ਸੁਖਬੀਰ ਬਾਦਲ ਦੀ ਆਮਦ ਤੇ 4 ਅਤੇ 5 ਦਸੰਬਰ ਨੂੰ ਯੂਥ ਅਕਾਲੀ ਦਲ ਵੱਲੋਂ ਵੱਡੇ ਰੋਡ ਸੋ ਦੀ ਤਿਆਰੀ – ਝਿੰਜਰ, ਮਿੱਤਲ।
ਸੁਖਬੀਰ ਬਾਦਲ ਦੀ ਆਮਦ ਤੇ 4 ਅਤੇ 5 ਦਸੰਬਰ ਨੂੰ ਯੂਥ ਅਕਾਲੀ ਦਲ ਵੱਲੋਂ ਵੱਡੇ ਰੋਡ ਸੋ ਦੀ ਤਿਆਰੀ – ਝਿੰਜਰ, ਮਿੱਤਲ।
ਅਸ਼ੋਕ ਧੀਮਾਨ,ਸ਼੍ਰੀ ਫ਼ਤਹਿਗੜ੍ਹ ਸਾਹਿਬ, 28 ਨਵੰਬਰ,2021
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 4 ਚਾਰ ਦਸੰਬਰ ਨੂੰ ਅਮਲੋਹ 5 ਦਸੰਬਰ ਨੂੰ ਫਤਹਿਗੜ੍ਹ ਸਾਹਿਬ ਆ ਰਹੇ ਹਨ ਯੂਥ ਅਕਾਲੀ ਦਲ ਵੱਲੋਂ ਅਮਲੋਹ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਤੇ ਫਤਿਹਗੜ੍ਹ ਸਾਹਿਬ ਵਿੱਚ ਉਮੀਦਵਾਰ ਜਗਦੀਪ ਸਿੰਘ ਚੀਮਾ ਦੀ ਅਗਵਾਈ ਵਿੱਚ ਸੁਖਬੀਰ ਸਿੰਘ ਬਾਦਲ ਦੇ ਸਵਾਗਤ ਲਈ ਵਡਾ ਰੋਡ ਸ਼ੋਅ ਕੀਤਾ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਤੇ ਕੋਮੀ ਬੁਲਾਰੇ ਸਰਬਜੀਤ ਸਿੰਘ ਝਿੰਜਰ ਤੇ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸ਼ਿੰਦਰਪਾਲ ਵਿੱਕੀ ਨੇ ਕੀਤਾ। ਉਕਤ ਦੋਵੇਂ ਆਗੂਆਂ ਨੇ ਗੱਲਬਾਤ ਕਰਦਿਆਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੂਰੇ ਪੰਜਾਬ ਦੇ ਹਲਕਿਆਂ ਵਿੱਚ ਜਾ ਕੇ ਪਾਰਟੀ ਦੇ ਉਮੀਦਵਾਰਾਂ ਲਈ ਪ੍ਰਚਾਰ ਕਰ ਰਹੇ ਹਨ। ਓਹਨਾਂ ਅੱਗੇ ਕਿਹਾ ਕਿ 4 ਤੇ 5 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਜ਼ਿਲਾ ਫਤਿਹਗਡ਼੍ਹ ਸਾਹਿਬ ਦੇ ਹਲਕਿਆਂ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ। ਇਨ੍ਹਾਂ ਰੈਲੀਆਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠ ਹੋਣ ਦੀ ਉਮੀਦ ਹੈ। ਉਪਰੋਕਤ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਦੇ ਵਰਕਰ ਇਨ੍ਹਾਂ ਰੈਲੀਆਂ ਲਈ ਤਿਆਰ ਬਰ ਤਿਆਰ ਹਨ। ਵੱਡੇ ਰੋਡ ਸੋ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨੌਜਵਾਨ ਇਨਾ ਰੈਲੀਆਂ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਵਿੱਚ ਲਿਆਉਣਾ ਜ਼ਰੂਰੀ ਹੈ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਇੱਕ ਪੰਜਾਬ ਦੀ ਉਹ ਪਾਰਟੀ ਹੈ ਜੋ ਪੰਜਾਬ ਦੇ ਹਿੱਤਾਂ ਨੂੰ ਲੈ ਕੇ ਚੱਲਦੀ ਹੈ।