ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 30 ਦਸੰਬਰ:2021
ਅਗਾਮੀ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਰਾਂ ਨੂੰ ਆਪਣੀ ਦਾ ਇਸਤੇਮਾਲ ਕਰਨ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ 24-12-2021 ਦੀ ਸਰਸਰੀ ਸੁਧਾਈ ਦੌਰਾਨ ਜਿ਼ਲ੍ਹੇ ਵਿੱਚ ਹੁਣ ਕੁੱਲ 04 ਲੱਖ 53 ਹਜ਼ਾਰ 151 ਵੋਟਰ ਹਨ, ਜਿਨ੍ਹਾਂ ਵਿੱਚ 02 ਲੱਖ 38 ਹਜ਼ਾਰ 392 ਮਰਦ ਵੋਟਰ, 02,14,751 ਮਹਿਲਾ ਵੋਟਰ ਅਤੇ 08 ਟਰਾਂਸਜੈਂਡਰ ਵੋਟਰ ਚੋਣਾਂ ਵਿੱਚ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਪਾਰਦਰਸ਼ੀ ਤੇ ਨਿਰਪੱਖ ਵੋਟਾਂ ਕਰਵਾਉਣ ਲਈ 43 ਸੈਕਟਰ ਅਫਸਰ ਕੀਤੇ ਗਏ ਨਿਯੁਕਤ ਕੀਤੇ ਗਏ ਹਨ।
ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਚੋਣਾਂ ਲਈ ਪਹਿਲਾਂ ਦੇ 534 ਪੋਲਿੰਗ ਸਟੇਸ਼ਨਾਂ ਦੀ ਗਿਣਤੀ 534 ਤੋਂ 570 ਕੀਤੀ ਗਈ ਹੈ ਤਾਂ ਜੋ ਵੋਟਰਾਂ ਨੂੰ ਆਪਣੇ ਘਰਾਂ ਤੋਂ ਦੂਰ ਨਾ ਜਾਣਾ ਪਵੇ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 80 ਸਾਲ ਤੋਂ 100 ਸਾਲ ਤੱਕ ਦੀ ਉਮਰ ਦੇ 9,626 ਵੋਟਰਾਂ ਦੀ ਸਹੂਲਤ ਮੁਤਾਬਕ ਪੋਲਿੰਗ ਸਟੇਸ਼ਨ ਲੈ ਕੇ ਜਾਣ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਜ਼ਿਲ੍ਹਾ ਚੋਣ ਅਫਸਰ ਨੇ ਜਿ਼ਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਿ਼ਲ੍ਹਾ ਪ੍ਰਸ਼ਾਸਨ ਅਮਨ ਤੇ ਸ਼ਾਂਤੀ ਦੇ ਮਾਹੌਲ ਵਿੱਚ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਨਾਗਰਿਕ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਆਪਣੇ ਘਰਾਂ ਤੋਂ ਬਹੁਤੀ ਦੂਰ ਨਹੀਂ ਜਾਣਾ ਪਵੇਗਾ। ਇਸ ਲਈ ਵੱਧ ਚੜ੍ਹ ਕੇ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ।