ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਪਟਿਆਲਾ ਰੋਜ਼ਗਾਰ ਮੇਲਾ: 21 ਦਸੰਬਰ
ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਪਟਿਆਲਾ ਰੋਜ਼ਗਾਰ ਮੇਲਾ: 21 ਦਸੰਬਰ
ਰਾਜੇਸ਼ ਗੌਤਮ,ਪਟਿਆਲਾ, 20 ਦਸੰਬਰ: 2021
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੌਤਮ ਜੈਨ ਨੇ ਦੱਸਿਆ ਕਿ 21 ਦਸੰਬਰ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਪਟਿਆਲਾ ਵਿਖੇ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਸਕੀਮ ਦੇ ਵਿਦਿਆਰਥੀਆਂ ਲਈ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੁਜ਼ਗਾਰ ਮੇਲੇ ‘ਚ ਕਾਪੀਟੈਂਟ ਮਿਨਰਜੀ, ਡਾਕਟਰ ਆਈ.ਟੀ.ਐਮ, ਸਟੇਟ ਬੈਂਕ ਆਫ਼ ਇੰਡੀਆ, ਸਵਿਗੀ, ਮੈਕਸ ਹਸਪਤਾਲ ਮੋਹਾਲੀ, ਅੱਲੀਆਂਸ ਇੰਟੀਗਰੇਟਡ ਲਿਮਟਿਡ ਆਦਿ ਕੰਪਨੀਆਂ ਲਈ ਕਾਮਿਆਂ ਦੀ ਚੋਣ ਕੀਤੀ ਜਾਵੇਗੀ । ਸ਼੍ਰੀ ਗੌਤਮ ਜੈਨ ਨੇ ਕਿਹਾ ਕਿ ਰੁਜ਼ਗਾਰ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਇਹ ਨੌਕਰੀ ਮੇਲਾ ਲਾਹੇਵੰਦ ਸਾਬਤ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੇਲੇ ‘ਚ ਭਾਗ ਲੈਣ ਦੀ ਅਪੀਲ ਕੀਤੀ ।