ਹਾਈ ਐਂਡ ਜਾਬ ਫੇਅਰ ਦੌਰਾਨ ਜਿਲੇ ਵਿਚ ਲਗਾਏ ਜਾ ਰਹੇ ਹਨ ਪਲੇਸਮੈਂਟ ਕੈਂਪ
– ਕੈਂਪ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਭਲਕੇ ਜਿ਼ਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਿਪੋਰਟ ਕਰ ਸਕਦੇ ਹਨ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 03 ਦਸੰਬਰ: 2021
ਵਧੀਕ ਡਿਪਟੀ ਕਮਿਸ਼ਨਰ-ਕਮ-ਮੁੱਖ ਕਾਰਜਕਾਰੀ ਅਫਸਰ ਜਿ਼ਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜਗਾਰ ਮਿਸ਼ਨ ਤਹਿਤ ਜਿ਼ਲ੍ਹੇ ਦੇ ਬੇਰੋਜ਼ਗਾਰਾਂ ਨੂੰ ਉੱਚ ਸਾਲਾਨਾ ਪੈਕਜ਼ ਦੀਆਂ ਨੌਕਰੀਆਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮਿਤੀ 6 ਦਸੰਬਰ ਨੂੰ Privy Solution Comapny ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ Online ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਇਸ ਆਨ ਲਾਈਨ ਪਲੇਸਮੈਂਟ ਕੈਂਪ ਨੂੰ ਬੇਰੋਜ਼ਗਾਰ 6 ਦਸੰਬਰ ਨੂੰ ਸਵੇਰੇ 11 ਵਜੇ ਤੋਂ https://meet.google.com/kce-
ਸ਼੍ਰੀਮਤੀ ਦਰਸ਼ੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਕੋਈ ਵੀ ਗ੍ਰੈਜੂਏਟ ਪ੍ਰਾਰਥੀ ਭਾਗ ਲੈ ਸਕਦਾ ਹੈ। ਵਧੇਰੇ ਜਾਣਕਾਰੀ ਲਈ ਕੱਲ ਮਿਤੀ 4-12-2021 ਨੂੰ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ, ਕਮਰਾ ਨੰ: 119 (A) ਸਵੇਰੇ 10 ਤੋਂ 2 ਵਜੇ ਤੱਕ ਜਾਂ ਹੈਲਪਲਾਈਨ ਨੰਬਰ 9915682436 ਤੇ ਸੰਪਰਕ ਕੀਤਾ ਜਾ ਸਕਦਾ ਹੈ