PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਪੰਜਾਬ ਫ਼ਿਰੋਜ਼ਪੁਰ ਮਾਲਵਾ ਰਾਜਸੀ ਹਲਚਲ

11 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

Advertisement
Spread Information

11 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

  • 30 ਨਵੰਬਰ ਤੱਕ 2842 ਕੇਸ  ਕੌਮੀ ਲੋਕ ਅਦਾਲਤ ਵਿੱਚ ਨਿਪਟਾਰੇ ਲਈ ਪਹੁੰਚੇ ਹਨ-ਸੀਜੇਐੱਮ
  • ਧਿਰਾਂਦੀ ਆਪਸੀ ਸਹਿਮਤੀ ਨਾਲ ਹੋਵੇਗਾ ਕੇਸਾਂ ਦਾ ਨਿਪਟਾਰਾ, ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਕਿਸਮ ਦੇ ਦੀਵਾਨੀ ਕੇਸ, ਪਰਿਵਾਰਿਕ ਝਗੜੇ, ਰੈਵਿਨਿਊ ਕੇਸ ਅਤੇ ਚੈੱਕ ਬਾਊਂਸ ਆਦਿ ਕੇਸਾਂ ਦੀ ਹੋਵੇਗੀ ਸੁਣਵਾਈ
  • ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਿਰੋਜ਼ਪੁਰ ਦੇ ਪੱਤਰਕਾਰਾਂ ਨਾਲਰੱਖੀ ਇੱਕ ਵਿਸ਼ੇਸ਼ ਮੀਟਿੰਗ

ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 2 ਦਸੰਬਰ 2021

 11 ਦਸੰਬਰ 2021 ਨੂੰ ਜ਼ਿਲ੍ਹਾ ਫਿਰੋਜ਼ਪੁਰ ਅਤੇ ਸਬ ਡਵੀਜ਼ਨ ਗੁਰੂਹਰਸਹਾਏ ਤੇ ਜ਼ੀਰਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ।ਇਸ ਨੈਸ਼ਨਲ ਲੋਕ ਅਦਾਲਤ ਵਿੱਚ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਇਸ ਲਈ ਲੋਕ ਇਸ ਨੈਸ਼ਨਲ ਲੋਕ ਅਦਾਲਤ ਦਾ ਵੱਧ ਲਾਭ ਉਠਾਉਣ ਅਤੇ ਆਪਣੇ ਝਗੜੇ ਨਿਪਟਾਉਣ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਟਿਵ ਕੇਸ ਜੋ ਕਿ ਅਜੇ ਤੱਕ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਉਹ ਕੇਸ ਵੀ ਇਸ ਲੋਕ ਅਦਾਲਤ ਵਿੱਚ ਨਿਪਟਾਏ ਜਾਣਗੇ ਤੇ ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਕਿਸਮ ਦੇ ਦੀਵਾਨੀ ਕੇਸ, ਪਰਿਵਾਰਿਕ ਝਗੜੇ, ਰੈਵਿਨਿਊ ਕੇਸ, ਚੈੱਕ ਬਾਊਂਸ, ਬੈਂਕ ਲੋਨ ਕੇਸ, ਇਨਸ਼ਿਉਰੈਂਸ ਰਿਕਵਰੀ ਕੇਸ, ਬਿਜਲੀ ਤੇ ਪਾਣੀ ਦੇ ਬਿੱਲ ਕੇਸਾਂ ਆਦਿ ਦੀ ਵੀ ਸੁਣਵਾਈ ਹੋਵੇਗੀ। ਇਹ ਪ੍ਰਗਟਾਵਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਏਕਤਾ ਉੱਪਲ ਵੱਲੋਂ ਫਿਰੋਜ਼ਪੁਰ ਦੇ ਪੱਤਰਕਾਰਾਂ ਨਾਲ ਰੱਖੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ।

          ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਏਕਤਾ ਉੱਪਲ ਨੇ ਦੱਸਿਆ ਕਿਇਸ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਇਸ ਨਾਲ ਧਿਰਾਂ ਨੂੰ ਮੁਕੱਦਮੇਬਾਜ਼ੀ ਤੋਂ ਮੁਕਤੀ ਮਿਲਦੀ ਹੈ। । ਉਨ੍ਹਾਂ ਅੱਗੇ ਦੱਸਿਆ ਕਿ 30 ਨਵੰਬਰ ਤੱਕ 2842 ਕੇਸ ਨਿਪਟਾਰੇ ਲਈਕੌਮੀ ਲੋਕ ਅਦਾਲਤ ਵਿੱਚ ਪਹੁੰਚੇ ਹਨ ਤੇ ਹੋਰ ਵੀ ਪਹੁੰਚ ਰਹੇ ਹਨ ਸਮੂਹ ਜ਼ਿਲ੍ਹਾ ਨਿਵਾਸੀ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ।

ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਮੌਕੇ ਦੱਸਿਆ ਕਿ ਲੋਕਾਂ ਨੂੰ ਸਸਤਾ ਤੇ ਛੇਤੀ ਇਨਸਾਫ਼ ਮੁਹੱਈਆ ਕਰਵਾਉਣ ਲਈ ਹੀ ਇਹ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ, ਮਿਡੀਏਸ਼ਨ ਸੈਂਟਰ, ਫਰੰਟ ਆਫਿਸ ਆਦਿ ਦੀਆਂ ਵੱਧ ਤੋਂ ਵੱਧ ਸੁਵਿਧਾਵਾਂ ਦੀ ਜਾਣਕਾਰੀ ਆਮ ਵਰਗ ਨੂੰ ਹੋਣੀ ਜ਼ਰੂਰੀ ਹੈ ਇਸ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਪਣੇ ਪੱਧਰ ‘ਤੇ ਵੀ ਸ਼ਹਿਰ ਅਤੇ ਪਿੰਡਾਂ ਦੇ ਦੌਰੇ ਕਰ ਕੇ, ਵੈਬੀਨਾਰ\ਸੈਮੀਨਾਰ ਦਾ ਆਯੋਜਨ ਕਰਕੇ ਆਮ ਲੋਕਾਂ ਨੂੰ ਕੌਮੀ ਲੋਕ ਅਦਾਲਤ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ, ਸਕੀਮਾਂ ਤੇ ਸਮਾਜਿਕ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀਆਂ ਸਾਰੀਆਂ ਸੇਵਾਵਾਂ/ਗਤੀਵਿਧੀਆਂ/ਪ੍ਰਾਪਤੀਆਂ ਦਾ ਪ੍ਰਸਾਰਣ ਕਰਕੇ ਹੋਰ ਲੋੜਵੰਦ ਲੋਕਾਂ ਨੂੰ ਜਾਗਰੂਕ ਕਰਕੇ ਸੱਸਤੇ ਅਤੇ ਛੇਤੀ ਇਨਸਾਫ਼ ਉਪਲੱਬਧ ਕਰਵਾਉਣ ਵਿੱਚ ਉਹ ਮਦਦਗਾਰ ਸਾਬਿਤ ਹੋਣ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!