Skip to content
Advertisement
ਵਧੀਕ ਡਿਪਟੀ ਕਮਿਸ਼ਨਰ ਵੱਲੋਂ 7 ਤੋਂ 10 ਦਸੰਬਰ ਤੱਕ
ਲੱਗਣ ਵਾਲੇ ਰੋਜ਼ਗਾਰ ਮੇਲਿਆਂ ਬਾਰੇ ਸਮੀਖਿਆ ਮੀਟਿੰਗ
ਪਰਦੀਪ ਕਸਬਾ,ਸੰਗਰੂਰ, 2 ਦਸੰਬਰ:2021
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 7 ਤੋਂ 10 ਦਸੰਬਰ ਤੱਕ ਆਯੋਜਿਤ ਕੀਤੇ ਜਾਣ ਵਾਲੇ ਹਾਈਐਂਡ ਜਾਬ ਫੇਅਰ, ਸਕਿੱਲ ਜਾਬ ਫੇਅਰ ਅਤੇ ਸਵੈ ਰੋਜ਼ਗਾਰ ਮੇਲਿਆਂ ਸਬੰਧੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਾਜਿੰਦਰ ਸਿੰਘ ਬੱਤਰਾ ਨੇ ਕੀਤੀ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਸਵੈ ਰੋਜ਼ਗਾਰ ਵਿਭਾਗਾਂ, ਸਰਕਾਰੀ ਤੇ ਪ੍ਰਾਈਵੇਟ ਬੈਂਕਾਂ ਅਤੇ ਸਕੂਲਾਂ, ਕਾਲਜਾਂ, ਡੇਅਰੀ ਵਿਕਾਸ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਆਰ.ਸੇਟੀ, ਆਸਰਾ ਕਾਲਜ, ਐਸ. ਸੀ. ਕਾਰਪੋਰੇਸ਼ਨ, ਬੀ.ਸੀ. ਕਾਰਪੋਰੇਸ਼ਨ, ਯੂਨੀਵਰਸਿਟੀ ਕਾਲਜ ਬੇਨੜਾ, ਸਲਾਈਟ, ਐਸ.ਬੀ.ਆਈ., ਪੰਜਾਬ ਨੈਸ਼ਨਲ ਬੈਂਕ ਆਦਿ ਦੇ ਅਧਿਕਾਰੀਆਂ ਤੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਗਿਆ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਾਜਿੰਦਰ ਸਿੰਘ ਬੱਤਰਾ ਨੇ ਮੀਟਿੰਗ ਵਿੱਚ ਹਾਜ਼ਰ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਆਯੋਜਿਤ ਕੀਤੇ ਜਾਣ ਵਾਲੇ ਜਾਬ ਫੇਅਰ ਸਬੰਧੀ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ, ਇਸ ਮੇਲੇ ਵਿੱਚ ਹਿੱਸਾ ਲੈਣ ਲਈ ਪ੍ਰੋਤਸਾਹਿਤ ਕਰਨ ਅਤੇ ਮੇਲੇ ਦੇ ਯੋਗ ਪ੍ਰਬੰਧਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ), ਸਮੂਹ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ, ਪੋਲੀਟੈਕਨਿਕਸ,ਆਈ.ਟੀ.ਆਈ., ਨਰਸਿੰਗ ਇੰਸਟੀਚਿਊਟਸ, ਯੂਥ ਵੈਲਫੇਅਰ ਅਫਸਰ ਆਦਿ ਨੂੰ ਵੀ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੀ ਹਦਾਇਤ ਕੀਤੀ। ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ, ਸੰਸਥਾਵਾਂ, ਅਦਾਰਿਆਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨੂੰ ਆਪਣੇ ਅਧੀਨ ਬਕਾਇਆ ਕਰਜ਼ਾ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਜਾਬ ਫੇਅਰ ਵਿੱਚ ਵੱਧ ਤੋਂ ਵੱਧ ਪ੍ਰਾਰਥੀਆਂ ਦੀ ਸ਼ਮੂਲੀਅਤ ਕਰਵਾਈ ਜਾਵੇ ਤਾਂ ਜੋ ਬੇਰੋਜ਼ਗਾਰ ਪ੍ਰਾਰਥੀ, ਹੁਨਰ ਵਿਕਾਸ ਅਤੇ ਸਵੈ-ਰੋਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨ ਪ੍ਰਾਰਥੀ ਇਨ੍ਹਾਂ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਇਸ ਤੋਂ ਇਲਾਵਾ ਰੈੱਡ ਸਕਾਈ ਮਿਸ਼ਨ ਅਧੀਨ ਪ੍ਰਾਰਥੀਆਂ ਨੂੰ ਆਰਥਿਕ ਮੁੜ ਵਸੇਬੇ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਇਸ ਮਿਸ਼ਨ ਅਧੀਨ ਪ੍ਰਾਰਥੀਆਂ ਨੂੰ ਰੋਜ਼ਗਾਰ, ਸਵੈ-ਰੋਜ਼ਗਾਰ ਅਤੇ ਹੁਨਰ ਵਿਕਾਸ ਸਬੰਧੀ ਮੌਕੇ ਮੁਹੱਈਆ ਕਰਵਾਉਣ ਲਈ ਇਨ੍ਹਾਂ ਵਿੱਚ ਸ਼ਮੂਲੀਅਤ ਕਰਵਾਈ ਜਾਵੇ।
Advertisement
Advertisement
error: Content is protected !!