Skip to content
Advertisement
ਜ਼ਿਲ੍ਹਾ ਪੱਧਰ `ਤੇ ਮਾਸਟਰ ਟ੍ਰੇਨਰਾਂ ਨੂੰ ਈ.ਵੀ.ਐਮ, ਵੀ.ਵੀ.ਪੈਟ ਸਬੰਧੀ ਟ੍ਰੇਨਿੰਗ
ਵੋਟਰ ਜਾਗਰੂਕਤਾ ਕੈਂਪ ਲਗਾਉਣ ਸਬੰਧੀ ਦਿੱਤੀ ਜਾਣਕਾਰੀ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ 1 ਦਸੰਬਰ 2021
ਜ਼ਿਲ੍ਹਾ ਚੋਣ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮਾਸਟਰ ਟਰੇਨਰ ਸੰਦੀਪ ਅਨੇਜਾ ਅਤੇ ਅਜੀਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ 79, 80,81,82 ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਡੀ.ਸੀ ਦਫ਼ਤਰ ਫ਼ਾਜਿਲਕਾ ਦੇ ਮੀਟਿੰਗ ਹਾਲ ਵਿਖੇ ਅਸੈਂਬਲੀ ਮਾਸਟਰ ਟਰੇਨਰਾਂ ਨੂੰ ਈ.ਵੀ.ਐਮ ਅਤੇ ਵੀ.ਵੀ. ਪੈਟ. ਸਬੰਧੀ ਟੇ੍ਰਨਿੰਗ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਜੋਂ ਅਤੇ ਆਮ ਲੋਕਾਂ ਵਿੱਚ ਈ.ਵੀ.ਐਮ., ਵੀ.ਵੀ.ਪੈਟ. ਬਾਰੇ ਜਾਗਰੂਕਤਾ ਫੈਲਾਉਣ ਲਈ ਇਹ ਟਰੇਨਿੰਗ ਕਰਵਾਈ ਗਈ। ਇਸ ਟਰੇਨਿੰਗ ਵਿੱਚ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰ ਸੰਦੀਪ ਅਨੇਜਾ ਨੇ ਅਸੈਂਬਲੀ ਲੈਵਲ ਮਾਸਟਰ ਟ੍ਰੇਨਰਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਸਿਖਲਾਈ ਸੈਸ਼ਨ ਵਿੱਚ ਸਵੀਪ ਪ੍ਰੋਜੈਕਟ ਦੇ ਉਪ ਜ਼ਿਲ੍ਹਾ ਨੋਡਲ ਅਫ਼ਸਰ ਪ੍ਰਿੰਸੀਪਲ ਰਜਿੰਦਰ ਵਿਖੋਨਾ ਵੀ ਹਾਜ਼ਰ ਸਨ ਉਨ੍ਹਾਂ ਵੱਲੋਂ ਸਮੂਹ ਮਾਸਟਰ ਟ੍ਰੇਨਰਾਂ ਨੂੰ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ ਦੀ ਅਪੀਲ ਕੀਤੀ। ਡੀ.ਸੀ. ਦਫ਼ਤਰ ਕੰਪਲੈਕਸ ਵਿੱਚ ਬਣਾਏ ਗਏ ਵੋਟਰ ਜਾਗਰੂਕਤਾ ਬੂਥ ਵਿੱਚ ਵੀ ਈ.ਵੀ.ਐਮ. ਵੀ.ਵੀ.ਪੈਟ ਦਾ ਪ੍ਰਦਰਸ਼ਨ ਕੀਤਾ ਗਿਆ।
Advertisement
Advertisement
error: Content is protected !!