ਵਿਧਾਨ ਸਭਾ ਚੋਣਾਂ: ਨਾਮਜ਼ਦਗੀਆਂ ਦੇ ਅੰਤਿਮ ਦਿਨ 20 ਉਮੀਦਵਾਰਾਂ ਨੇ ਭਰੇ ਕਾਗਜ਼
ਵਿਧਾਨ ਸਭਾ ਚੋਣਾਂ: ਨਾਮਜ਼ਦਗੀਆਂ ਦੇ ਅੰਤਿਮ ਦਿਨ 20 ਉਮੀਦਵਾਰਾਂ ਨੇ ਭਰੇ ਕਾਗਜ਼
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 01 ਫਰਵਰੀ 2022
ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੰਤਿਮ ਦਿਨ ਅੱਜ 20 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫਸਰਾਂ ਕੋਲ ਦਾਖਲ ਕਰਵਾਏ। ਵਿਧਾਨ ਸਭਾ ਹਲਕਾ 54-ਬਸੀ ਪਠਾਣਾਂ ਤੋਂ 05, ਹਲਕਾ 55-ਫ਼ਤਹਿਗੜ੍ਹ ਸਾਹਿਬ ਤੋਂ 09 ਅਤੇ 56 ਅਮਲੋਹ ਤੋਂ 06 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਂਝੀ ਕੀਤੀ।
ਵਿਧਾਨ ਸਭਾ ਹਲਕਾ 54-ਬਸੀ ਪਠਾਣਾਂ ਤੋਂ ਆਜ਼ਾਦ ਉਮੀਦਵਾਰ ਅਮਨਦੀਪ ਕੌਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਧਰਮ ਸਿੰਘ, ਆਜ਼ਾਦ ਉਮੀਦਵਾਰ ਰਾਜਵੰਤ ਕੌਰ, ਪੰਜਾਬ ਲੋਕ ਕਾਂਗਰਸ ਦੇ ਦੀਪਕ ਜੋਤੀ, ਸਮਾਜਵਾਦੀ ਪਾਰਟੀ ਦੇ ਲਖਵੀਰ ਸਿੰਘ ਨੇ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਸ਼੍ਰੀ ਯਸ਼ਪਾਲ ਸ਼ਰਮਾ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਵਿਧਾਨ ਸਭਾ ਹਲਕਾ 55-ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਕੁਲਜੀਤ ਸਿੰਘ ਨਾਗਰਾ ਤੇ ਮਨਦੀਪ ਕੌਰ, ਸੰਯੁਕਤ ਸੰਘਰਸ਼ ਪਾਰਟੀ ਦੇ ਸਰਬਜੀਤ ਸਿੰਘ, ਆਮ ਆਦਮੀ ਪਾਰਟੀ ਦੇ ਲਖਵੀਰ ਸਿੰਘ ਉਰਫ ਲਖਬੀਰ ਸਿੰਘ ਅਤੇ ਕੰਵਰਬੀਰ ਸਿੰਘ, ਭਾਰਤੀ ਜਨਤਾ ਪਾਰਟੀ ਦੇ ਦਿਦਾਰ ਸਿੰਘ ਤੇ ਗੁਰਬਿੰਦਰ ਸਿੰਘ, ਲੋਕ ਇਨਸਾਫ ਪਾਰਟੀ ਦੇ ਗੁਰਵਿੰਦਰ ਸਿੰਘ ਅਤੇ ਆਜ਼ਾਦ ਉਮੀਦਵਾਰ ਬਲਵੰਤ ਸਿੰਘ ਨੇ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਸ਼੍ਰੀ ਹਿਮਾਂਸ਼ੂ ਗੁਪਤਾ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਵਿਧਾਨ ਸਭਾ ਹਲਕਾ 56-ਅਮਲੋਹ ਤੋਂ 06 ਉਮੀਦਵਾਰਾਂ, ਧਰਮਪਾਲ, ਨੈਸ਼ਨਲ ਅਪਣੀ ਪਾਰਟੀ, ਗੁਰਬਚਨ ਸਿੰਘ, ਪੰਜਾਬ ਕਿਸਾਨ ਦਲ, ਲਖਵੀਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਜਸਪਾਲ ਸਿੰਘ, ਜੈ ਜਵਾਨ ਜੈ ਕਿਸਾਨ ਪਾਰਟੀ, ਸੰਜੀਵ ਕੁਮਾਰ, ਜਨਤਾ ਦਲ ਯੂਨਾਈਟਿਡ ਅਤੇ ਸੇਵਾ ਰਾਮ, ਆਜ਼ਾਦ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਅਮਲੋਹ ਦੇ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਸ਼੍ਰੀਮਤੀ ਜੀਵਨਜੋਤ ਕੋਲ ਨਾਮਜ਼ਦੀ ਪੱਤਰ ਦਾਖਲ ਕੀਤੇ।
ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਸਾਡੇ ਸੰਵਿਧਾਨ ਵਿੱਚ ਹਰੇਕ ਨਾਗਰਿਕ ਨੂੰ ਬਰਾਬਰ ਦੇ ਹੱਕ ਦਿੱਤੇ ਗਏ ਹਨ ਅਤੇ ਵਿਕਸਤ ਸਮਾਜ ਦੀ ਸਿਰਜਣਾ ਲਈ ਇਹ ਜ਼ਰੂਰੀ ਹੈ ਕਿ ਅਸੀਂ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ-ਭੈਅ ਜਾਂ ਲਾਲਚ ਤੋਂ ਕਰੀਏ ਕਿਉਂਕਿ ਇਹ ਜਿਥੇ ਸਾਡਾ ਸੰਵਿਧਾਨਕ ਹੱਕ ਹੈ, ਉਥੇ ਹੀ ਸਮਾਜ ਪ੍ਰਤੀ ਸਾਡੀ ਜ਼ਿੰਮੇਵਾਰੀ ਵੀ ਹੈ।