ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਸੰਗਰੂਰ ਵਿਖੇ 5 ਅਬਜ਼ਰਵਰ ਤਾਇਨਾਤ
ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਸੰਗਰੂਰ ਵਿਖੇ 5 ਅਬਜ਼ਰਵਰ ਤਾਇਨਾਤ
- ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਅਬਜ਼ਰਵਰਾਂ ਦੇ ਸੰਪਰਕ ਨੰਬਰ ਜਾਰੀ
ਪਰਦੀਪ ਕਸਬਾ ,ਸੰਗਰੂਰ, 1 ਫਰਵਰੀ 2022
ਜ਼ਿਲ੍ਹਾ ਸੰਗਰੂਰ ਅੰਦਰ ਪੈਂਦੇ 5 ਵਿਧਾਨ ਸਭਾ ਹਲਕਿਆਂ ਦੀਆਂ ਹਰੇਕ ਤਰ੍ਹਾਂ ਦੀਆਂ ਚੋਣ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਚੋਣ ਕਮਿਸ਼ਨ ਦੀ ਤਰਫੋਂ 5 ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ਵਿੱਚ 2 ਜਨਰਲ ਅਬਜ਼ਰਵਰ, 2 ਖਰਚਾ ਅਬਜ਼ਰਵਰ ਅਤੇ ਇੱਕ ਪੁਲਿਸ ਅਬਜ਼ਰਵਰ ਦੀ ਤਾਇਨਾਤੀ ਕੀਤੀ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 99-ਲਹਿਰਾ ਅਤੇ 101-ਸੁਨਾਮ ਲਈ ਆਈ.ਏ.ਐਸ ਅਧਿਕਾਰੀ ਸ਼੍ਰੀ ਰਾਜਿੰਦਰ ਵੀਜਾਰਾਓ ਨਿੰਬਲਕਰ ਨੂੰ ਜਨਰਲ ਅਬਜ਼ਰਵਰ ਵਜੋਂ ਤਾਇਨਾਤ ਕੀਤਾ ਗਿਆ ਹੈ ਜਦਕਿ ਆਈ.ਏ.ਐਸ ਅਧਿਕਾਰੀ ਸ਼੍ਰੀ ਸੁਬੋਧ ਯਾਦਵ 100-ਦਿੜ੍ਹਬਾ, 107-ਧੂਰੀ ਅਤੇ 108-ਸੰਗਰੂਰ ਵਿਧਾਨ ਸਭਾ ਹਲਕਿਆਂ ਦੇ ਜਨਰਲ ਅਬਜ਼ਰਵਰ ਵਜੋਂ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦਾ ਕੋਈ ਵੀ ਨਾਗਰਿਕ, ਸਿਆਸੀ ਪਾਰਟੀ ਜਾਂ ਉਮੀਦਵਾਰ ਵੱਲੋਂ ਸ਼੍ਰੀ ਨਿੰਬਲਕਰ ਨਾਲ ਉਨ੍ਹਾਂ ਦੇ ਮੋਬਾਇਲ ਨੰਬਰ 70092-27671 ’ਤੇ ਸੰਪਰਕ ਕਰ ਸਕਦਾ ਹੈ ਜਦਕਿ ਸ਼੍ਰੀ ਸੁਬੋਧ ਯਾਦਵ ਦਾ ਮੋਬਾਇਲ ਨੰਬਰ 70092-44326 ਹੈ, ਜਿਥੇ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 99-ਲਹਿਰਾ, 100-ਦਿੜ੍ਹਬਾ ਅਤੇ 101-ਸੁਨਾਮ ਵਿਖੇ ਚੋਣ ਖਰਚਿਆਂ ’ਤੇ ਨਜ਼ਰ ਰੱਖਣ ਲਈ ਆਈ.ਆਰ.ਐਸ ਅਧਿਕਾਰੀ ਸ਼੍ਰੀ ਲਿਆਕਤ ਅਲੀ ਅਫ਼ਾਕੀ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਜਿਨ੍ਹਾਂ ਦਾ ਮੋਬਾਇਲ ਨੰਬਰ 70094-66718 ਹੈ। ਉਨ੍ਹਾਂ ਦੱਸਿਆ ਕਿ ਆਈ.ਸੀ.ਏ.ਐਸ ਅਧਿਕਾਰੀ ਸ਼੍ਰੀ ਸੁਭਾਸ਼ ਚੰਦਰਾ ਵੱਲੋਂ ਖਰਚਾ ਅਬਜਰਵਰ ਵਜੋਂ ਵਿਧਾਨ ਸਭਾ ਹਲਕਿਆਂ 107-ਧੂਰੀ ਅਤੇ 108-ਸੰਗਰੂਰ ਵਿਖੇ ਹੋਣ ਵਾਲੇ ਚੋਣ ਖਰਚਿਆਂ ’ਤੇ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਅਬਜ਼ਰਵਰ ਵਜੋਂ ਆਈ.ਪੀ.ਐਸ ਅਧਿਕਾਰੀ ਸ਼੍ਰੀ ਅਮੋਘ ਜੀਵਨ ਗਾਓਂਕਰ ਤਾਇਨਾਤ ਰਹਿਣਗੇ ਜਿਨ੍ਹਾਂ ਦਾ ਮੋਬਾਇਲ ਨੰਬਰ 62393-15410 ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਅਬਜਰਵਰਾਂ ਦੇ ਸੰਪਰਕ ਨੰਬਰ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਵੋਟਰ, ਸਿਆਸੀ ਪਾਰਟੀ ਜਾਂ ਚੋਣ ਲੜਨ ਵਾਲੇ ਉਮੀਦਵਾਰ, ਵਿਧਾਨ ਸਭਾ ਚੋਣਾਂ ਬਾਰੇ ਆਮ, ਖਰਚਿਆਂ ਜਾਂ ਸੁਰੱਖਿਆ ਆਦਿ ਬਾਰੇ ਕੋਈ ਸ਼ਿਕਾਇਤ, ਸੁਝਾਅ ਜਾਂ ਹੋਰ ਜਾਣਕਾਰੀ ਸਾਂਝੀ ਕਰਨੀ ਚਾਹੁੰਦੇ ਹੋਣ ਤਾਂ ਉਹ ਸਬੰਧਤ ਅਬਜਰਵਰ ਨਾਲ ਮੋਬਾਇਲ ਨੰਬਰ ’ਤੇ ਸੰਪਰਕ ਕਰ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਚੋਣ ਜਾਬਤੇ ਦੀ ਉਲੰਘਣਾ ਬਾਰੇ ਸ਼ਿਕਾਇਤਾਂ ਲਈ ਸੀ-ਵਿਜਿਲ ਐਪ ਦੀ ਵਰਤੋਂ ਕੀਤੀ ਜਾਵੇ ਅਤੇ ਚੋਣਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਲੈਣ ਲਈ ਟੋਲ ਫਰੀ ਨੰਬਰ 1950 ’ਤੇ ਸੰਪਰਕ ਕੀਤਾ ਜਾਵੇ।