Skip to content
Advertisement
ਸਵ. ਸੰਤ ਰਾਮ ਸਿੰਗਲਾ ਦੀ ਯਾਦ ਵਿੱਚ ਲੱਗਣ ਵਾਲੇ ਕੈਂਪਾਂ ਦੌਰਾਨ ਹੁਣ ਤੱਕ ਹਜ਼ਾਰਾਂ ਲੋੜਵੰਦ ਉਠਾ ਚੁੱਕੇ ਹਨ ਲਾਭ
* ਦਰਵਾਜੜੀ ਧਰਮਸ਼ਾਲਾ ਵਿੱਚ ਕੈਂਪ ਦੌਰਾਨ 710 ਮਰੀਜ਼ਾਂ ਨੇ ਮੈਡੀਕਲ ਸੇਵਾਵਾਂ ਹਾਸਲ ਕੀਤੀਆਂ: ਮੋਹਿਲ ਸਿੰਗਲਾ
ਸੰਗਰੂਰ, 28 ਨਵੰਬਰ:2021
ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਪਣੇ ਪਿਤਾ ਸਵ ਸ੍ਰੀ ਸੰਤ ਰਾਮ ਸਿੰਗਲਾ ਦੀ ਯਾਦ ਵਿੱਚ ਵਿਧਾਨ ਸਭਾ ਹਲਕਾ ਸੰਗਰੂਰ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਉਣ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਹੁਣ ਤੱਕ ਹਜ਼ਾਰਾਂ ਲੋੜਵੰਦ ਲੋਕਾਂ ਵੱਲੋਂ ਸਿਹਤ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ ਜਾ ਚੁੱਕਾ ਹੈ। ਸੰਗਰੂਰ ਦੀ ਦਰਵਾਜੜੀ ਧਰਮਸ਼ਾਲਾ ਵਿੱਚ ਆਯੋਜਿਤ ਅਜਿਹੇ ਹੀ ਇਕ ਕੈਂਪ ਦੌਰਾਨ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਦੇ ਬੇਟੇ ਸ੍ਰੀ ਮੋਹਿਲ ਸਿੰਗਲਾ ਦੀ ਮੌਜੂਦਗੀ ਵਿੱਚ ਮਾਹਿਰ ਡਾਕਟਰਾਂ ਨੇ ਚਮੜੀ ਅਤੇ ਅੱਖ ਰੋਗਾਂ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ। ਇਸ ਤੋਂ ਇਲਾਵਾ ਮੈਡੀਸਨ ਮਾਹਿਰ ਡਾਕਟਰ ਨੇ ਵੀ ਮੌਕੇ ਉੱਤੇ ਮਰੀਜ਼ਾਂ ਦੀ ਜਾਂਚ ਕੀਤੀ। ਇਸ ਦੌਰਾਨ ਸ੍ਰੀ ਮੋਹਿਲ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜੇ ਕੋਈ ਯੋਗ ਲਾਭਪਾਤਰੀ ਕਿਸੇ ਸਕੀਮ ਦਾ ਬਣਦਾ ਲਾਭ ਉਠਾਉਣ ਤੋਂ ਵਾਂਝਾ ਹੁੰਦਾ ਹੈ ਤਾਂ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਉਸ ਦੀ ਦਸਤਾਵੇਜ਼ੀ ਪ੍ਰਕਿਰਿਆ ਨੂੰ ਮੁਕੰਮਲ ਕਰਵਾਕੇ ਬਣਦਾ ਲਾਭ ਮੁਹੱਈਆ ਕਰਵਾਉਣ ਲਈ ਮਦਦ ਕੀਤੀ ਜਾਂਦੀ ਹੈ। ਸ੍ਰੀ ਮੋਹਿਲ ਸਿੰਗਲਾ ਨੇ ਕਿਹਾ ਕਿ ਬਜ਼ੁਰਗਾਂ ਨੂੰ ਕੈਂਪਾਂ ਵਿੱਚ ਸ਼ਾਮਲ ਹੋ ਕੇ ਮੈਡੀਕਲ ਸੇਵਾਵਾਂ ਹਾਸਲ ਕਰਨ ਵਿਚ ਸੁਖਾਵਾਂ ਮਹਿਸੂਸ ਹੁੰਦਾ ਹੈ ਅਤੇ ਸੇਵਾ ਦੀ ਇਹੀ ਭਾਵਨਾ ਹੀ ਕੈਂਪਾਂ ਦੇ ਆਯੋਜਨ ਦਾ ਅਸਲ ਉਦੇਸ਼ ਹੈ। ਇਸ ਕੈਂਪ ਵਿੱਚ 710 ਲੋੜਵੰਦਾਂ ਨੂੰ ਓ ਪੀ ਡੀ ਸੇਵਾ ਪ੍ਰਦਾਨ ਕੀਤੀ ਗਈ ਜਦਕਿ 52 ਲੋੜਵੰਦਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਨ ਲਈ ਨਾਮ ਦਰਜ ਕੀਤੇ ਗਏ।
Advertisement
Advertisement
error: Content is protected !!