ਸੀਨੀਅਰ ਕਾਂਗਰਸੀ ਆਗੂ ਪੰਜਾਬ ਲੋਕ ਕਾਂਗਰਸ ਵਿੱਚ ਹੋਏ ਸ਼ਾਮਲ
ਸੀਨੀਅਰ ਕਾਂਗਰਸੀ ਆਗੂ ਪੰਜਾਬ ਲੋਕ ਕਾਂਗਰਸ ਵਿੱਚ ਹੋਏ ਸ਼ਾਮਲ
- ਨਵੇਂ ਆਗੂਆਂ ਨੂੰ ਮੀਤ ਪ੍ਰਧਾਨ ਦਾ ਅਹੁਦਾ ਦੇਕੇ ਨਿਵਾਜਿਆ
ਰਾਜੇਸ਼ ਗੌਤਮ,ਪਟਿਆਲਾ, 14 ਫਰਵਰੀ 2022
ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਨਵੀਂ ਪਾਰਟੀ ਵਿੱਚ ਲੋਕਾਂ ਦਾ ਰੁਝਾਨ ਦਿਨੋਂ ਦਿਨ ਸਿਰ ਚੜ੍ਹ ਕੇ ਬੋਲ ਰਿਹਾ ਹੈ। ਅੱਜ ਇਸੇ ਲੜੀ ਤਹਿਤ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਆਗੂ ਪਾਰਟੀ ਨੂੰ ਅਲਵਿਦਾ ਕਹਿ ਕੇ ਬੀਬਾ ਜੀ ਇੰਦਰ ਕੌਰ ਪੰਜਾਬ ਦੇ ਜਨਰਲ ਸਕੱਤਰ ਕੇ.ਕੇ ਸਰਮਾ ਜ਼ਿਲ੍ਹਾ ਪ੍ਰਧਾਨ ਕੇ.ਕੇ ਮਲਹੋਤਰਾ ਪੰਜਾਬ ਡੀਵੈਲਪਮੈਂਟ ਬੋਰਡ ਚੇਅਰਮੈਂਨ ਗੋਪੀ ਰੰਗੀਲਾ ਅਤੇ ਸੀਨੀਅਰ ਆਗੂ ਸੰਜੇ ਸ਼ਰਮਾ ਦੀ ਰਹਿਨੁਮਾਈ ਹੇਠ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ। ਸ਼ਾਮਲ ਹੋਣ ਵਾਲਿਆਂ ਵਿਚ ਕਾਂਗਰਸ ਦੇ ਜਰਨਲ ਸਕੱਤਰ ਰਜਿੰਦਰ ਕੁਮਾਰ ਪਪ ਅਤੇ ਜਨਰਲ ਸਕੱਤਰ ਭੁਪਿੰਦਰ ਕੁਮਾਰ ਗੁਪਤਾ ਅਤੇ ਹੋਰ ਆਗੂ ਪ੍ਰਮੁੱਖ ਹਨ। ਇਸ ਮੌਕੇ ਨਵੇਂ ਆਗੂਆਂ ਨੂੰ ਪੀ.ਐਲ. ਸੀ ਵਿਚ ਮੀਤ ਪ੍ਰਧਾਨ ਦਾ ਅਹੁਦਾ ਦੇ ਕੇ ਨਿਵਾਜ਼ਿਆ ਗਿਆ। ਇਸ ਮੌਕੇ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਓਹ ਕੈਪਟਨ ਅਮਰਿੰਦਰ ਸਿੰਘ ਵੱਲੋ ਪੰਜਾਬ ਦੀ ਭਲਾਈ ਲਈ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹਨ ਅਤੇ ਉਨ੍ਹਾਂ ਦੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਲਈ ਦਿਨ ਰਾਤ ਮਿਹਨਤ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਪਟਿਆਲਾ ਸ਼ਹਿਰੀ ਤੋਂ ਸੀਟ ਤੋਂ ਰਿਕਾਰਡ ਤੋੜ ਵੋਟਾਂ ਨਾਲ ਜੇਤੂ ਬਣਾਉਣਗੇ।