ਸ:ਜਗਤਾਰ ਸਿੰਘ ਵੱਲੋਂ ਕੋਵਿਡ-19 ਟੀਕਾਕਰਨ ਦੇ ਚੱਲ ਰਹੇ ਕੇਂਦਰਾਂ ਦਾ ਅਚਨਚੇਤ ਦੌਰਾ
ਸ:ਜਗਤਾਰ ਸਿੰਘ ਵੱਲੋਂ ਕੋਵਿਡ-19 ਟੀਕਾਕਰਨ ਦੇ ਚੱਲ ਰਹੇ ਕੇਂਦਰਾਂ ਦਾ ਅਚਨਚੇਤ ਦੌਰਾ
ਰਵੀ ਸੈਣ,ਬਰਨਾਲਾ 22 ਜਨਵਰੀ 2022
ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ਼ਹਿਣਾ ਜਗਤਾਰ ਸਿੰਘ ਨੇ ਬਲਾਕ ਸ਼ਹਿਣਾ ਦੇ ਦਰਜਨ ਭਰ ਪਿੰਡਾਂ ਅੰਦਰ ਕੋਵਿਡ-19 ਟੀਕਾਕਰਨ ਦੇ ਚੱਲ ਰਹੇ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਉਪਰੰਤ ਬੀਡੀਪੀਓ ਜਗਤਾਰ ਸਿੰਘ ਨੇ ਦੱਸਿਆ ਕਿ ਪਿੰਡ ਚੀਮਾ, ਪੱਖੋਕੇ, ਪੱਖੋ ਕੈਚੀਆਂ, ਭੋਤਨਾ, ਰਾਮਗੜ੍ਹ, ਤਲਵੰਡੀ, ਅਲਕੜਾ, ਸ਼ਹਿਣਾ ਵਿਖੇ ਕੋਰੋਨਾ ਟੀਕਾਕਰਨ ਕੈਂਪਾਂ ਦੀ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਦੇ ਨਿਯਮਾਂ ਦੀ ਪਾਲਣਾ, ਆਲੇ ਦੇਆਲੇ ਦੀ ਸਫਾਈ, ਲੋਕਾਂ ਨੂੰ ਜਾਗਰੂਕ ਕਰਨ ਲਈ ਪੰਚਾਇਤੀ ਨੁਮਾਇੰਦਿਆਂ ਦਾ ਸਹਿਯੋਗ ਨਾਲ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਕਰਨ ਲਈ ਹਰ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਕੋਰਨਾ ਮਹਾਂਮਾਰੀ ਦੀ ਤੀਜੀ ਲਹਿਰ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਜਿੱਥੇ ਨਿਯਮਾਂ ਦੀ ਪਾਲਣਾ ਜਰੂਰੀ ਹੈ, ਉੱਥੇ ਬਚਾਅ ਲਈ ਟੀਕਾਕਰਨ ਇਕੋ ਇਕ ਉੱਪਾਅ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪਿੰਡਾਂ ਦੇ ਪੰਚਾਇਤ ਸਕੱਤਰ ਤੇ ਨਰੇਗਾ ਸਕੱਤਰਾਂ ਦੀਆਂ ਡਿਉਟੀਆਂ ਲਗਾ ਦਿੱਤੀਆਂ ਗਈਆਂ ਹਨ, ਜੋ ਪੰਚਾਇਤ ਤੇ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਵੈਕਸੀਨੇਸ਼ਨ ਦੇ 100 ਫੀਸਦੀ ਟੀਚੇ ਨੂੰ ਮੁਕੰਮਲ ਕਰਨ ਲਈ ਮੁਹਿੰਮ ਵਿੱਢੀ ਗਈ ਹੈ। ਇਸ ਸਮੇਂ ਸੰਮਤੀ ਪਟਵਾਰੀ ਅਮ੍ਰਿਤਪਾਲ ਸ਼ਰਮਾ ਨੇ ਦੱਸਿਆ ਕਿ ਟੀਕਾਕਰਨ ਕੈਂਪਾਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਸਨ ਤੇ ਕਿਤੇ ਵੀ ਵੈਕਸੀਨ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨੇ ਟੀਕਾਕਰਨ ਤੋਂ ਵਾਂਝੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਵੈਕਸੀਨੇਸ਼ਨ ਕਰਵਾਉਣ। ਇਸ ਮੌਕੇ ਕਲਰਕ ਸੰਦੀਪ ਸਿੰਘ, ਨਰੇਗਾ ਕਲਰਕ ਸੰਦੀਪ ਕੁਮਾਰ, ਚੌਕੀਦਾਰ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।