ਵਿਧਾਇਕ ਨਾਗਰਾ ਨੇ ਪਿੰਡ ਸੰਗਤਪੁਰ ਸੋਢੀਆਂ ਵਿਖੇ 230 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡੇ
ਵਿਧਾਇਕ ਨਾਗਰਾ ਨੇ ਪਿੰਡ ਸੰਗਤਪੁਰ ਸੋਢੀਆਂ ਵਿਖੇ 230 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡੇ
ਬੀ ਟੀ ਐਨ , ਫਤਹਿਗੜ੍ਹ ਸਾਹਿਬ, 26 ਸਤੰਬਰ
ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਾਸੀਆਂ ਦੀਆਂ ਸਾਰੀਆਂ ਲੋੜਾਂ ਪੂਰੀਆਂ ਕਰਨ ਤੇ ਮਸਲੇ ਹੱਲ ਕਰਨ ਲਈ ਵਚਨਬੱਧ ਹੈ ਤਾਂ ਜੋ ਕੋਈ ਵੀ ਵਿਅਕਤੀ ਇੱਕ ਚੰਗੀ ਜ਼ਿੰਦਗੀ ਜਿਉਣ ਤੋਂ ਸੱਖਣਾ ਨਾ ਰਹੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਸੰਗਤਪੁਰ ਸੋਢੀਆਂ ਵਿਖੇ 230 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡਣ ਮੌਕੇ ਕੀਤਾ।
ਸ. ਨਾਗਰਾ ਨੇ ਕਿਹਾ ਕਿ ਸਿਰ ਦੀ ਛੱਤ ਹਰ ਇਨਸਾਨ ਦੀ ਮੁੱਢਲੀ ਲੋੜ ਹੈ। ਇਸ ਤੋਂ ਬਾਅਦ ਇਨਸਾਨ ਜ਼ਿੰਦਗੀ ਦੇ ਹੋਰਨਾਂ ਰਾਹਾਂ ਵੱਲ ਤੁਰਦਾ ਹੈ। ਪਲਾਟਾਂ ਦੀ ਵੰਡ ਕਰਦਿਆਂ ਉਹਨਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ। ਇਸ ਨਾਲ ਲੌੜਵੰਦਾਂ ਦੀ ਮੁੱਢਲੀ ਲੋੜ ਪੂਰੀ ਹੋ ਰਹੀ ਤੇ ਉਹ ਜ਼ਿੰਦਗ਼ੀ ਵਿੱਚ ਤਰੱਕੀ ਕਰਨ ਲਈ ਇਸ ਤੋਂ ਅੱਗੇ ਕਦਮ ਪੁੱਟ ਸਕਣਗੇ। ਉਹਨਾਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਰਹਿੰਦੇ ਕਿਸੇ ਵੀ ਲੋੜਵੰਦ ਨੂੰ ਘਰ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।
ਸ. ਨਾਗਰਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੰਗੀ ਪੱਧਰ ਉੱਤੇ ਜਾਰੀ ਵੀ ਹਨ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।
ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਵਾਇਸ ਚੇਅਰਮੈਨ ਹਰਬੰਸ ਸਿੰਘ ਜੇ.ਈ,ਸਰਪੰਚ ਦਵਿੰਦਰ ਸਿੰਘ ਜੱਲਾ,ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ,ਨੰਬਰਦਾਰ ਭਰਭੂਰ ਜਗਵਿੰਦਰ ਸਿੰਘ,ਮਨਜਿੰਦਰ ਸਿੰਘ ਨੰਬਰਦਾਰ,ਰਣਜੀਤ ਸਿੰਘ, ਜੋਗੀ ਰਾਏ ਸਿੰਘ ਪੰਚ ,ਭੁਪਿੰਦਰ ਸਿੰਘ ਪੰਚ, ਅਮਰਜੀਤ ਸਿੰਘ,ਮਾਸਟਰ ਨਰਿੰਦਰ ਸਿੰਘ, ਜਰਨੈਲ ਸਿੰਘ,ਮਨਜਿੰਦਰ ਬਰਾੜ, ਰਾਮਚੰਦਰ, ਭੁਪਿੰਦਰ ਸਿੰਘ ਲਾਡੀ ਕ੍ਰਿਸ਼ਨ ਸਿੰਘ ਡੀਪੂ ਹੋਲਡਰ ਤੇ ਹੋਰ ਪਤਵੰਤੇ ਹਾਜ਼ਰ ਸਨ।