7 ਅਤੇ 10 ਦਸੰਬਰ ਨੂੰ ਲਗਾਇਆ ਜਾਵੇਗਾ ਹਾਈ ਐਂਡ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਮੇਲਾ
7 ਅਤੇ 10 ਦਸੰਬਰ ਨੂੰ ਲਗਾਇਆ ਜਾਵੇਗਾ ਹਾਈ ਐਂਡ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਮੇਲਾ
ਫਿਰੋਜ਼ਪੁਰ 1 ਦਸੰਬਰ 2021( ਬਿੱਟੂ ਜਲਾਲਾਬਾਦੀ )
ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਂਧ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ/ ਮਾਡਲ ਕਰੀਅਰ ਸੈਂਟਰ ਵੱਲੋਂ 7 ਦਸੰਬਰ 2021 ਨੂੰ ਪਹਿਲਾ ਹਾਈ ਐਂਡ ਰੋਜ਼ਗਾਰ ਮੇਲੇ ਦੇ ਨਾਲ-ਨਾਲ ਸਵੈ-ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾਵੇਗਾ। ਇਹ ਮੇਲਾ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ/ ਮਾਡਲ ਕਰੀਅਰ ਸੈਂਟਰ, ਆਈ. ਬਲਾਕ, ਦੂਜੀ ਮੰਜਿਲ, ਡੀ.ਸੀ. ਕੰਪਲੈਕਸ, ਫਿਰੋਜਪੁਰ ਵਿਖੇ ਲਗਾਇਆ ਜਾਵੇਗਾ।
ਇਸੇ ਤਰ੍ਹਾਂ ਦੂਜਾ ਹਾਈ ਐਂਡ ਰੋਜਗਾਰ/ ਸਵੈ-ਰੋਜਗਾਰ ਮੇਲਾ 10 ਦਸੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ,ਮੋਗਾ ਰੋਡ, ਫਿਰੋਜਪੁਰ ਵਿਖੇ ਲਗਾਇਆ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਦੇਵਿੰਦਰ ਸਿੰਘ ਵੱਲੋਂ ਦਸਿਆ ਗਿਆ ਕਿ ਇਸ ਹਾਈ ਐਂਡ ਰੋਜਗਾਰ ਮੇਲੇ ਵਿੱਚ ਨਾਮੀ ਕੰਪਨੀਆਂ ਵੱਲੋਂ ਨੌਜਵਾਨਾਂ ਦੀ ਇੰਟਰਵਿਊ ਦੀ ਪ੍ਰਕਿਰਿਆ ਦੁਆਰਾ ਚੋਣ ਕੀਤੀ ਜਾਵੇਗੀ। ਇਸ ਮੇਲੇ ਵਿੱਚ ਹਾਜ਼ਰ ਹੋਣ ਵਾਲੀਆਂ ਕੰਪਨੀਆਂ ਵੱਲੋਂ ਵਧੇਰੇ ਅਤੇ ਟੈਕਨੀਕਲ ਯੌਗਤਾ ਰੱਖਣ ਵਾਲੇ ਚੁਣੇ ਗਏ ਉਮੀਦਵਾਰਾਂ ਨੂੰ 2.50 ਲੱਖ ਰੁਪਏ ਤੋਂ ਵੱਧ ਦੇ ਸਲਾਨਾ ਪੈਕੇਜ਼ ਦੀਆਂ ਨੌਕਰੀਆਂ ਆਫਰ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਫਿਰੋਜਪੁਰ ਬੇਰੁਜਗਾਰ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਮੁਹਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਹਾਈ ਐਂਡ ਰੋਜਗਾਰ ਮੇਲੇ ਤੋਂ ਇਲਾਵਾ ਘੱਟ ਯੋਗਤਾ ਰੱਖਣ ਵਾਲੇ ਪ੍ਰਾਰਥੀਆਂ ਨੂੰ ਰੋਜਗਾਰ ਮੁਹਈਆਂ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦਿਆਂ ਸਵੈ-ਰੋਜਗਾਰ ਮੇਲੇ ਦਾ ਆਯੋਜਨ ਵੀ ਕੀਤਾ ਜਾਵੇਗਾ ਜਿਸ ਵਿੱਚ ਵਿੱਚ ਵੱਖ-ਵੱਖ ਵਿਭਾਗ ਅਤੇ ਏਜੰਸੀਆਂ ਵੀ ਹਿੱਸਾ ਲੈਣਗੀਆਂ ਤਾਂ ਜ਼ੋ ਆਪਣਾ ਕਾਰੋਬਾਰ ਚਲਾਉਣ ਦੇ ਇਛੁੱਕ ਨੌਜਵਾਨਾਂ ਦੇ ਵੱਧ ਤੋਂ ਵੱਧ ਫਾਰਮ ਭਰੇ ਜਾ ਸਕਣ। ਜਿਲ੍ਹਾ ਫਿਰੋਜਪੁਰ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ/ਮਾਡਲ ਕਰੀਅਰ ਸੈਂਟਰ, ਫਿਰੋਜਪੁਰ ਵਿਖੇ ਲਗਣ ਵਾਲੇ ਰੁਜਗਾਰ ਮੇਲੇ ਦਾ ਵਧੇਰੇ ਲਾਭ ਉਠਾਉਣ। ਇਸ ਸਬੰਧੀ ਵੱਧੇਰੇ ਜਾਣਕਾਰੀ ਲਈ ਸਬੰਧਿਤ ਦਫ਼ਤਰ ਵਿਖੇ ਪਹੁੰਚ ਸਕਦੇ ਹਨ ਜਾਂ ਹੈਲਪਲਾਈਨ ਨੰਬਰ 94654-74122 ਤੇ ਸੰਪਰਕ ਕਰ ਸਕਦੇ ਹਨ।