ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਪਿੰਡ ਚਨਾਰਥਲ ਖ਼ੁਰਦ ਵਿਖੇ ਕੁਲਵਿੰਦਰ ਸਿੰਘ ਕਿੰਦਾ ਯਾਦਗਾਰੀ ਖੇਡ ਮੈਦਾਨ ਲੋਕ ਅਰਪਣ
ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਪਿੰਡ ਚਨਾਰਥਲ ਖ਼ੁਰਦ ਵਿਖੇ ਕੁਲਵਿੰਦਰ ਸਿੰਘ ਕਿੰਦਾ ਯਾਦਗਾਰੀ ਖੇਡ ਮੈਦਾਨ ਲੋਕ ਅਰਪਣ
ਖੇਡ ਮੈਦਾਨ ਵਿੱਚ ਓਪਨ ਜਿੰਮ, ਸੈਰ ਕਰਨ ਲਈ ਪਾਥ, 200 ਮੀਟਰ ਟਰੈਕ, ਫੁਟਬਾਲ ਗਰਾਊਂਡ, ਬਾਸਕਿਟਬਾਲ ਕੋਰਟ, ਵਾਲੀਬਾਲ ਗਰਾਊਂਡ, ਝੂਲੇ, ਇੰਨ ਡੋਰ ਜਿੰਮ, ਬੈਡਮਿੰਟਨ ਗਰਾਊਂਡ ਦੀ ਸਹੂਲਤ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 02 ਦਸੰਬਰ : 2021
ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਇਸੇ ਲੜੀ ਤਹਿਤ ਪਿੰਡਾਂ ਦੇ ਨੌਜਵਾਨਾਂ ਨੂੰ ਕੁਰੀਤੀਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਖੇਡ ਸਟੇਡੀਅਮ ਉਸਾਰੇ ਗਏ ਹਨ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣਾ ਅਤੇ ਆਪਣੇ ਪਿੰਡ ਦਾ ਨਾਮ ਰੌਸ਼ਨ ਕਰ ਸਕਣ।
ਇਹ ਗੱਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਚਨਾਰਥਲ ਖ਼ੁਰਦ ਵਿਖੇ ਕੁਲਵਿੰਦਰ ਸਿੰਘ ਕਿੰਦਾ ਯਾਦਗਾਰੀ ਖੇਡ ਮੈਦਾਨ ਲੋਕ ਅਰਪਣ ਕਰਨ ਮੌਕੇ ਆਖੀ। ਵਿਧਾਇਕ ਨਾਗਰਾ ਨੇ ਦੱਸਿਆ ਕਿ ਖੇਡ ਮੈਦਾਨ ਵਿੱਚ ਓਪਨ ਜਿੰਮ, ਸੈਰ ਕਰਨ ਲਈ ਪਾਥ, 200 ਮੀਟਰ ਦਾ ਟਰੈਕ, ਫੁਟਬਾਲ ਦਾ ਗਰਾਊਂਡ, ਬਾਸਕਿਟਬਾਲ ਦਾ ਕੋਰਟ, ਵਾਲੀਬਾਲ ਦਾ ਗਰਾਊਂਡ, ਬੱਚਿਆ ਲਈ ਝੂਲੇ, ਇੰਨ ਡੋਰ ਜਿੰਮ, ਬੈਡਮਿੰਟਨ ਗਰਾਊਂਡ ਤੇ ਲਾਇਟਾਂ ਤੇ ਸਪੀਕਰ ਲਗਾਏ ਗਏ ਹਨ।
ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਹੀ ਉਨ੍ਹਾਂ ਨੂੰ ਸਹੀ ਰਾਹ ’ਤੇ ਚਲਾਇਆ ਜਾ ਸਕਦਾ ਹੈ ਜੋ ਕਿ ਦੇਸ਼ ਤੇ ਸੂਬੇ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਦਾਨ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਵੱਧ ਵੱਧ ਨੌਜਵਾਨਾਂ ਨੂੰ ਇਥੇ ਖੇਡਣ ਲਈ ਪ੍ਰੇਰਨ।
ਸ. ਨਾਗਰਾ ਨੇ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਲਕੇ ਦੇ ਪਿੰਡਾਂ ਦਾ ਅਥਾਹ ਵਿਕਾਸ ਕਰਵਾਇਆ ਗਿਆ ਹੈ ਤੇ ਇਹ ਕੋਈ ਫੋਕਾ ਦਾਅਵਾ ਨਹੀਂ ਹੈ, ਸਗੋਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡਾਂ ਦੇ ਲੋਕ ਇਸ ਗੱਲ ਦੇ ਗਵਾਹ ਹਨ।
ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਪਿੰਡ ਦੇ ਸਰਪੰਚ ਗੁਰਬਾਜ ਸਿੰਘ ਰਾਜੂ,ਸਰਪੰਚ ਜਗਦੀਪ ਸਿੰਘ ਨੰਬਰਦਾਰ,ਮੈਂਬਰ ਬਲਾਕ ਸੰਮਤੀ ਲਖਵਿੰਦਰ ਸਿੰਘ ਲੱਖੀ,ਸਰਪੰਚ ਦਵਿੰਦਰ ਸਿੰਘ ਜੱਲਾ,ਹਰਦੀਪ ਸਿੰਘ ਵਜੀਰਾਬਾਦ,ਜਗਤਾਰ ਸਿੰਘ ਫੌਜੀ,ਗੁਰਜੀਤ ਸਿੰਘ ਬੋਬੀ,ਗੁਰਿੰਦਰ ਸਿੰਘ ਡਿੰਪੀ,ਗੁਰਪ੍ਰੀਤ ਸਿੰਘ,ਕੁਲਵਿੰਦਰ ਕੌਰ ਸਾਰੇ ਪੰਚ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।