Skip to content
Advertisement
18 ਫਰਵਰੀ 2022 ਨੂੰ ਸ਼ਾਮ 6 ਵਜੇ ਤੋਂ ਪਹਿਲਾ ਪਹਿਲਾਂ ਹਲਕੇ ਤੋਂ ਬਾਹਰੋਂ ਆਏ ਲੋਕਾਂ ਨੂੰ ਵਾਪਸ ਜਾਣ ਦੀ ਹਦਾਇਤ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 18 ਫਰਵਰੀ 2022
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਭਿਜੀਤ ਕਪਲਿਸ਼ ਨੇ ਸੀ.ਆਰ.ਪੀ.ਸੀ. ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਲਕੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਹੈ ਕਿ 18 ਫਰਵਰੀ 2022 ਨੂੰ ਸ਼ਾਮ 6 ਵਜੇ ਤੋਂ ਪਹਿਲਾ ਪਹਿਲਾਂ ਵਾਪਸ ਚਲੇ ਜਾਣ। ਜੇਕਰ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸੀ.ਆਰ.ਪੀ.ਸੀ. 1973 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਹ ਹੁਕਮ 10 ਮਾਰਚ 2022 ਤੱਕ ਲਾਗੂ ਰਹਿਣਗੇ।
ਹੁਕਮਾਂ ਵਿਚ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ-2022 ਜ਼ੋ ਕਿ 20 ਫਰਵਰੀ 2022 ਨੂੰ ਹੋਣ ਜਾ ਰਹੀਆਂ ਹਨ। ਇਨ੍ਹਾ ਚੋਣਾ ਸਬੰਧੀ ਚੋਣ ਪ੍ਰਚਾਰ 18 ਫਰਵਰੀ 2022 ਨੂੰ ਸ਼ਾਮ 6 ਵਜੇ ਤੋਂ ਬੰਦ ਹੋ ਜਾਵੇਗਾ। ਮਾਡਲ ਕੋਡ ਆਫ ਕੰਡਕਟ ਦੇ ਮੈਨੂਅਲ ਦੇ ਚੈਪਟਰ ਨੰਬਰ 8 ਦੇ ਸੈਕਸ਼ਨ 8.2 (8.2.1) ਅਨੁਸਾਰ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਹਲਕੇ ਦੇ ਅੰਦਰ ਕੋਈ ਵੀ ਚੋਣ ਪ੍ਰਚਾਰ ਨਹੀਂ ਕਰ ਸਕਦਾ ਅਤੇ ਹਲਕੇ ਤੋਂ ਬਾਹਰੋਂ ਆਏ, ਹਲਕੇ ਦੇ ਅੰਦਰ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਦੀ ਮੌਜੂਦਗੀ ਉਸ ਹਲਕੇ ਵਿਚ ਨਹੀਂ ਹੋਣੀ ਚਾਹੀਦੀ। ਚੋਣ ਪ੍ਰਚਾਰ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਉਨ੍ਹਾਂ ਦੀ ਲਗਾਤਾਰ ਮੌਜੂਦਗੀ ਆਜਾਦ ਅਤੇ ਨਿਰਪੱਖ ਚੋਣਾਂ ਲਈ ਮਾਹੌਲ ਨੂੰ ਖਰਾਬ ਕਰ ਸਕਦੀ ਹੈ।
Advertisement
Advertisement
error: Content is protected !!