ਮੈਂਬਰ ਸਕੱਤਰ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਵਕੀਲ ਸਾਹਿਬਾਨਾਂ ਨਾਲ ਮੀਟਿੰਗ
ਮੈਂਬਰ ਸਕੱਤਰ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਵਕੀਲ ਸਾਹਿਬਾਨਾਂ ਨਾਲ ਮੀਟਿੰਗ
ਸੋਨੀ ਪਨੇਸਰ,ਬਰਨਾਲਾ, 17 ਫਰਵਰੀ 2022
ਸ਼੍ਰੀ ਅਰੁਣ ਗੁਪਤਾ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋਂ ਅੱਜ ਜ਼ਿਲ੍ਹਾ ਕਚਿਹਰੀਆਂ ਬਰਨਾਲਾ ਦਾ ਦੌਰਾ ਕੀਤਾ ਗਿਆ। ਸ਼੍ਰੀ ਬਰਜਿੰਦਰ ਪਾਲ ਸਿੰਘ, ਮਾਨਯੋਗ ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨਜ ਜੱਜ ਬਰਨਾਲਾ ਅਤੇ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਸਭ ਤੋਂ ਪਹਿਲਾ ਸ਼੍ਰੀ ਅਰੁਣ ਗੁਪਤਾ ਜੀ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਕੰਮਕਾਜ਼ ਦਾ ਜਾਇਜਾ ਲਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਪੈਨਲ ਵਕੀਲ ਸਾਹਿਬਾਨਾਂ, ਰਿਟੇਨਰ ਵਕੀਲਾਂ ਅਤੇ ਮੀਡੀਏਟਰਾਂ ਨਾਲ ਇੱਕ ਮੀਟਿੰਗ ਕੀਤੀ ਗਈ ਅਤੇ ਇਸ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਪੈਨਲ ਵਕੀਲ ਸਾਹਿਬਾਨਾਂ ਨੂੰ ਲੀਗਲ ਏਡ ਕੇਸਾਂ ਵਿੱਚ ਆ ਰਹੀਆਂ ਮੁਸ਼ਕਿਲਾ ਬਾਰੇ ਸੁਣਿਆ ਅਤੇ ਮੁਸ਼ਕਿਲਾ ਦੇ ਮੌਕੇ ਤੇ ਹੱਲ ਵੀ ਦੱਸੇ।
ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਵਕੀਲ ਸਾਹਿਬਾਨਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 12 ਮਾਰਚ 2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਅਪੀਲ ਕੀਤੀ ਕਿ ਇਸ ਕੌਮੀ ਲੋਕ ਅਦਾਲਤ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਸਹਿਯੋਗ ਦੇਣ ਅਤੇ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ ਜਾਵੇ।