ਬਿਕਰਮ ਚਹਿਲ ਵੱਲੋਂ ਸਨੌਰ ਹਲਕੇ ਦੇ ਪਿੰਡਾਂ ਵਿੱਚ ਜ਼ੋਰ ਸ਼ੋਰ ਨਾਲ ਪ੍ਰਚਾਰ ਜਾਰੀ
ਬਿਕਰਮ ਚਹਿਲ ਵੱਲੋਂ ਸਨੌਰ ਹਲਕੇ ਦੇ ਪਿੰਡਾਂ ਵਿੱਚ ਜ਼ੋਰ ਸ਼ੋਰ ਨਾਲ ਪ੍ਰਚਾਰ ਜਾਰੀ
- 15 ਪਿੰਡਾਂ ਦੇ ਵਾਸੀਆਂ ਨਾਲ ਕੀਤਾ ਰਾਬਤਾ ਕਾਇਮ
- ਹਲਕਾ ਵਾਸੀਆਂ ਵੱਲੋਂ ਕੀਤਾ ਜਾ ਰਿਹਾ ਭਰਵਾਂ ਸਵਾਗਤ
ਰਿਚਾ ਨਾਗਪਾਲ,ਸਨੌਰ,5 ਫਰਵਰੀ 2022
ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਹੋਮਣੀ ਅਕਾਲੀ ਦਲ(ਸੰਯੁਕਤ) ਗੱਠਜੋੜ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਵੱਲੋਂ ਜੋਰਾਂ ਸ਼ੋਰਾਂ ਨਾਲ ਹਲਕੇ ਦੇ ਪਿੰਡਾਂ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਅੱਜ ਉਹਨਾਂ ਨੇ ਹਲਕੇ ਦੇ ਪਿੰਡਾਂ ਹੁਸੈਨਪੁਰ, ਠਾਕਰਗੜ,ਉੱਪਲੀ,ਪਿੰਡ ਅਲੀਵਾਲ, ਪਰੌੜ, ਸ਼ਾਦੀਪੁਰ,ਪਿੰਡ ਦੌਲਤਪੁਰ ਫ਼ਕੀਰਾਂ,ਦੁੜਦ,ਮਹਿਮੂਦਪੁਰ, ਉਲਟਪੁਰ, ਜਲਾਹਖੇੜੀ, ਸਾਧੂਨਗਰ, ਘੜਾਮ, ਰਾਜਗੜ ਅਤੇ ਨੰਦਗੜ੍ਹ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਨੇ ਲੋਕਾਂ ਨਾਲ ਰੂਬਰੂ ਹੁੰਦੇ ਹੋਏ ਉਹਨਾਂ ਕਿਹਾ ਕਿ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਹੀ ਉਹਨਾਂ ਦਾ ਮੁੱਖ ਟੀਚਾ ਹੈ ਅਤੇ ਉਹਨਾਂ ਨੇ ਹਲਕੇ ਦੇ ਲੋਕਾਂ ਨੂੰ ਇਹ ਵਿਸ਼ਵਾਸ਼ ਦਿਵਾਇਆ ਕਿ ਆਉਣ ਵਾਲੀ ਗੱਠਜੋੜ ਸਰਕਾਰ ਦੌਰਾਨ ਹਲਕੇ ਨੂੰ ਦਰਪੇਸ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ। ਸ.ਚਹਿਲ ਨੇ ਇਸ ਦੌਰਾਨ ਕਿਹਾ ਕਿ ਹਲਕੇ ਵਿੱਚ ਸਿਹਤ,ਸਿੱਖਿਆ ਅਤੇ ਰੁਜ਼ਗਾਰ ਦੇ ਲਈ ਖਾਸ ਕਦਮ ਚੁੱਕੇ ਜਾਣਗੇ। ਇਹਨਾਂ ਰੂਬਰੂ ਪ੍ਰੋਗਰਾਮਾਂ ਦੌਰਾਨ ਹਲਕਾ ਨਿਵਾਸੀਆਂ ਵੱਲੋਂ ਸ.ਚਹਿਲ ਨੂੰ ਪੂਰਨ ਸਮਰਥਨ ਦਾ ਭਰੋਸਾ ਦਿੱਤਾ ਜਾਂਦਾ ਹੈ ਅਤੇ ਉਹਨਾਂ ਦਾ ਜਿੱਤ ਯਕੀਨੀ ਬਣਾਉਣ ਲਈ ਹਰ ਸੰਭਵ ਮਦਦ ਦੇਣ ਦਾ ਐਲਾਨ ਕੀਤਾ ਜਾ ਰਿਹਾ ਹੈ ।ਸ.ਚਹਿਲ ਦੀਆਂ ਇਹਨਾਂ ਮੀਟਿੰਗਾਂ ਵਿੱਚ ਨੌਜਵਾਨਾਂ ਅਤੇ ਔਰਤਾਂ ਦੀ ਸ਼ਮੂਲੀਅਤ ਦੇਖਣ ਵਾਲੀ ਹੁੰਦੀ ਹੈ।ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਲੋਕ ਕਾਂਗਰਸ ਦੇ ਲੀਡਰਾਂ ਤੋਂ ਇਲਾਵਾ ਸਹਿਯੋਗੀ ਪਾਰਟੀਆਂ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਜਾ ਰਹੀ ਹੈ।