Skip to content
Advertisement
11 ਦਸੰਬਰ ਨੂੰ ਹੋਵੇਗਾ ਕੌਮੀ ਲੋਕ ਅਦਾਲਤ ਦਾ ਆਯੋਜਨ
ਪਰਦੀਪ ਕਸਬਾ,ਸੰਗਰੂਰ, 3 ਦਸੰਬਰ:2021
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਤੀ 11 ਦਸੰਬਰ 2021 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ।ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦਾ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਅਤੇ ਸੈਸ਼ਨ ਜੱਜ -ਸਹਿਤ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਸ੍ਰੀ ਹਰਪਾਲ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ 138 ਐਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਜੰਗਲਾਤ ਵਿਭਾਗ ਦੇ ਕੇਸ, ਬਿਜਲੀ, ਪਾਣੀ, ਸੀਵਰੇਜ, ਵਾਟਰ ਸਪਲਾਈ, ਹਾਉਸ ਟੈਕਸ ਆਦਿ ਸਾਰੇ ਤਰ੍ਹਾਂ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜਾਮੰਦੀ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ 11 ਦਸੰਬਰ 2021 ਨੂੰ ਕੌਮੀ ਲੋਕ ਅਦਾਲਤ, ਸੰਗਰੂਰ ਹੈਡ ਕੁਆਟਰ ਦੀ ਅਦਾਲਤਾਂ ਅਤੇ ਸਬ-ਡਵੀਜ਼ਨਾਂ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿਖੇ ਵੀ ਲਗਾਈਆਂ ਜਾਣਗੀਆਂ।
ਜਿਲ੍ਹਾ ਅਤੇ ਸੈਸ਼ਨ ਜੱਜ, ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀਮਤੀ ਦਿਪਤੀ ਗੋਇਲ, ਸਿਵਲ ਜੱਜ (ਸੀਨੀਅਰ ਡੀਵੀਜ਼ਨ)/ਸੀ.ਜੇ.ਐਮ -ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨੇ ਬੈਂਕ ਅਧਿਕਾਰੀਆਂ ਨਾਲ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬੈਂਕ ਅਧਿਕਾਰੀਆਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਰੱਖਣ ਲਈ ਕਿਹਾ ਗਿਆ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਆਪਸੀ ਰਾਜੀਨਾਮੇ ਰਾਹੀਂ ਹੋ ਸਕੇ। ਉਹਨਾਂ ਦੱਸਿਆ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਹੋ ਜਾਂਦਾ ਹੈ, ਉਹਨਾਂ ਖਿਲਾਫ ਅੱਗੇ ਅਪੀਲ ਨਹੀ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ।ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਲਏ ਗਏ ਫੈਸਲਿਆਂ ਨੂੰ ਦਿਵਾਨੀ ਕੋਰਟ ਦੀ ਡਿਗਰੀ ਵਾਲੀ ਮਾਨਤਾ ਪ੍ਰਾਪਤ ਹੈ।
Advertisement
Advertisement
error: Content is protected !!