ਸ਼ਹੀਦੀ ਸਭਾ ਦੌਰਾਨ ਸੰਗਤਾਂ ਦੀ ਸਹੂਲਤ ਲਈ ਆਵਾਜ਼ਾਈ ਦੇ ਬਦਲਵੇਂ ਪ੍ਰਬੰਧ ਕੀਤੇ : ਡਿਪਟੀ ਕਮਿਸ਼ਨਰ
ਸ਼ਹੀਦੀ ਸਭਾ ਦੌਰਾਨ ਸੰਗਤਾਂ ਦੀ ਸਹੂਲਤ ਲਈ ਆਵਾਜ਼ਾਈ ਦੇ ਬਦਲਵੇਂ ਪ੍ਰਬੰਧ ਕੀਤੇ : ਡਿਪਟੀ ਕਮਿਸ਼ਨਰ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ 09 ਦਸੰਬਰ : 2021
ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬ਼ਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25,26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਆਵਾਜ਼ਾਈ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਰੋਜਮੱਰਾ ਦੇ ਕੰਮਾਂ ਲਈ ਸਫਰ ਕਰਨ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾਂ ਨਾ ਕਰਨਾ ਪਵੇ ਅਤੇ ਆਵਾਜ਼ਾਈ ਵੀ ਸ਼ੁਚਾਰੂ ਢੰਗ ਨਾਲ ਚੱਲਦੀ ਰਹੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਸ਼ਹੀਦੀ ਸਭਾ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜਿ਼ਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਨੂੰ ਸਫਰ ਕਰਨ ਵਾਲੇ ਲੋਕਾਂ ਦੀ ਸਹੂਲਤ ਲਈ ਇਹ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਈਟ ਟਰੈਫਿਕ ਲਈ ਟੀ. ਪੁਆਂਇੰਟ ਬਡਾਲੀ ਆਲਾ ਸਿੰਘ ਤੋਂ ਵਾਇਆ ਹੰਸਾਲੀ ਸਾਹਿਬ ਤੋਂ ਨਬੀਪੁਰ ਤੋਂ ਜੀ.ਟੀ.ਰੋਡ-ਪਟਿਆਲਾ, ਸਰਹਿੰਦ, ਗੋਬਿੰਦਗੜ੍ਹ, ਅਮਲੋਹ, ਖੰਨਾ ਤੇ ਲੁਧਿਆਣਾ ਜਾਣ ਲਈ।
ਉਨ੍ਹਾਂ ਦੱਸਿਆ ਕਿ ਹੈਵੀ ਟਰੈਫਿਕ ਟੀ. ਪੁਆਂਇੰਟ ਬਡਾਲੀ ਆਲਾ ਸਿੰਘ ਤੋਂ ਵਾਇਆ ਬੀਬੀਪੁਰ, ਬਰਾਸ ਤੋਂ ਰਜਿੰਦਰਗੜ੍ਹ ਤੋਂ ਜੀ.ਟੀ. ਰੋਡ ਪਟਿਆਲਾ, ਸਰਹਿੰਦ, ਗੋਬਿੰਦਗੜ੍ਹ, ਅਮਲੋਹ, ਖੰਨਾ ਤੇ ਲੁਧਿਆਣਾਂ ਜਾ ਸਕੇਗੀ।
ਇਸੇ ਤਰ੍ਹਾਂ ਟੀ. ਪੁਆਂਇੰਟ ਭੈਰੋਪੁਰ ਬਾਈਪਾਸ ਰੋਡ ਵਾਇਆ ਮੰਡੋਫਲ ਤੋਂ ਸਮਸ਼ੇਰ ਨਗਰ ਤੋਂ ਸਮਸ਼ੇਰ ਨਗਰ ਚੌਂਕ ਤੋਂ ਮਾਧੋਪੁਰ ਚੌਂਕ ਅਤੇ ਓਵਰ ਬ੍ਰਿਜ ਤੋਂ ਜੀ.ਟੀ. ਰੋਡ ਤੋਂ ਪਟਿਆਲਾ, ਸਰਹਿੰਦ, ਗੋਬਿੰਦਗੜ੍ਹ, ਅਮਲੋਹ, ਮਲੇਰ ਕੋਟਲਾ, ਖੰਨਾ ਤੇ ਲੁਧਿਆਣਾ ਜਾਣ ਲਈ।
ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪੁਰਾਣੇ ਓਵਰ ਬ੍ਰਿਜ ਤੋਂ ਸਮਸ਼ੇਰ ਨਗਰ ਚੌਂਕ ਤੋਂ ਮੰਡੋਫਲ ਤੋਂ ਟੀ. ਪੁਆਂਇੰਟ ਭੈਰੋਂਪੁਰ ਚੰਡੀਗੜ੍ਹ ਜਾਣ ਲਈ ਅਤੇ ਭੈਰੋਂਪੁਰ ਤੋਂ ਚੁੰਨੀ ਤੋਂ ਗੜਾਂਗਾ ਤੋਂ ਮੋਰਿੰਡਾ ਅਤੇ ਰੋਪੜ ਜਾਣ ਲਈ ਵਰਤਿਆ ਜਾਵੇਗਾ।
ਲਾਈਟ ਟਰੈਫਿਕ ਲਈ ਬੱਸ ਸਟੈਂਡ ਖਰੋੜਾ ਤੋਂ ਵਾਇਆ ਸਾਧੂਗੜ੍ਹ ਤੋਂ ਹੰਸਾਲੀ ਸਾਹਿਬ ਤੋਂ ਬਡਾਲੀ ਆਲਾ ਸਿੰਘ ਤੋਂ ਚੰਡੀਗੜ੍ਹ, ਚੁੰਨੀ ਕਲਾਂ, ਮੋਰਿੰਡਾ ਅਤੇ ਰੋਪੜ ਜਾਣ ਲਈ।
ਹੈਵੀ ਟਰੈਫਿਕ ਬੱਸ ਸਟੈਂਡ ਖਰੋੜਾ ਤੋਂ ਵਾਇਆ ਸਾਧੂਗੜ੍ਹ ਤੋਂ ਰਜਿੰਦਰਗੜ੍ਹ ਤੋਂ ਬਰਾਸ ਤੋਂ ਬੀਬੀਪੁਰ ਤੋਂ ਬਡਾਲੀ ਆਲਾ ਸਿੰਘ ਤੋਂ ਚੰਡੀਗੜ੍ਹ, ਚੁੰਨੀ ਕਲਾਂ, ਮੋਰਿੰਡਾ ਅਤੇ ਰੋਪੜ ਜਾਣ ਲਈ ਵਰਤਿਆ ਜਾ ਸਕੇਗਾ।
ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਟੀ. ਪੁਆਂਇੰਟ ਨੇੜੇ ਊਸ਼ਾ ਮਾਤਾ ਮੰਦਿਰ ਬਾਈਪਾਸ ਰੋਡ ਬਸੀ ਪਠਾਣਾ ਵਾਇਆ ਜੜਖੇਲਾਂ ਚੌਂਕ ਤੋਂ ਪਿੰਡ ਫਿਰੋਜਪੁਰ ਤੋਂ ਡੇਰਾ ਮੀਰ ਮੀਰਾਂ ਤੋਂ ਗੋਬਿੰਦਗੜ੍ਹ, ਅਮਲੋਹ, ਖੰਨਾ, ਮਲੇਰਕੋਟਲਾ ਅਤੇ ਲੁਧਿਆਣਾ ਜਾਣ ਲਈ ਵਰਤਿਆ ਜਾ ਸਕੇਗਾ।
ਉਨ੍ਹਾਂ ਹੋਰ ਦੱਸਿਆ ਕਿ ਟੀ. ਪੁਆਂਇੰਟ ਨੇੜੇ ਆਈ.ਟੀ.ਆਈ. ਬਸੀ ਪਠਾਣਾ ਵਾਇਆ ਬਸੀ ਪਠਾਣਾ ਤੋਂ ਸ਼ਹੀਦਗੜ੍ਹ ਤੋਂ ਫ਼ਤਹਿਪੁਰ ਅਰਾਂਈਆਂ ਤੋਂ ਰਾਏਪੁਰ ਗੁੱਜਰਾਂ ਤੋਂ ਦੁਫੇੜਾ ਮੋੜ ਤੋਂ ਭੈਰੋਂਪੁਰ ਤੋਂ ਚੰਡੀਗੜ੍ਹ ਜਾਣ ਅਤੇ ਆਉਣ ਲਈ, ਦੁਫੇੜਾ ਮੋੜ ਤੋਂ ਟੀ.ਪੁਆਂਇੰਟ ਭੈਰੋਂਪੁਰ ਤੋਂ ਚੰਡੀਗੜ੍ਹ ਜਾਣ ਅਤੇ ਆਉਣ ਲਈ ਅਤੇ ਦੁਫੇੜਾ ਮੋੜ ਤੋਂ ਟੀ. ਪੁਆਂਇੰਟ ਭੈਰੋਂਪੁਰ ਤੋਂ ਮੰਡੋਫਲ ਤੋਂ ਸਮਸੇਰ ਨਗਰ ਚੌਂਕ ਤੋਂ ਓਵਰ ਬ੍ਰਿਜ ਤੋਂ ਜੀ.ਟੀ. ਰੋਡ ਤੋਂ ਪਟਿਆਲਾ, ਜੀ.ਟੀ. ਰੋਡ ਸਰਹਿੰਦ, ਗੋਬਿੰਦਗੜ੍ਹ, ਅਮਲੋਹ, ਖੰਨਾ ਤੇ ਮਲੇਰਕੋਟਲਾ ਜਾਣ ਲਈ ਹੋਵੇਗਾ।