ਮਾਹੀ ਗਿੱਲ ਵੱਲੋਂ ਰਾਣਾ ਸੋਢੀ ਦੇ ਹੱਕ ‘ਚ ਕੀਤਾ ਗਿਆ ਪ੍ਰਚਾਰ
ਮਾਹੀ ਗਿੱਲ ਵੱਲੋਂ ਰਾਣਾ ਸੋਢੀ ਦੇ ਹੱਕ ‘ਚ ਕੀਤਾ ਗਿਆ ਪ੍ਰਚਾਰ
ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 11 ਫਰਵਰੀ 2022
ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ਵਿੱਚ ਬਾਡੀਵੁੱਡ ਅਦਾਕਾਰਾ ਮਾਹੀ ਗਿੱਲ ਨੇ ਸ਼ਹਿਰ-ਛਾਉਣੀ ਦੇ ਬਜ਼ਾਰਾਂ ਵਿੱਚ ਰੋਡ ਸ਼ੋਅ ਕੱਢਣ ਤੋਂ ਇਲਾਵਾ ਪਬਲਿਕ ਮੀਟਿੰਗ ਨੂੰ ਸੰਬੋਧਨ ਕੀਤਾ। ਮਾਹੀ ਗਿੱਲ ਨੇ ਰਾਣਾ ਸੋਢੀ ਦਾ ਸਮਰਥਨ ਕਰਦੇ ਹੋਏ ਲੋਕਾਂ ਨੂੰ ਭਾਜਪਾ ਨੂੰ ਵੋਟ ਪਾਉਣ ਦਾ ਸੱਦਾ ਦਿੱਤਾ। ਗਿੱਲ ਨੇ ਕਿਹਾ ਕਿ ਰਾਣਾ ਸੋਢੀ ਪਰਿਵਾਰ ਨਾਲ ਉਨ੍ਹਾਂ ਦੇ ਪਰਿਵਾਰਕ ਸਬੰਧ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਪੰਜ ਸਾਲਾਂ ਵਿੱਚ ਨਾ ਤਾਂ ਔਰਤਾਂ ਸੁਰੱਖਿਅਤ ਹਨ ਅਤੇ ਨਾ ਹੀ ਸਰਕਾਰ ਕੀਤੇ ਜਾ ਰਹੇ ਦਾਅਵਿਆਂ ਤੇ ਖਰੀ ਉਤਰੀ ਹੈ। ਮਾਹੀ ਗਿੱਲ ਨੇ ਕਿਹਾ ਕਿ ਪੂਰੇ ਸੂਬੇ ਵਿੱਚ ਭਾਜਪਾ ਦੇ ਹੱਕ ਵਿੱਚ ਲੋਕ ਹਨ ਅਤੇ ਲੋਕ ਬਦਲਾਅ ਚਾਹੁੰਦੇ ਹਨ। ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਤੋਂ ਇਲਾਵਾ ਇਸ ਖੇਤਰ ਦੀ ਤਰੱਕੀ ਅਤੇ ਵਿਕਾਸ ਵਿੱਚ ਭਾਜਪਾ ਹੀ ਅਹਿਮ ਰੋਲ ਅਦਾ ਕਰ ਸਕਦੀ ਹੈ।
ਛਾਉਣੀ ਦੇ ਆਜ਼ਾਦ ਚੌਂਕ ਵਿੱਚ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਮਾਹੀ ਗਿੱਲ ਨੇ ਕਿਹਾ ਕਿ ਫਿਰੋਜ਼ਪੁਰ ਵਿੱਚ ਔਰਤਾਂ ਦੀ ਸੁਰੱਖਿਆ ਰੱਬ ਦੇ ਭਰੋਸੇ ਵਿੱਚ ਚੱਲ ਰਹੀ ਹੈ। ਰਾਣਾ ਸੋਢੀ ਨੂੰ ਫਿਰੋਜ਼ਪੁਰ ਸ਼ਹਿਰ ਤੋਂ ਵਿਧਾਇਕ ਬਣਾਉਣਾ ਸਮੇਂ ਦੀ ਲੋੜ ਹੈ। ਮਾਹੀ ਨੇ ਕਿਹਾ ਕਿ ਬਤੌਰ ਖੇਡ ਮੰਤਰੀ ਰਾਣਾ ਸੋਢੀ ਨੇ ਪੰਜਾਬ ਦੇ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਅਤੇ ਫਿਰੋਜ਼ਪੁਰ ਵਿਖੇ ਵਿਸ਼ਵ ਪੱਧਰੀ ਹਾਕੀ ਐਸਟਰੋਟਰਫ ਸਟੇਡੀਅਮ ਬਣਾਇਆ, ਜਿਸ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਖੇਡ ਸਕਣਗੇ।