3 ਪੁਲਿਸ ਅਧਿਕਾਰੀਆਂ ਨੂੰ ਸੌਂਪੀ ਗੈਂਗਸਟਰਾਂ ਨਾਲ ਨਜਿੱਠਣ ਦੀ ਕਮਾਨ
ਆਪ ਸਰਕਾਰ ਨੇ ਅਪਣਾਇਆ ਗੈਂਗਸਟਰਾਂ ਖਿਲਾਫ ਸਖਤ ਰੁਖ
ਏ.ਐਸ. ਅਰਸ਼ੀ , ਚੰਡੀਗੜ੍ਹ 7 ਅਪ੍ਰੈਲ 2022
ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਗੈਂਗਸਟਰਾਂ ਖਿਲਾਫ ਸਖਤ ਰੁੱਖ ਅਪਣਾਉਣ ਦੀ ਨੀਤੀ ਨੂੰ ਅਮਲੀ ਰੂਪ ਦਿੰਦਿਆਂ 3 ਪੁਲਿਸ ਅਧਿਕਾਰੀਆਂ ਨੂੰ ਗੈਂਗਸਟਰਾਂ ਨਾਲ ਨਜਿੱਠਣ ਦੀ ਕਮਾਨ ਸੌਂਪ ਦਿੱਤੀ ਹੈ। ਆਈ.ਪੀ.ਐਸ. ਅਧਿਕਾਰੀ ਪ੍ਰਮੋਦ ਬਾਨ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਦਾ ਏ.ਡੀ.ਜੀ.ਪੀ ਤਾਇਨਾਤ ਕੀਤਾ ਗਿਆ ਹੈ। ਜਦੋਂਕਿ ਉਨ੍ਹਾਂ ਦੀ ਟੀਮ ‘ਚ ਆਈ.ਪੀ.ਐਸ. ਗੁਰਮੀਤ ਸਿੰਘ ਚੌਹਾਨ ਨੂੰ ਏ.ਆਈ.ਜੀ ਅਤੇ ਆਈ.ਪੀ.ਐਸ. ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀ.ਆਈ.ਜੀ ਦੇ ਤੌਰ ਤੇ ਸ਼ਾਮਿਲ ਕੀਤਾ ਗਿਆ ਹੈ।
ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।