Skip to content
Advertisement
18 ਤੋਂ 20 ਫਰਵਰੀ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 10 ਮਾਰਚ ਨੂੰ ਡਰਾਈ ਡੇ ਘੋਸ਼ਿਤ
ਪਰਦੀਪ ਕਸਬਾ,ਸੰਗਰੂਰ, 7 ਫਰਵਰੀ 2022
ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸਾਂ ਤਹਿਤ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਮਿਤੀ 20 ਜਨਵਰੀ, 2022 ਨੂੰ ਕਰਵਾਈਆਂ ਜਾ ਰਹੀਆਂ ਹਨ। ਵੋਟਾਂ ਦੀ ਗਿਣਤੀ ਮਿਤੀ 10 ਮਾਰਚ, 2022 ਨੂੰ ਕੀਤੀ ਜਾਵੇਗੀ। ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ’ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਿਤੀ 18 ਫਰਵਰੀ ਤੋਂ 20 ਫਰਵਰੀ, 2022 ਤੱਕ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ ਭਾਵ ਮਿਤੀ 10 ਮਾਰਚ, 2022 ਨੂੰ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ।
ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਸੰਗਰੂਰ ਦੀ ਹਦੂਦ ਅੰਦਰ ਮਿਤੀ 18 ਫਰਵਰੀ, 2022 ਨੂੰ ਸ਼ਾਮ 6 ਵਜੇ ਤੋਂ 20 ਫਰਵਰੀ, 2022 ਨੂੰ ਚੋਣਾਂ ਮੁਕੰਮਲ ਹੋਣ ਤੱਕ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ ਮਿਤੀ 10 ਮਾਰਚ, 2022 ਨੂੰ ਡਰਾਈ ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਜਾਂਦੀ ਹੈ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜ਼ਤ ਹੈ ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।
Advertisement
Advertisement
error: Content is protected !!