭਾਂਬਰੀ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਲਈ 08 ਲੱਖ ਰੁਪਏ ਦੇ ਚੈਕ ਵੰਡਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਮਹਿਮੂਦਪੁਰ ਸੋਢੀਆਂ ਦੀ ਐਸ.ਸੀ. ਕਮਿਸਊਨਿਟੀ ਸੈਂਟਰ ਲਈ 02 ਲੱਖ ਰੁਪਏ, ਪ੍ਰਿੰਡ ਤੁਰਾਂ ਦੇ ਸਰਕਾਰੀ ਮਿਡਲ ਸਕੂਲ ਵਿੱਚ ਵਾਧੂ ਕਮਰੇ, ਲੜਕੀਆਂ ਲਈ ਵੱਖਰਾ ਪਖਾਨਾ ਬਣਾਉਣ ਲਈ 02 ਲੱਖ ਰੁਪਏ, ਪਿੰਡ ਕਲਾਲ ਮਾਜਰਾ ਦੇ ਗੰਦੇ ਪਾਣੀ ਦੀ ਨਿਕਾਸੀ ਲਈ 02 ਲੱਖ ਰੁਪਏ ਅਤੇ ਭਾਵਲਪੁਰ ਟਰੱਸਟ ਦੇ ਕਮਿਊਨਿਟੀ ਸੈਂਟਰ ਦਾ ਨਿਰਮਾਣ ਲਈ 02 ਲੱਖ ਰੁਪਏ ਖਰਚ ਕੀਤੇ ਜਾਣਗੇ।
ਸ. ਭਾਂਬਰੀ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਦੀ ਅਗਵਾਈ ਹੇਠ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀ ਭਲਾਈ ਲਈ ਰੇਤ ਤੇ ਬਜਰੀ ਦੇ ਭਾਅ 5.50 ਰੁਪਏ ਕਰਨ, ਬਿਜਲੀ ਦੀਆਂ ਦਰਾਂ ਵਿੱਚ ਕਟੋਤੀ ਕਰਨੀ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਗਰੀਬਾਂ ਨੂੰ 5-5 ਮਰਲੇ ਦੇ ਪਲਾਟ ਦੇਣੇ, ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ਦੇ ਬਿਲ ਮੁਆਫ ਕਰਨ ਵਰਗੀਆਂ ਅਨੇਕਾਂ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਿਸ ਤਰ੍ਹਾਂ ਤੇਜੀ ਨਾਲ ਲੋਕਾਂ ਦੀ ਭਲਾਈ ਲਈ ਐਲਾਨ ਕੀਤੇ ਜਾ ਰਹੇ ਹਨ ਉਹ ਇਸ ਗੱਲ ਦਾ ਪ੍ਰਤੀਕ ਹੈ ਕਿ ਕਾਂਗਰਸ ਦੀ ਸਰਕਾਰ ਸਮੇਂ ਸਾਰੇ ਵਰਗਾਂ ਨੂੰ ਨਾਲ ਲੈ ਕੇ ਸੂਬੇ ਦਾ ਚਹੁ ਤਰਫਾ ਵਿਕਾਸ ਕਰਵਾਇਆ ਜਾ ਰਿਹਾ ਹੈ।
ਚੇਅਰਮੈਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਪ੍ਰੰਤੂ ਉਨ੍ਹਾਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਪੰਜਾਬ ਦੇ ਲੋਕ ਉਨ੍ਹਾਂ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ ਅਤੇ 2022 ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਵੇਖ ਕੇ ਨੌਜਵਾਨ ਵੀ ਵੱਡੀ ਗਿਣਤੀ ਵਿੱਚ ਕਾਂਗਰਸ ਦਾ ਹੱਥ ਫੜ ਰਹੇ ਹਨ ਜਿਸ ਨਾਲ ਪਾਰਟੀ ਨੂੰ ਹੋਰ ਵੀ ਮਜਬੂਤੀ ਮਿਲੇਗੀ।
ਇਸ ਮੌਕੇ ਮਹਿਮਦਪੁਰ ਸੋਢੀਆਂ ਦੀ ਸਰਪੰਚ ਸ਼ਰਨਜੀਤ ਕੌਰ ਸੇਖੋਂ, ਪੰਚ ਰਜਨੀ ਸੋਢੀ, ਮੇਵਾ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ, ਕਰਮਜੀਤ ਕੌਰ, ਹਰਵਿੰਦਰ ਸਿੰਘ, ਪਵਨਜੀਤ ਸਿੰਘ ਸੋਢੀ, ਗੁਰਸਾਹਿਬ ਸਿੰਘ, ਗੁਰਦੀਪ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।ਕੈਪਸ਼ਨ:
ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਹਰਿੰਦਰ ਸਿੰਘ ਭਾਂਬਰੀ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਕਾਸ ਕਾਰਜਾਂ ਲਈ ਚੈਕ ਵੰਡਦੇ ਹੋਏ।